Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ

ਸਮਾਗਮ ਦੀਆਂ ਤਿਆਰੀਆਂ ਲਈ ਡੀ.ਸੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 26 Jul 2023

Last updated on: Jul 26, 2023, 00:00 IST

ਹਰ ਸਾਲ ਦੀ ਤਰ੍ਹਾਂ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ 'ਤੇ ਉਤਸ਼ਾਹ ਨਾਲ ਮਨਾਉਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਅਤੇ ਐੱਸ.ਡੀ.ਐੱਮ. ਸ. ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ  ਸੁਤੰਤਰਤਾ ਦਿਵਸ ਸਮਾਗਮ ਮੌਕੇ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਸੁਮੇਲ ਹੋਣਾ ਚਾਹੀਦਾ ਹੈ ਅਤੇ ਇਸ  ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। 

ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਅਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਇਸ ਲਈ ਉਨ੍ਹਾਂ ਨੂੰ ਸਮਰਪਿਤ ਇਸ ਦਿਹਾੜੇ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਸੇਵਾ ਅਤੇ ਸਮਰਪਿਤ ਭਾਵਨਾ ਨਾਲ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ, ਸਿੱਖਿਆ ਵਿਭਾਗ, ਸਿਹਤ ਵਿਭਾਗ, ਪੀ.ਡਬਲਯੂ.ਡੀ. ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਡੀਡੀਪੀਓ, ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਆਦਿ ਸ਼ਾਮਲ ਸਨ, ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਵੀ.ਆਈ.ਪੀ. ਸਟੇਜ਼ ਅਤੇ ਗਰਾਊਂਡ ਦੀ ਸਫਾਈ, ਵਾਹਨਾਂ ਦੀ ਪਾਰਕਿੰਗ, ਸਲਾਮੀ ਵਾਲੀ ਥਾਂ 'ਤੇ ਸਲੂਟਿੰਗ ਬੇਸ ਤਿਆਰ ਕਰਨ ਅਤੇ ਕੌਮੀ ਝੰਡੇ ਦਾ ਪ੍ਰਬੰਧ ਕਰਨ, ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਪ੍ਰਬੰਧ ਕਰਨ, ਸੜਕਾਂ ਦੇ ਦੋਵੇਂ ਪਾਸੇ ਝੰਡੇ ਲਗਾਉਣ, ਚੌਂਕਾਂ ਦੀ ਸਜਾਵਟ ਕਰਨ, ਟਰਾਂਸਪੋਰਟ, ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਡਾਕਟਰੀ ਸਹਾਇਤਾ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡਾਂ ਆਦਿ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਇਸ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਨੂੰ ਸੁਰੱਖਿਅਤ ਅਤੇ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਂਪਿਆ ਗਿਆ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ।

ਇਸ ਮੌਕੇ ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ, ਸਿਵਲ ਸਰਜਨ ਡਾ. ਰਾਜਿੰਦਰ ਪਾਲ, ਐਸ.ਪੀ. ਸੋਹਨ ਲਾਲ ਸੋਨੀ,  ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਤੋਂ ਇਲਾਵਾ ਬੀ.ਐਸ.ਐਫ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD