Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਕਾਰਗਿਲ ਪਾਰਕ ਵਿੱਚੋਂ ਲੰਘਦੀ ਮੁੱਖ ਡ੍ਰੇਨੇਜ ਪਾਈਪ ਲਾਈਨ ਬਦਲਣ ਦੀ ਲੋੜ, ਗਮਾਡਾ ਕਰੇ ਫੌਰੀ ਕਾਰਵਾਈ : ਕੁਲਜੀਤ ਸਿੰਘ ਬੇਦੀ

6-7 ਥਾਵਾਂ ਤੋਂ ਟੁੱਟ ਚੁੱਕੀ ਹੈ ਇੱਟਾਂ ਨਾਲ ਬਣੀ ਹੋਈ ਇਹ ਪੁਰਾਣੀ ਪਾਈਪ : ਡਿਪਟੀ ਮੇਅਰ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 26 Jul 2023

Last updated on: Jul 26, 2023, 00:00 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਫੇਜ਼ 3ਬੀ2 ਵਾਲੇ ਪਾਸਿਓਂ ਸੈਕਟਰ 71 ਦੇ ਕਾਰਗਿੱਲ ਪਾਰਕ ਦੇ ਵਿੱਚੋਂ ਜਾਂਦੀ ਮੁੱਖ ਡ੍ਰੇਨੇਜ ਪਾਈਪ ਨਵੇਂ ਸਿਰਿਓਂ ਪਾਉਣ ਦੀ ਗਮਾਡਾ ਨੂੰ ਬੇਨਤੀ ਕੀਤੀ ਹੈ। ਕਾਰਗਿਲ ਪਾਰਕ ਵਿੱਚ ਚੱਲ ਰਹੇ ਇਸ ਪਾਈਪ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ ਕਰਨ ਉਪਰੰਤ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਪੱਤਰ ਵੀ ਲਿਖਿਆ ਹੈ।

ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਲਿਖਿਆ ਆਪਣੇ ਪੱਤਰ ਵਿੱਚ ਕੁਲਜੀਤ ਸਿੰਘ ਬੇਦੀ ਨੇ ਕਿਹਾ ਇਹ ਪੁਰਾਣੀ ਪਾਈਪ ਲਾਈਨ ਇੱਟਾਂ ਦੀ ਬਣੀ ਹੋਈ ਹੈ ਅਤੇ ਲਗਭਗ 6-7 ਥਾਵਾਂ ਤੋਂ ਟੁੱਟੀ ਪਈ ਹੈ। ਇਸ ਤੋਂ ਇਲਾਵਾ ਇਸ ਵਿੱਚ ਗਾਦ ਜੰਮੀ ਹੋਈ ਹੈ। 

ਉਨ੍ਹਾਂ ਕਿਹਾ ਕਿ ਕਾਰਗਿਲ ਪਾਰਕ ਵਿਚੋਂ ਜਾਂਦੀ ਇਸ ਪਾਈਪ ਦੀ ਮੁਰੰਮਤ ਵੀ ਕਰਵਾਈ ਜਾ ਰਹੀ ਹੈ ਪਰ ਇਹ ਇਸਦਾ ਕੋਈ ਸਥਾਈ ਹੱਲ ਨਹੀਂ ਹੈ। ਉਹਨਾਂ ਕਿਹਾ ਇੱਟਾਂ ਨਾਲ ਬਣਾਈ ਗਈ ਇਹ ਪਾਈਪ ਆਪਣੀ ਉਮਰ ਹੰਢਾ ਚੁੱਕੀ ਹੈ ਅਤੇ ਇਸ ਦੀ ਮੁਰੰਮਤ ਉੱਤੇ ਪਹਿਲਾਂ ਵੀ ਲੱਖਾਂ ਰੁਪਏ ਖਰਚ ਹੋ ਚੁੱਕੇ ਹਨ। 

ਉਹਨਾਂ ਕਿਹਾ ਕਿ ਇੱਥੇ ਪੁਰਾਣੀ ਇੱਟਾਂ ਦੀ ਬਣੀ 98 ਇੰਚ ਦੇ ਡਾਏ ਵਾਲੀ ਪਾਈਪ ਨੂੰ ਬਦਲ ਕੇ ਇਸ ਤੋਂ ਵੱਡੇ ਗਾਏ ਵਾਲੀ ਆਧੁਨਿਕ ਪਾਈਪ ਪਾਉਣ ਦੀ ਸਖ਼ਤ ਲੋੜ ਹੈ। ਉਹਨਾਂ ਕਿਹਾ ਕਿ ਇਹ ਪਾਈਪ ਮੋਹਾਲੀ ਦੀ ਡ੍ਰੇਨੇਜ ਲਾਈਫ ਲਾਈਨ ਹੈ ਭਾਵ ਸ਼ਹਿਰ ਵਿੱਚ ਆਉਂਦੇ ਪ੍ਰਮੁੱਖ ਬਰਸਾਤੀ ਪਾਣੀ ਦੀ ਨਿਕਾਸੀ ਦਾ ਇਹ ਪਾਈਪ ਇੱਕ ਬਹੁਤ ਵੱਡਾ ਜ਼ਰੀਆ ਹੈ। 

ਉਹਨਾਂ ਕਿਹਾ ਕਿ ਇਹ ਪਾਈਪ ਲਾਈਨ ਬਦਲਣੀ ਬਹੁਤ ਜ਼ਰੂਰੀ ਹੋ ਚੁੱਕੀ ਹੈ ਅਤੇ ਇਹ ਕੰਮ ਗਮਾਡਾ ਦੇ ਹੀ ਕਰਨ ਵਾਲਾ ਹੈ ਇਸ ਲਈ ਫੌਰੀ ਤੌਰ ਤੇ ਇਹ ਕੰਮ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਏਅਰਪੋਰਟ ਰੋਡ ਵਿੱਚੋਂ ਅੱਗੇ ਪਾਣੀ ਦੀ ਨਿਕਾਸੀ ਲਈ ਪ੍ਰਬੰਧ ਕੀਤੇ ਜਾਣ ਅਤੇ ਡੇਰਾ ਰਾਧਾ ਸਵਾਮੀ ਨਾਲ ਤਾਲਮੇਲ ਕਰਕੇ ਉਥੋਂ ਵੀ ਅੱਗੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਵਾਏ ਜਾਣ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD