Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਿੰਡ ਮਸਾਣੀਆਂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸਿਹਤ ਸਹੂਲਤਾਂ

18,000 ਮਰੀਜ਼ ਹਾਸਲ ਕਰ ਚੁੱਕੇ ਹਨ ਸਿਹਤ ਸੁਵਿਧਾਵਾਂ ਦਾ ਲਾਭ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Aam Aadmi Clinic

Web Admin

Web Admin

5 Dariya News

ਬਟਾਲਾ , 25 Jul 2023

Last updated on: Jul 25, 2023, 00:00 IST

ਪੰਜਾਬ ਸਰਕਾਰ ਵਲੋਂ ਜ਼ਿਲੇ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਹੋਏ ਹਨ ਅਤੇ ਕਲੀਨਿਕਾਂ ਵਿੱਚ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਪਿੰਡ ਮਸਾਣੀਆਂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਭੁੱਲਰ ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਅਗਸਤ 2022 ਨੂੰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਿੱਚ 24 ਜੁਲਾਈ 2023 ਤੱਕ ਕਰੀਬ 18,000 ਮਰੀਜ਼ ਸਿਹਤ ਸੁਵਿਧਾਵਾਂ ਦਾ ਲਾਭ ਲੈ ਚੁੱਕੇ ਹਨ। ਕਲੀਨਿਕ ਵਿੱਚ ਇੰਚਾਰਜ ਡਾ. ਜਸਮੀਤ ਕੋਰ ਐਮ.ਡੀ, ਫਾਰਮਸਿਸਟ ਸ਼ਾਕਸੀ, ਹੈਲਥ ਕਲੀਨਿਕ ਪ੍ਰੀਤੀ ਤੇ ਹੈਲਪਰ ਮਨਦੀਪ ਕੋਰ ਵਲੋਂ ਮਰੀਜਾਂ ਨੂੰ ਵਧੀਆ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 70 ਪ੍ਰਕਾਰ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ 40 ਪ੍ਰਕਾਰ ਦੇ ਟੈਸਟ ਕੀਤੇ ਜਾਂਦੇ ਹਨ। ਸਿਹਤ ਵਿਭਾਗ ਵਲੋਂ ਹੋਰ 150 ਪ੍ਰਕਾਰ ਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਇਸ ਮੌਕੇ ਦਵਾਈ ਲੈਣ ਆਏ ਮਰੀਜ਼ ਜਸਬੀਰ ਕੋਰ ਪਿੰਡ ਸੰਗਤਪੁਰਾ, ਰੂਪਾ ਮਸੀਹ ਪਿੰਡ ਮਸਾਣੀਆਂ ਤੇ ਸੁੱਚਾ ਸਿੰਘ ਵਾਸੀ ਉਮਰਪੁਰਾ ਨੇ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਆਮ ਆਦਮੀ ਕਲੀਨਿਕ ਵਿੱਚ ਸਿਹਤ ਸੁਵਿਧਾਵਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਹੁਣ ਮਰੀਜਾਂ ਨੂੰ ਦੂਰ ਢੁਰਾਢੇ ਦਵਾਈ ਲੈਣ ਜਾਣ ਤੋਂ ਨਿਜਾਤ ਮਿਲੀ ਹੈ ਅਤੇ ਘਰ ਨੇੜੇ ਹੀ ਕਲੀਨਿਕ ਵਿੱਚ ਸਿਹਤ ਸਹੂਲਤਾਂ ਮਿਲ ਰਹੀਆਂ ਹਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ, ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।ਆਮ ਆਦਮੀ ਕਲੀਨਿਕ ਵਿੱਚ ਦਵਾਈਆਂ ਤੇ ਟੈਸਟ ਬਿਲਕੁੱਲ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ। 

ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਉਨਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD