Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Bathinda Police, Bathinda

Web Admin

Web Admin

5 Dariya News

ਬਠਿੰਡਾ , 24 Jul 2023

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।  ਨਸ਼ਾ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧੀਆਂ ਨੂੰ ਠੱਲ੍ਹ ਪਾਉਣ ’ਤੇ ਕੇਂਦਰਿਤ ਇਹ ਅਭਿਆਨ  ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ  ਗਿਆ ।

ਉਕਤ ਅਭਿਆਨ ਬਠਿੰਡਾ ਰੇਂਜ ਦੇ ਦੋਵੇਂ ਪੁਲਿਸ ਜ਼ਿਲਿ੍ਹਆਂ ਬਠਿੰਡਾ ਅਤੇ ਮਾਨਸਾ ਵਿੱਚ ਇੱਕੋ ਸਮੇਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ ਅਤੇ ਐਸ.ਐਸ.ਪੀਜ਼. ਨੂੰ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਵਿਚ, ਇਸ ਆਪ੍ਰੇਸ਼ਨ ਨੂੰ ਸੁਚੱਜੀ  ਯੋਜਨਾਬੰਦੀ ਨਾਲ ਅੰਜਾਮ ਦੇਣ ਲਈ ਕਿਹਾ ਗਿਆ ਸੀ। ਇਹ ਕਾਰਵਾਈ ਏ.ਡੀ.ਜੀ.ਪੀ. ਬਠਿੰਡਾ ਰੇਂਜ ਐਸ.ਪੀ.ਐਸ. ਪਰਮਾਰ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ।

ਇਸ ਸਬੰਧੀ ਜਾਣਕਾਰੀ  ਸਾਂਝੀ ਕਰਦਿਆਂ  ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 33 ਐਫਆਈਆਰ ਦਰਜ ਕਰਨ ਤੋਂ ਬਾਅਦ 41 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 3.5 ਲੱਖ ਰੁਪਏ ਦੀ ਡਰੱਗ ਮਨੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ।

ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ )ਨੇ ਕਿਹਾ, “ਇਸ ਆਪ੍ਰੇਸ਼ਨ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਕੇ ਗੈਰ-ਸਮਾਜਿਕ ਤੱਤਾਂ ਵਿੱਚ ਪੁਲਿਸ ਦਾ ਖ਼ੌਫ  ਪੈਦਾ ਕਰਨਾ ਸੀ । ’’ ਉਹਨਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ।

ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ 15 ਐਫ.ਆਈ.ਆਰ. ਦਰਜ ਕਰਕੇ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮਾਨਸਾ ਪੁਲਿਸ ਨੇ 18 ਐਫ.ਆਈ.ਆਰ. ਦਰਜ ਕਰਕੇ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

 

Tags: Crime News Punjab , Punjab Police , Police , Crime News , Bathinda Police , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD