Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਸ਼ਵ ਜਨਸੰਖਿਆ ਦਿਵਸ: ਔਰਤਾਂ ਨੂੰ ਸਿੱਖਿਅਤ, ਸੁਤੰਤਰ ਬਣਾਉਣਾ ਜਨਸੰਖਿਆ ਕੰਟਰੋਲ ਕਰਨ ਵਿੱਚ ਕਰ ਸਕਦਾ ਹੈ ਮਦਦ : ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਰੂਣ ਹੱਤਿਆ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, World Population Day

Web Admin

Web Admin

5 Dariya News

ਚੰਡੀਗੜ੍ਹ , 24 Jul 2023

Last updated on: Jul 24, 2023, 00:00 IST

ਵਿਸ਼ਵ ਜਨਸੰਖਿਆ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਔਰਤਾਂ ਨੂੰ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਬਾਦੀ ਨੂੰ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ, “ਜਦੋਂ ਹਰ ਔਰਤ ਪੜ੍ਹੀ-ਲਿਖੀ,  ਜ਼ਿੰਮੇਵਾਰੀਆਂ ਤੋਂ ਸੁਚੇਤ ਅਤੇ ਆਪਣੇ ਫਰਜ਼ਾਂ ਤੇ ਅਧਿਕਾਰਾਂ ਤੋਂ ਜਾਣੂ ਹੋਵੇਗੀ ਤਾਂ ਕੁਦਰਤੀ ਤੌਰ ’ਤੇ ਉਹ ਆਬਾਦੀ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਸਿਹਤ ਮੰਤਰੀ 11 ਜੁਲਾਈ ਨੂੰ ਵਿਸ਼ਵ ਜਨਸੰਖਿਆ ਦਿਵਸ ਦੇ ਮੌਕੇ ’ਤੇ 27 ਜੂਨ ਤੋਂ ਸ਼ੁਰੂ ਹੋਈਆਂ ਮਹੀਨਾ ਭਰ ਚੱਲਣ ਵਾਲੀਆਂ ਜਾਗਰੂਕਤਾ ਗਤੀਵਿਧੀਆਂ ਦੀ ਸਮਾਪਤੀ ਮੌਕੇ ਸਿਹਤ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਸਮਾਗਮ ਮੋਹਾਲੀ ਵਿਖੇ ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਕਰਵਾਇਆ ਗਿਆ।

ਡਾ: ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਵਿਚ ਆਬਾਦੀ ਕੰਟਰੋਲ ਦੇ ਮਾਮਲੇ ਵਿਚ ਸਥਿਤੀ ਕਾਫੀ ਵਧੀਆ ਹੈ, ਪਰ ਇਸ ਦਿਸ਼ਾ ਵਿਚ ਅਜੇ ਹੋਰ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਾਤਰੀ  ਮੌਤ ਦਰ (ਜਣੇਪੇ ਦੌਰਾਨ ਜੱਚਾ ਮੌਤਾਂ) ਅਤੇ ਕੰਨਿਆ ਭਰੂਣ ਹੱਤਿਆ ਮੁੱਖ ਚਿੰਤਾਵਾਂ ਹਨ। 

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਚੋਂ ਭਰੂਣ ਹੱਤਿਆ ਨੂੰ ਮੁਕੰਮਲ ਰੂਪ ’ਚ ਠੱਲ੍ਹ ਪਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਉਨ੍ਹਾਂ ਕੰਨਿਆ ਭਰੂਣ ਹੱਤਿਆ ਦੇ ਖਾਤਮੇ ਲਈ ਸੁਹਿਰਦਤਾ ਤੇ ਪੂਰੀ ਲਗਨ ਨਾਲ ਕੰਮ ਕਰਨ ਵਾਲੇ ਜ਼ਿਲਿ੍ਹਆਂ ਨੂੰ ਇਨਾਮ ਦੇਣ ਦਾ ਵੀ ਐਲਾਨ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਨ੍ਹਾਂ ਸਾਰੇ ਮਸਲਿਆਂ ’ਤੇ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਪਰ ਲੋਕਾਂ ਦੀ ਮਾਨਸਿਕਤਾ ਵਿੱਚ ਤਬਦੀਲੀ ਹੀ ਅਜਿਹੀਆਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ। ਇਸ ਮੌਕੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਆਰਤੀ ਨੇ ਆਬਾਦੀ ਕੰਟਰੋਲ ਲਈ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ । 

ਉਨ੍ਹਾਂ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਦੋ ਪੰਦਰਵਾੜਿਆਂ ਵਿੱਚ ਮਨਾਇਆ ਜਾਂਦਾ ਹੈ। ਇਨ੍ਹਾਂ ਪੰਦਰਵਾੜਿਆਂ ਦੌਰਾਨ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਰ ਨਾਲ ਵਿਆਹ ਕਰਨ ਦੇ ਨੁਕਸਾਨ, ਦੋ ਬੱਚਿਆਂ ਦੇ ਜਨਮ ਦਰਮਿਆਨ ਵਾਜਬ ਵਕਫ਼ੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਸਮਾਗਮ ਦੌਰਾਨ ਬਰਨਾਲਾ ਅਤੇ ਅੰਮ੍ਰਿਤਸਰ ਜ਼ਿਲਿ੍ਹਆਂ ਨੂੰ ਪਰਿਵਾਰ ਨਿਯੋਜਨ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਦਕਿ ਸੂਬੇ ਭਰ ਦੇ ਡਾਕਟਰਾਂ, ਸਟਾਫ ਨਰਸਾਂ, ਏਐਨਐਮਜ਼, ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੀ ਮਿਸਾਲੀ ਕੰਮ ਕਰਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਸਿਹਤ ਵਿਭਾਗ ਦੇ ਸਕੱਤਰ- ਕਮ- ਐਮ.ਡੀ. ਐਨ.ਐਚ.ਐਮ., ਡਾ: ਅਭਿਨਵ ਤ੍ਰਿਖਾ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਰਵਿੰਦਰਪਾਲ ਕੌਰ, ਈ.ਐੱਸ.ਆਈ. ਦੇ ਡਾਇਰੈਕਟਰ ਡਾ: ਸੀਮਾ, ਏਮਜ਼ ਮੁਹਾਲੀ ਦੇ ਪ੍ਰਿੰਸੀਪਲ ਡਾ: ਭਵਨੀਤ ਭਾਰਤੀ, ਸਹਾਇਕ ਡਾਇਰੈਕਟਰ ਡਾ: ਵਿਨੀਤ ਨਾਗਪਾਲ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਆਰਤੀ ਵੀ ਹਾਜ਼ਰ ਸਨ ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , World Population Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD