Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ

ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Education Minister Harjot Singh Bains, Anurag Verma, Chief Secretary, Chief Secretary of Punjab, British Council Education India Pvt. Limited, BCEIPL

Web Admin

Web Admin

5 Dariya News

ਚੰਡੀਗੜ੍ਹ , 24 Jul 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀ.ਸੀ.ਈ.ਆਈ.ਪੀ.ਐਲ.) ਨਾਲ ਸਮਝੌਤੇ ਉਤੇ ਦਸਤਖ਼ਤ ਕੀਤੇ ਗਏ ਹਨ। ਸਮਝੌਤੇ ਉਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ ਬ੍ਰਿਟਿਸ਼ ਕੌਂਸਲ ਦੇ ਐਮ.ਡੀ. ਡੰਕਨ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੰਡੀਗੜ੍ਹ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਹਸਤਾਖ਼ਰ ਕੀਤੇ।

ਇਹ ਸਮਝੌਤਾ ਨੇਪਰੇ ਚੜ੍ਹਨ ਉਤੇ ਉਚੇਰੀ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਦਿਨ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਉਚੇਰੀ ਸਿੱਖਿਆ ਵਿਭਾਗ ਅਧੀਨ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਵੇਗਾ। 

ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨ ਸਨਅਤੀ ਤੇ ਸੇਵਾ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੇ ਵੱਧ ਮੌਕੇ ਹਾਸਲ ਕਰ ਸਕਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ ਅਤੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਗੇ। 

ਉਨ੍ਹਾਂ ਕਿਹਾ ਕਿ ਸੂਬੇ ਤੋਂ ਹੁਨਰਮੰਦ ਨੌਜਵਾਨਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣ ਦੀ ਦਿਸ਼ਾ ਵਿੱਚ ਇਹ ਇਕ ਵੱਡਾ ਕਦਮ ਹੈ। ਭਗਵੰਤ ਮਾਨ ਨੇ ਆਖਿਆ ਕਿ ਇਸ ਪ੍ਰਾਜੈਕਟ ਦੇ ਹਿੱਸੇ ਵਜੋਂ ਵਿਦਿਆਰਥੀ ਕੰਮ ਲਈ ਅੰਗਰੇਜ਼ੀ ਦੇ ਇਕ ‘ਲੈਵਲ’ ਦੀ ਪੜ੍ਹਾਈ ਕਰਨਗੇ, ਜਿਸ ਨਾਲ ਅੰਗਰੇਜ਼ੀ ਜਾਣਨ ਕਰ ਕੇ ਉਨ੍ਹਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਪੈਦਾ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਮਿਸ਼ਰਤ ਕੋਰਸ ਹੈ, ਜਿਸ ਵਿੱਚ ਕੰਮ ਵਰਗੇ ਅਸਲ ਹਾਲਾਤ ਵਿੱਚ ਵਰਤੀ ਜਾਣ ਵਾਲੀ ਅੰਗਰੇਜ਼ੀ ਭਾਸ਼ਾ ਸਿੱਖਣ ਉਤੇ ਧਿਆਨ ਕੇਂਦਰਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲਿਸਨਿੰਗ (ਸੁਣਨ), ਰੀਡਿੰਗ (ਪੜ੍ਹਨ), ਰਾਈਟਿੰਗ (ਲਿਖਣ) ਅਤੇ ਸਪੀਕਿੰਗ (ਬੋਲਣ) ਸਮੇਤ ਵਿਆਕਰਨ, ਮੁਹਾਰਨੀ ਅਤੇ ਸ਼ਬਦਾਵਲੀ ਉਤੇ ਧਿਆਨ ਦਿੱਤਾ ਜਾਵੇਗਾ। 

ਭਗਵੰਤ ਮਾਨ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਇਹ ਪ੍ਰਾਜੈਕਟ ਵਿਦਿਅਕ ਸੈਸ਼ਨ 2023-24 ਤੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਆਨਲਾਈਨ ਮਿਸ਼ਰਤ ਲਰਨਿੰਗ ਕੋਰਸ ਹੈ, ਜਿਹੜਾ ਲਾਈਵ ਇੰਟਰਐਕਟਿਵ ਕਲਾਸਾਂ ਨਾਲ ਖ਼ੁਦ ਪੜ੍ਹਨ ਦੇ ਲਚਕੀਲੇ ਸਿਧਾਂਤ ਨਾਲ ‘ਫਲਿੱਪਡ ਕਲਾਸਰੂਮ’ ਸੰਕਲਪ ਦੀ ਵਰਤੋਂ ਕਰੇਗਾ। 

ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਨਾਲ ਵਿਦਿਆਰਥੀ ਪੇਸ਼ੇਵਰ ਹਾਲਾਤ ਵਿੱਚ ਸਵੈ-ਵਿਸ਼ਵਾਸ ਨਾਲ ਆਪਣੀ ਗੱਲ ਕਹਿਣ ਲਈ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਵਿੱਚ ਇਕ ਅਗਾਊਂ ਮੁਲਾਂਕਣ ਪ੍ਰੀਖਿਆ ਹੋਵੇਗੀ ਤਾਂ ਕਿ ਵਿਦਿਆਰਥੀਆਂ ਦੇ ਮੌਜੂਦਾ ਪੱਧਰ ਦਾ ਪਤਾ ਲਗਾਇਆ ਜਾਵੇ। ਕੋਰਸ ਮੁਕੰਮਲ ਹੋਣ ਉਤੇ ਵਿਦਿਆਰਥੀਆਂ ਦਾ ਇਕ ਵਾਰ ਫਿਰ ਮੁਲਾਂਕਣ ਹੋਵੇਗਾ, ਜਿਸ ਮਗਰੋਂ ਉਨ੍ਹਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।  

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Education Minister Harjot Singh Bains , Anurag Verma , Chief Secretary , Chief Secretary of Punjab , British Council Education India Pvt. Limited , BCEIPL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD