Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਹੈਲਥ ਐਂਡ ਵੈਲਨੈਸ ਸੈਂਟਰ ਬਰੌਗਾ ਜੇਰ ਵਲੋਂ ਮਨਾਇਆ ਗਿਆ ਐਂਟੀ ਡੇਂਗੂ ਦਿਵਸ

Health, Dr. Davinderjit Kaur, Civil Surgeon Fatehgarh Sahib, Fatehgarh Sahib, Anti Dengue Day

Web Admin

Web Admin

5 Dariya News

ਅਮਲੋਹ/ਮੰਡੀ ਗੋਬੰਦਗੜ੍ਹ , 26 Jul 2023

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਚਰਨਾਰਥਲ ਕਲਾਂ ਡਾ.ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਗੁਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੈਲਥ ਐਡ ਵੈਲਨੇਸ ਸੈਟਰ ਬਰੌਗਾ ਜੇਰ ਵਿਖੇ ਡੇਂਗੂ ਦਿਵਸ ਮਨਾਇਆ ਗਿਆ। ਇਸ ਜਾਗਰੂਕਤਾ ਕੈਂਪ ਦੌਰਾਨ ਹਰਮਿੰਦਰਪਾਲ ਸਿਹਤ ਸੁਪਰਵਾਈਜ਼ਰ, ਇੰਦਰਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ (ਮ) ਤੇ ਸੀ ਐਚ ਓ ਮਨਦੀਪ ਕੌਰ ਨੇ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਜਾਗਰੂਕਤਾ ਕੀਤਾ।

ਵਰਕਸ਼ਾਪ ਵਿੱਚ ਪਿੰਡ ਦੇ ਲੋਕਾ ਨੂੰ ਡੇਂਗੂ ਬੁਖਾਰ ਦੀਆਂ ਨਿਸ਼ਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਹਨਾਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਦੱਸਿਆ ਗਿਆ ਜਿਵੇਂ ਡੇਂਗੂ ਬੁਖਾਰ ਦੇ ਆਮ ਲੱਛਣ ਜਿਵੇਂ ਕਿ ਤੇਜ ਬੁਖਾਰ, ਸਿਰ ਦਰਦ, ਮਾਸ਼ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਜੀ ਕੱਚਾ ਹੋਣਾ ਅਤੇ ਉਲਟੀਆਂ, ਥਕਾਵਟ ਮਹਿਸੂਸ ਹੋਣੀ, ਚਮੜੀ ਤੇ ਦਾਣੇ ਅਤੇ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵੱਗਣਾ ਆਦਿ ਬਾਰੇ ਜਾਣਕਾਰੀ ਦਿੱਤੀ। 

ਇਸ ਸਬੰਧੀ ਡੇਂਗੂ ਤੋਂ ਬਚਾਓ ਦੇ ਤਰੀਕਿਆ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੂਲਰਾਂ ਅਤੇ ਫਰਿਜਾਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਚੰਗੀ ਤਰ੍ਹਾਂ ਸਾਫ ਕਰਕੇ ਸੁਕਾਓ ,ਇਹ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਜਿਹੇ ਕਪੜੇ ਪਹਿਨੋ ਜਿਸ ਨਾਲ ਸ਼ਰੀਰ ਪੂਰੀ ਤਰ੍ਹਾਂ ਢੱਕਿਆ ਰਹੇ , ਮੱਛਰਦਾਨੀ ਦੀ ਵਰਤੋਂ ਕਰੋ , ਘਰਾਂ ਅਤੇ ਦਫਤਰਾਂ ਵਿੱਚ ਮੱਛਰ ਭਜਾਓ ਕਰੀਮਾਂ/ਤੇਲ ਆਦਿ ਦੀ ਵਰਤੋਂ ਕਰੋ। 

ਡੇਂਗੂ ਅਤੇ ਚਿਕਨਗੁਣੀਆ ਦੇ ਲੱਛਣ ਆਉਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਸੰਪਰਕ ਕਰੋ। ਡੇਂਗੂ ਬੁਖਾਰ ਟੈਸਟ ਅਤੇ ਸੁਪੋਰਟਿਵ ਇਲਾਜ਼ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib , Anti Dengue Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD