Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਪੰਜਾਬ ਸਰਕਾਰ-ਗੁਰਪ੍ਰੀਤ ਸਿੰਘ ਬਣਾਂਵਾਲੀ

ਸਰਦੂਲਗੜ੍ਹ ਸ਼ਹਿਰ ਵਿਖੇ ਨਵਾਂ ਟਿਊਬਵੈੱਲ ਲਗਾਉਣ ਲਈ ਹੜ੍ਹ ਰਾਹਤ ਫੰਡ ਵਿਚੋਂ 7 ਲੱਖ ਰੁਪਏ ਜਾਰੀ-ਡਿਪਟੀ ਕਮਿਸ਼ਨਰ

Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa, DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 26 Jul 2023

Last updated on: Jul 26, 2023, 00:00 IST

ਹੜ੍ਹ ਪ੍ਰਭਾਵਿਤ ਲੋਕਾਂ ਦੀ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਕਰੇਗੀ, ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਇਕ ਇਕ ਪੈਸਾ ਮੁਆਵਜ਼ੇ ਵਜ਼ੋਂ ਦਿੱਤਾ ਜਾਵੇਗਾ। ਇੰਨ੍ਹਾਂ ਗੱਲਾ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨਾਲ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪਿੰਡ ਭੱਲਣਵਾੜਾ ਅਤੇ ਸਾਧੂਵਾਲਾ ਦੀ ਸਥਿਤੀ ਦਾ ਨਿਰੀਖਣ ਕਰਨ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਿਲ ਕੇ ਲਗਾਤਾਰ ਲੋਕਾਂ ਦੀ ਸਾਰ ਲਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ। ਪਿੰਡ ਸਾਧੂਵਾਲਾ ਦੇ ਦੌਰੇ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਬਰਸਾਤ ਕਾਰਨ ਘਰ ਦੀ ਛੱਤ ਡਿੱਗਣ ਨਾਲ ਨੰਬਰਦਾਰ ਅਜਾਇਬ ਸਿੰਘ ਦੀ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਿਵਾਉਣ ਦਾ ਭਰੋਸਾ ਦਿੱਤਾ। 

ਉਨ੍ਹਾਂ ਦੱਸਿਆ ਕਿ ਨੰਬਰਦਾਰ ਅਜਾਇਬ ਸਿੰਘ ਦਾ ਘਰ ਪਿੰਡ ਦੀ ਉੱਚੀ ਥਾਂ ’ਤੇ ਹੈ। ਬਰਸਾਤਾਂ ਕਾਰਨ ਘਰ ਦੀ ਛੱਤ ਡਿੱਗੀ ਹੈ ਜਦਕਿ ਘਰ ਦਾ ਹੜ੍ਹਾਂ ਦੇ ਪਾਣੀ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ, ਬਾਵਜ਼ੂਦ ਪਰਿਵਾਰ ਨੂੰ ਰਾਜ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਪਰਿਵਾਰ ਦੀ ਇਕ ਬੱਚੀ ਜੋ ਕਿ ਕੈਂਸਰ ਦੀ ਮਰੀਜ਼ ਹੈ, ਉਸ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਵਿਚੋਂ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਸ ਦੇ ਲਈ ਐਸ.ਡੀ.ਐਮ. ਸਰਦੂਲਗੜ੍ਹ ਨੂੰ ਪ੍ਰਕਿਰਿਆ ਅਮਲ ਵਿਚ ਲਿਆਉਣ ਲਈ ਆਦੇਸ਼ ਦਿੱਤੇ ਤਾਂ ਜੋ ਬੱਚੀ ਦਾ ਮੁਕੰਮਲ ਇਲਾਜ਼ ਕਰਵਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਸਰਦੂਲਗੜ੍ਹ ਸ਼ਹਿਰ ਵਿਖੇ ਨਵਾਂ ਟਿਊਬਵੈਲ ਲਗਾਉਣ ਲਈ ਹੜ੍ਹ ਰਾਹਤ ਫੰਡ ਵਿਚੋਂ 7 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਨਿਰਵਿਘਨ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਮੁਹੱਈਆ ਹੁੰਦੀ ਰਹੇ ਅਤੇ ਇਲਾਕੇ ਦੇ ਵਸਨੀਕ ਸਿਹਤ ਪੱਖੋਂ ਸੁਰੱਖਿਅਤ ਰਹਿਣ।

ਇਸ ਤੋਂ ਪਹਿਲਾਂ ਪਿੰਡ ਭੱਲਣਵਾੜਾ ਦਾ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਥੇ ਘੱਗਰ ਵਿਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ, ਇਸ ਦੇ ਲਈ 40 ਹਜ਼ਾਰ ਗੱਟਿਆਂ ਦੀ ਭਰਤੀ ਕੀਤੀ ਗਈ ਹੈ ਤਾਂ ਜੋ ਬੰਨ੍ਹ ਨੂੰ ਜਲਦ ਤੋਂ ਜਲਦ ਪੂਰ ਲਿਆ ਜਾਵੇ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੰਨ੍ਹ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਖੇਤੀ ਖੇਤਰ  ਦਾ ਹੋਰ ਨੁਕਸਾਨ ਨਾ ਹੋਵੇ।

 

Tags: Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa , DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD