Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ - ਡਾ ਦਵਿੰਦਰਜੀਤ ਕੌਰ

ਸਿਵਲ ਸਰਜਨ ਵੱਲੋਂ ਖਮਾਣੋਂ ਹਸਪਤਾਲ ਦੀ ਅਚਨਚੇਤ ਚੈਕਿੰਗ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 25 Jul 2023

Last updated on: Jul 25, 2023, 00:00 IST

ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਤੇ ਇਹ ਸੇਵਾਵਾਂ ਜਿਲੇ ਦੇ ਸਿਹਤ ਸੈਂਟਰਾਂ ਉੱਪਰ ਮੁਫ਼ਤ ਉਪਲਬਧ ਕਰਵਾਈਆ ਜਾ ਰਹੀਆਂ, ਹਨ ਅਤੇ ਲੋਕਾਂ ਨੂੰ ਇੰਨਾ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ , ਡਾ ਦਵਿੰਦਰਜੀਤ ਕੌਰ ਨੇ ਅੱਜ ਖਮਾਣੋਂ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਕੀਤਾ । 

ਇਸ ਚੈਕਿੰਗ  ਦੌਰਾਨ ਉਨ੍ਹਾਂ ਨੇ ਸਮੂਹ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਅਤੇ ਸੀ.ਐਚ.ਸੀ ਖਮਾਣੋਂ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ, ਉਨ੍ਹਾਂ ਹਸਪਤਾਲ ਦੇ ਗਾਈਨੀ ਵਾਰਡ, ਐਮਰਜੈਸੀ ਵਾਰਡ, ਜੱਚਾ ਬੱਚਾ ਵਾਰਡ, ਲੈਬਾਰਟਰਰੀ, ਐਕਸਰੇ, ਫਾਰਮੇਸੀ , ਓ.ਪੀ.ਡੀ ਆਦਿ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਵਿਚ ਦਾਖਲ ਮਰੀਜ਼ਾ ਦਾ ਹਾਲ ਚਾਲ ਪੁੱਛਿਆ । 

ਇਸ ਪੁੱਛ ਗਿੱਛ ਦੌਰਾਨ ਉਹਨਾਂ ਨੇ ਵਾਰਡ ਵਿੱਚ ਦਾਖਲ ਗਰਭਵਤੀ ਔਰਤ ਅਤੇ ਜਣੇਪੇ ਤੋਂ ਬਾਅਦ ਵਾਲੀਆਂ ਔਰਤਾਂ ਤੋ ਉਨ੍ਹਾਂ ਨੂੰ ਹਸਪਤਾਲ ਵਿਚੋਂ ਦਿਤੀਆਂ ਗਈਆਂ ਸਿਹਤ ਸਹੂਲਤਾਂ ਬਾਰੇ ਡੂੰਘਾਈ ਵਿੱਚ ਪੁੱਛ ਗਿੱਛ ਕੀਤੀ ਤੇ ਇਸ ਸਬੰਧੀ ਉਹਨਾਂ ਦਾ ਰਿਕਾਰਡ ਵੀ ਦੇਖਿਆ ਗਿਆ। ਇਸ ਮੌਕੇ ਤੇ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ   ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ । 

ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾ ਨੂੰ ਲੋੜੀਦੀਆਂ ਸਿਹਤ ਸੇਵਾਵਾਂ ਮੁਹੱਇਆ ਕਰਾਉਣ ਵਿਚ ਕੋਈ ਕੁਤਾਹੀ ਨਾ ਵਰਤਣ ਤੇ ਸਾਰੇ ਮਰੀਜਾਂ ਨਾਲ ਚੰਗਾ ਵਿਵਹਾਰ ਕਰਨ । ਉਹਨਾਂ ਸਮੂਹ ਸਟਾਫ ਨੂੰ ਸਮੇਂ ਦਾ ਪਾਬੰਧ ਰਹਿਣ ਦੀ ਸਖ਼ਤ ਹਦਾਇਤ ਵੀ ਕੀਤੀ । 

ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD