Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਖ਼ਾਲਸਾ ਕਾਲਜ (ਲੜਕੀਆਂ) ਵਿਖੇ ਕਵੀ ਦਰਬਾਰ ਆਯੋਜਿਤ

15 ਉੱਘੇ ਕਵੀਆਂ ਨੇ ਲਗਵਾਈ ਹਾਜ਼ਰੀ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 25 Jul 2023

Last updated on: Jul 25, 2023, 00:00 IST

ਭਾਸ਼ਾ ਵਿਭਾਗ ਪੰਜਾਬ ਦੁਆਰਾ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਵੱਖ-ਵੱਖ ਸਮਿਆਂ  'ਤੇ ਅਨੇਕ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਕੜੀ ਵਿੱਚ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਡਾ.ਵੀਰਪਾਲ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੋਮੈਨ, ਲੁਧਿਆਣਾ ਦੇ ਸਹਿਯੋਗ ਨਾਲ਼ ਕਰਵਾਏ ਕਵੀ ਦਰਬਾਰ ਦਾ ਵਿੱਚ ਪੰਜਾਬ ਦੇ ਉੱਘੇ 15 ਕਵੀਆਂ ਨੇ ਹਾਜ਼ਰ ਸਰੋਤਿਆਂ ਨੂੰ ਕਵਿਤਾ ਦੇ ਰੰਗ ਵਿੱਚ ਮੰਤਰ ਮੁਗਧ ਕਰ  ਦਿੱਤਾ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਆਏ ਲੇਖਕਾ ਦਾ ਸੁਆਗਤ ਕੀਤਾ ਜਦਕਿ ਕਾਲਜ ਪ੍ਰਿੰਸੀਪਲ ਡਾ. ਇਕਬਾਲ ਕੌਰ ਨੇ ਧੰਨਵਾਦ ਦੇ ਸ਼ਬਦ ਕਹੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਸੰਦੀਪ ਵਲੋਂ ਦੱਸਿਆ ਗਿਆ ਕਿ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕਾਲਜ ਆਡੀਟੋਰੀਅਮ ਵਿਖੇ ਕਰਵਾਏ ਜਾਣ ਵਾਲੇ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਉੱਘੇ ਵਿਦਵਾਨ ਅਤੇ ਸ਼੍ਰੋਮਣੀ ਕਵੀ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ। 

ਉਹਨਾਂ ਪ੍ਰਧਾਨਗੀ ਭਾਸ਼ਨ ਵਿੱਚ ਭਾਸ਼ਾ ਵਿਭਾਗ ਅਤੇ ਕਾਲਜ ਪ੍ਰਸ਼ਾਸ਼ਨ ਨੂੰ ਇਸ ਸਮਾਗਮ ਦੀ ਵਧਾਈ ਦਿੱਤੀ ਅਤੇ ਇਹ ਸੁਨੇਹਾ ਵੀ ਦਿੱਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਗਮਾਂ ਦੀ ਲਗਾਤਾਰਤਾ ਬਣਾਈ ਜਾਵੇ। ਉਨ੍ਹਾ ਭਾਸ਼ਾ ਵਿਭਾਗ ਦੇ ਮਾਣ ਮੱਤੇ ਇਤਿਹਾਸ ਦਾ ਜ਼ਿਕਰ ਕਰਦਿਆ ਕਿਹਾ ਕਿ ਮੁੱਲਵਾਨ ਪ੍ਰਕਾਸ਼ਨਾਵਾ ਦੇ ਪ੍ਰਕਾਸ਼ਨ ਲਈ ਸਾਰੀ ਟੀਮ ਰਲ ਕੇ ਸੰਪਾਦਨ ਹੰਭਲਾ ਮਾਰੇ ਤਾ ਜੋ ਵਡਮੁੱਲੇ ਗਿਆਨ ਗਰੰਥ ਆਮ ਪਾਠਕਾ ਤੱਕ ਜਲਦੀ ਪਹੁੰਚ ਸਕਣ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾਃ ਸੰਦੀਪ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਹਿਤ ਦੀਆਂ ਵੱਡੀਆਂ ਸਖ਼ਸ਼ੀਅਤਾਂ ਦੀ ਹਾਜ਼ਰੀ ਨਾਲ਼ ਇਸ ਸਮਾਗਮ ਦਾ ਮਹੱਤਵ ਵੀ ਵੱਡਾ ਹੋ ਗਿਆ ਹੈ। ਕਵੀ ਅਤੇ ਚਿੱਤਰਕਾਰ ਸਵਰਨਜੀਤ ਸਵੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੀਆਂ ਨਜ਼ਮਾਂ ਵੀ ਸਾਂਝਿਆਂ ਕੀਤੀਆਂ।

ਇਸ ਕਵੀ ਦਰਬਾਰ ਵਿੱਚ ਪੰਜਾਬ ਦੇ ਵੱਖ-ਵੱਖ ਖਿੱਤਿਆਂ ਤੋਂ ਉੱਘੇ ਕਵੀ ਸਵਰਨਜੀਤ ਸਵੀ, ਗੁਰਭਜਨ ਗਿੱਲ, ਗੁਰਪ੍ਰੀਤ ਮਾਨਸਾ, ਤ੍ਰੈਲੋਚਨ ਲੋਚੀ, ਤਰਸੇਮ ਨੂਰ, ਮੁਕੇਸ਼ ਆਲਮ, ਮਨਜੀਤ ਪੁਰੀ ਫਰੀਦਕੋਟ, ਅਜੀਤਪਾਲ ਜਟਾਣਾ ਮੋਗਾ, ਮਨਦੀਪ ਔਲ਼ਖ, ਜੁਗਿੰਦਰ ਨੂਰਮੀਤ, ਪ੍ਰਭਜੋਤ ਸੋਹੀ, ਰਾਜਦੀਪ ਤੂਰ, ਰਣਧੀਰ ਸੰਗਰੂਰ ਅਤੇ ਕਰਮਜੀਤ ਗਰੇਵਾਲ ਨੇ ਆਪਣੀਆਂ ਰਚਨਾਵਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ।

ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪੰਜਾਬੀ ਵਿਭਾਗ ਦੀ ਮੁਖੀ ਡਾ. ਨਰਿੰਦਰਜੀਤ ਕੌਰ ਅਤੇ ਸ਼ਾਇਰ ਮਨਜੀਤ ਪੁਰੀ ਨੇ ਨਿਭਾਈ। ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਡਾ.ਜਗਦੀਪ ਸਿੰਘ ਸੰਧੂ, ਡਾ. ਜਗਵਿੰਦਰ ਜੋਧਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਡਾਇਰੈਕਟਰ ਖ਼ਾਲਸਾ ਕਾਲਜ ਫਾਰ ਵਿਮੈੱਨ ਡਾ. ਮੁਕਤੀ ਗਿੱਲ, ਪ੍ਰੈਸ ਦੇ ਨੁਮਾਇੰਦੇ, ਕਾਲਜ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਰਹੇ। 

ਕਾਲਜ ਪ੍ਰਿੰਸੀਪਲ ਡਾ.ਇਕਬਾਲ ਕੌਰ ਨੇ ਅੰਤ ਵਿੱਚ ਹਾਜ਼ਰ ਸਰੋਤਿਆਂ ਦਾ ਸਮਾਗਮ ਵਿੱਚ ਸ਼ਮੂਲੀਅਤ ਲਈ ਧੰਨਵਾਦ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD