Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ ਜਲਦੀ 49 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

ਯੂਨੀਵਰਸਿਟੀ ਕੈਂਪਸ ਵਿੱਚ ਹੋਸਟਲਾਂ ਵਾਲੀ ਥਾਂ ਦਾ ਕੀਤਾ ਦੌਰਾ, ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Meet Hayer, Meet Hayer

Web Admin

Web Admin

5 Dariya News

ਚੰਡੀਗੜ੍ਹ , 25 Jul 2023

Last updated on: Jul 25, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ।ਹੋਸਟਲਾਂ ਵਾਲੀ ਥਾਂ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦਾ ਧਿਆਨ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਬਜਾਏ ਸਿੱਖਿਆ ਉਤੇ ਕੇਂਦਰਤ ਕਰਨ ਲਈ ਇਹ ਹੋਸਟਲ ਸਮੇਂ ਦੀ ਲੋੜ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਨੇ ਕਈ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ, ਜਿਨ੍ਹਾਂ ਨੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਸਟਾਫ਼, ਵਿਦਿਆਰਥੀਆਂ ਤੇ ਸੈਨੇਟ ਮੈਂਬਰਾਂ ਨੇ ਉਨ੍ਹਾਂ ਨੂੰ ਇੱਥੇ ਸੱਦਿਆ ਸੀ ਅਤੇ ਇਨ੍ਹਾਂ ਹੋਸਟਲਾਂ ਦੇ ਨਿਰਮਾਣ ਦੀ ਅਪੀਲ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਂਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਇਹ ਵੀ ਵੱਡੇ ਮਾਣ ਵਾਲੀ ਗੱਲ ਹੈ ਕਿ ਸਾਡੀ ਪਾਰਟੀ ਦੇ ਕਈ ਵਿਧਾਇਕਾਂ ਨੇ ਵੀ ਇਸ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਹੋਸਟਲ ਵਿੱਚ ਸਾਫ਼-ਸੁਥਰੇ ਪਖਾਨਿਆਂ ਦੇ ਨਾਲ-ਨਾਲ ਡਾਈਨਿੰਗ ਹਾਲ ਤੇ ਕਾਮਨ ਰੂਮ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਹਰੇਕ ਛੇ ਕਮਰਿਆਂ ਪਿੱਛੋਂ ਪਖ਼ਾਨੇ ਬਣਾਉਣ ਦੀ ਰਵਾਇਤ ਦੇ ਉਲਟ ਹੁਣ ਹਰੇਕ ਚਾਰ ਕਮਰਿਆਂ ਮਗਰੋਂ ਪਖ਼ਾਨਿਆਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀਆਂ ਨੂੰ ਸਹੂਲਤ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਖੋਜਾਰਥੀਆਂ ਤੇ ਹੋਰਾਂ ਲਈ 38 ਕਮਰੇ ਅਟੈਚਡ ਬਾਥਰੂਮਾਂ ਵਾਲੇ ਬਣਾਏ ਜਾਣਗੇ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ, ਖ਼ਾਸ ਤੌਰ ਉਤੇ ਉਦੋਂ, ਜਦੋਂ ਉਨ੍ਹਾਂ ਦੇ ਮਾਪੇ ਜਾਂ ਦਾਦਾ-ਦਾਦੀ ਵੀ ਇੱਥੇ ਰਹਿ ਕੇ ਪੜ੍ਹੇ ਹੋਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਨੂੰ ਵਿਸ਼ੇਸ਼ ਤਵੱਜੋ ਦੇ ਰਹੀ ਹੈ, ਚਾਹੇ ਉਹ ਸਕੂਲ ਤੇ ਕਾਲਜ ਪੱਧਰ ਦੀ ਸਿੱਖਿਆ ਹੋਵੇ ਜਾਂ ਯੂਨੀਵਰਸਿਟੀ ਪੱਧਰ ਦੀ ਸਿੱਖਿਆ ਹੋਵੇ।

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੇ ਸੱਭਿਆਚਾਰ, ਸਾਹਿਤ ਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਯੂਨੀਵਰਸਿਟੀ ਦਾ ਦਰਜਾ ਬਦਲਣ ਲਈ ਬਾਕਾਇਦਾ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

ਵਿਧਾਨ ਸਭਾ ਸੈਸ਼ਨ ਦੀ ਕਾਨੂੰਨੀ ਪ੍ਰਮਾਣਕਿਤਾ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਿਆਨ ਉਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਤੁਹਾਡੇ ਨਜ਼ਰੀਏ ਤੋਂ ਤਾਂ ਬਜਟ ਸੈਸ਼ਨ ਵੀ ਗ਼ੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਾਨੂੰਨੀ ਪਹਿਲੂਆਂ ਬਾਰੇ ਯਾਦ ਕਰਵਾਉਣ ਤੋਂ ਬਾਅਦ ਹੀ ਉਨ੍ਹਾਂ ਇਸ ਸੈਸ਼ਨ ਦੀ ਪ੍ਰਵਾਨਗੀ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਭਾਰਤ ਦੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਸੀ ਅਤੇ ਇਹ ਪੂਰੀ ਤਰ੍ਹਾਂ ਜਾਇਜ਼ ਸੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Meet Hayer , Meet Hayer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD