Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਐਮਪੀ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਬੱਦੋਵਾਲ ਛਾਉਣੀ ਦੇ ਆਲੇ-ਦੁਆਲੇ ਦੀ ਜ਼ਮੀਨ ਬਾਰੇ ਵੀ ਕੀਤੀ ਗਈ ਚਰਚਾ

Rajnath Singh, Union Defence Minister, Defence Minister of India, BJP, Bharatiya Janata Party, Sanjeev Arora, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵੀਂ ਦਿੱਲੀ , 25 Jul 2023

ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਜੋ ਇਸ ਸਮੇਂ ਦਿੱਲੀ ਵਿੱਚ ਰਾਜ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਵਿੱਚ ਹਿੱਸਿਆਂ ਲੈ ਰਹੇ ਹਨ, ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੋੜਾ ਨੇ ਕਿਹਾ, ''ਇਹ ਇਕ ਸ਼ਿਸ਼ਟਾਚਾਰ ਮੀਟਿੰਗ ਸੀ ਜਿਸ ਵਿਚ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।'' 

ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਨੇ ਬਹੁਤ ਹੀ ਹਾਂ-ਪੱਖੀ ਹੁੰਗਾਰਾ ਦਿੱਤਾ ਅਤੇ ਆਸ ਪ੍ਰਗਟਾਈ ਕਿ ਇਹ ਮੀਟਿੰਗ ਆਉਣ ਵਾਲੇ ਸਮੇਂ ਵਿਚ ਪੰਜਾਬ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਮੁੱਦਿਆਂ 'ਤੇ ਬਹੁਤ ਹੀ ਸੁਹਿਰਦਤਾ ਨਾਲ ਚਰਚਾ ਕੀਤੀ ਗਈ।

ਅਰੋੜਾ ਨੇ ਲੁਧਿਆਣਾ ਦੇ ਬੱਦੋਵਾਲ ਖੇਤਰ ਵਿੱਚ ਡਿਫੈਂਸ ਵਰਕਸ ਐਕਟ 1903 ਦੇ ਤਹਿਤ ਰੱਖਿਆ ਸਥਾਪਨਾਵਾਂ ਦੇ ਆਲੇ-ਦੁਆਲੇ ਉਸਾਰੀ 'ਤੇ ਪਾਬੰਦੀ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਇਸ ਸਬੰਧ ਵਿੱਚ ਰੱਖਿਆ ਮੰਤਰੀ ਨੂੰ ਇੱਕ ਪੱਤਰ ਵੀ ਸੌਂਪਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਲੁਧਿਆਣਾ ਦੇ ਬੱਦੋਵਾਲ ਖੇਤਰ ਵਿੱਚ ਪਾਬੰਦੀਆਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਦੁਰਦਸ਼ਾ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਦ ਵਰਕਸ ਆਫ ਡਿਫੈਂਸ ਐਕਟ 1903 ਤਹਿਤ ਨੋਟੀਫਿਕੇਸ਼ਨ ਅਨੁਸਾਰ ਰੱਖਿਆ ਸਥਾਪਨਾਵਾਂ ਦੇ ਆਲੇ-ਦੁਆਲੇ 500 ਤੋਂ 2000 ਗਜ਼ ਦੀ ਦੂਰੀ ਦੇ ਅੰਦਰ ਉਸਾਰੀ 'ਤੇ ਪਾਬੰਦੀ ਲਗਾਈ ਗਈ ਹੈ। ਨਾਲ ਹੀ ਬਾਹਰੀ ਸੀਮਾ ਤੋਂ 1000 ਗਜ਼ ਦੇ ਅੰਦਰ ਉਸਾਰੀ 'ਤੇ ਪਾਬੰਦੀ ਹੈ। 

ਉਨ੍ਹਾਂ 18 ਮਈ, 2011 ਦੇ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੇ ਪੱਤਰ ਰਾਹੀਂ ਦ ਵਰਕਸ ਆਫ ਡਿਫੈਂਸ ਐਕਟ 1903 ਨੂੰ ਲੋਕ-ਪੱਖੀ ਬਣਾਉਣ ਲਈ ਇਸ ਵਿਚ ਸੋਧਾਂ ਅਤੇ ਰੱਖਿਆ ਸਥਾਪਨਾ ਦੇ ਨੇੜੇ ਉਸਾਰੀ ਗਤੀਵਿਧੀਆਂ ਦੀ ਆਗਿਆ ਦੇਣ ਲਈ ਜਾਰੀ ਕੀਤੇ ਗਏ ਕੁਝ ਦਿਸ਼ਾ-ਨਿਰਦੇਸ਼ਾਂ ਬਾਰੇ ਚਰਚਾ ਕੀਤੀ। ਅਰੋੜਾ ਨੇ ਦੱਸਿਆ ਕਿ ਮੌਜੂਦਾ ਪਾਬੰਦੀਆਂ ਕਾਰਨ ਬਹੁਤ ਸਾਰੇ ਕਿਸਾਨ ਜ਼ਮੀਨ ਦਾ ਇਸਤੇਮਾਲ ਨਹੀਂ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਇਹ ਸਾਰੇ ਅਸਲ ਅਤੇ ਜ਼ਰੂਰੀ ਮੁੱਦੇ ਹਨ ਜੋ ਬੱਦੋਵਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਅਤੇ ਭਲਾਈ ਨੂੰ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਇਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਅਤੇ ਪ੍ਰਭਾਵਿਤ ਆਬਾਦੀ ਨੂੰ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਅਰੋੜਾ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਬਹੁਤ ਧੀਰਜ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਦੇਸ਼ ਵਿਆਪੀ ਨੀਤੀ ਬਣਾਉਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ। 

ਅਰੋੜਾ ਨੇ ਕਿਹਾ, ਰੱਖਿਆ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬੱਦੋਵਾਲ ਖੇਤਰ ਨੂੰ ਵੀ ਇਸ ਰਾਸ਼ਟਰੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ।

 

Tags: Rajnath Singh , Union Defence Minister , Defence Minister of India , BJP , Bharatiya Janata Party , Sanjeev Arora , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD