Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ 19 ਵਿਅਕਤੀ ਗ੍ਰਿਫ਼ਤਾਰ, 13.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 25 Jul 2023

Last updated on: Jul 25, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਮਿਲ ਕੇ ਅੱਜ ਦੂਜੇ ਦਿਨ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਿਆ। ਅੱਜ ਇਹ ਕਾਰਾਵਾਈ ਫਿਰੋਜ਼ਪੁਰ ਰੇਂਜ ਵਿੱਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤੇ ਕੀਤੀ ਗਈ।

ਇਹ ਮੁਹਿੰਮ ਪੰਜਾਬ ਪੁਲਿਸ ਵੱਲੋਂ ਬਠਿੰਡਾ ਰੇਂਜ ਵਿੱਚ ਚਲਾਈ ਗਈ ਵਿਸ਼ੇਸ਼ ਘੇਰਾਬਦੀ ਅਤੇ ਤਲਾਸ਼ੀ ਮੁਹਿੰਮ ਤੋਂ ਇੱਕ ਦਿਨ ਬਾਅਦ ਚਲਾਈ ਗਈ। ਦੱਸਣਯੋਗ ਹੈ ਕਿ ਬਠਿੰਡਾ ਰੇਂਜ ਪੁਲਿਸ ਵੱਲੋਂ ਕੀਤੇ ਗਏ ਇਸ ਆਪ੍ਰੇਸ਼ਨ ਵਿੱਚ 33 ਐਫ.ਆਈ.ਆਰ. ਦਰਜ ਕਰਨ ਉਪਰੰਤ 41 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਸੀ।

ਅੱਜ ਇਹ ਅਪਰੇਸ਼ਨ ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਫਿਰੋਜ਼ਪੁਰ ਰੇਂਜ ਦੇ ਦੋਵਾਂ ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਬਾਅਦ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਚਲਾਇਆ ਗਿਆ ਸੀ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਇਹ ਅਪਰੇਸ਼ਨ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਦੀ ਸਮੁੱਚੀ ਨਿਗਰਾਨੀ ਹੇਠ ਚਲਾਇਆ ਗਿਆ।

ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 15 ਐਫਆਈਆਰਜ਼ ਦਰਜ ਕਰਕੇ 19 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 13.96 ਲੱਖ ਰੁਪਏ ਦੀ ਡਰੱਗ ਮਨੀ, 320 ਗ੍ਰਾਮ ਹੈਰੋਇਨ ਅਤੇ ਵੱਡੀ ਮਾਤਰਾ 'ਚ ਲਾਹਣ ਬਰਾਮਦ ਕਰਨ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੇ 27 ਵਾਹਨ ਵੀ ਜ਼ਬਤ ਕੀਤੇ ਹਨ।

ਉਨ੍ਹਾਂ ਕਿਹਾ ਕਿ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਦੋਵਾਂ ਜ਼ਿਲ੍ਹਿਆਂ ਵਿੱਚ ਪਛਾਣੇ ਗਏ 62 ਤੋਂ ਵੱਧ ਡਰੱਗ ਹੌਟਸਪੌਟਸ ਵਿੱਚ ਇਹ ਅਪਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 50 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਅੰਜ਼ਾਮ ਦੇਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਅਜਿਹੇ ਅਪਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD