Friday, 17 May 2024

 

 

ਖ਼ਾਸ ਖਬਰਾਂ ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ

 

ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜ਼ਰੂਰੀ-ਡਿਪਟੀ ਕਮਿਸ਼ਨਰ ਬਲਦੀਪ ਕੌਰ

ਬਰਸਾਤੀ ਮੌਸਮ ਦੌਰਾਨ ਸ਼ਹਿਰ ਦੀ ਸਫ਼ਾਈ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਵੱਲੋਂ ਬਣਾਏ ਗਏ ਕੂੜਾ ਡੰਪ ਦਾ ਕੀਤਾ ਨਿਰੀਖਣ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 26 Jul 2023

ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਤਰਨ ਤਾਰਨ ਸ਼ਹਿਰ ਵਿੱਚ ਬਰਸਾਤੀ ਮੌਸਮ ਦੌਰਾਨ ਸਫ਼ਾਈ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਤਰਨ ਤਾਰਨ ਵੱਲੋਂ ਬਣਾਏ ਗਏ ਕੂੜਾ ਡੰਪ ਦਾ ਨਿਰੀਖਣ ਕੀਤਾ ਗਿਆ।ਉਹਨਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤ ਦੇ ਸੀਜ਼ਨ ਦੌਰਾਨ ਘਰਾਂ ਤੋਂ ਇਕੱਠਾ ਗਏ ਕੂੜੇ ਦੀ ਸ਼ੈਗਰੀਗੇਸ਼ਨ ਯਕੀਨੀ ਬਣਾਈ ਜਾਵੇ ਅਤੇ ਕੂੜੇ ਲਈ ਬਣਾਈਆਂ ਪਿੱਟਸ ‘ਤੇ ਸੈਗਰੀਗੇਟ ਕਰਨਾ ਯਕੀਨੀ ਬਣਾਇਆ ਜਾਵੇ।

ਉਹਨਾਂ ਕਿਹਾ ਕਿ ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਕਰਕੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਜੋ ਸ਼ਹਿਰ ਵਿਚੋਂ ਕੂੜੇ ਦੇ ਢੇਰਾਂ ਦਾ ਖਾਤਮਾ ਹੋ ਸਕੇ। ਉਹਨਾਂ ਕਿਹਾ ਕਿ ਸ਼ਹਿਰਾਂ ਵਿੱਚ ਲੋੜ ਅਨੁਸਾਰ ਨਵੀਂਆਂ ਕੰਪੋਸਟ ਪਿਟਸ ਬਣਾਈਆਂ ਜਾਣ ਅਤੇ ਸੁੱਕੇ ਤੇ ਗਿੱਲੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਹੋ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸ਼ੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜ਼ਰੂਰੀ ਹੈ।ਇਸ ਦੌਰਾਨ ਉਹਨਾ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਾਫ ਸਫਾਈ ਦੇ ਕੰਮਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣਾ ਕੂੜਾ ਕਰਕਟ ਬਾਹਰ ਸੜਕਾਂ ਤੇ ਖੁੱਲ੍ਹੇ ਵਿੱਚ ਨਾ ਸੁੱਟਣ ਅਤੇ ਕੂੜਾ ਕਰਕਟ ਨੂੰ ਹਮੇਸ਼ਾ ਹੀ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਵੱਖ-ਵੱਖ ਡਸਟਬੀਨ ਵਿੱਚ ਰੱਖਿਆ ਜਾਵੇ ਅਤੇ ਨਗਰ ਕੌਂਸਲ ਦੇ ਸਫਾਈ ਸੇਵਕ ਨੂੰ ਹੀ ਦਿੱਤਾ ਜਾਵੇ।

ਉਨ੍ਹਾਂ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਸਹਿਰ ਦੇ ਡਰੇਨਜ਼, ਬਰਸਾਤੀ ਨਾਲਿਆਂ ਤੇ ਨਾਲੀਆਂ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਦਾਰ ਤੇ ਸ਼ਹਿਰ ਵਾਸੀ ਪਲਾਸਟਿਕ ਲਫਾਫ਼ਿਆ ਦੀ ਵਰਤੋਂ ਤੋਂ ਗੁਰੇਜ਼ ਕਰਨਾ ਯਕੀਨੀ ਬਣਾਉਣ ਕਿਉਂਕਿ ਇਹ ਨਾਲਿਆਂ, ਨਾਲੀਆਂ ਵਿੱਚ ਫਸ ਕੇ ਸੀਵਰੇਜ ਨੂੰ ਜਾਮ ਕਰਦਾ ਹੈ ਅਤੇ ਇਸ ਦਾ ਇਸਤੇਮਾਲ ਵਾਤਾਵਰਨ ਲਈ ਖਤਰਨਾਕ ਹੈ।

ਉਹਨਾਂ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਵੀ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD