Tuesday, 14 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ

 

ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ

ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ; ਫਰੀਦਕੋਟ ਰੇਂਜ ਵਿੱਚ 79 ਅਨਸਰ ਗ੍ਰਿਫ਼ਤਾਰ

Crime News Punjab, Punjab Police, Police, Crime News, Sri Muktsar Sahib Police, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Jul 2023

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕੀਤਾ ਹੈ। 

ਇਹ ਦੋਵੇਂ ਖੇਤਰ ਹੈਰੋਇਨ, ਨਸ਼ੀਲੀਆਂ ਗੋਲੀਆਂ ਆਦਿ ਸਮੇਤ ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਵਰਤੋਂ ਲਈ ਬਦਨਾਮ ਹਨ। ਇਹ ਅਹਿਦ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। 

ਮੁਹਿੰਮ ਦੇ ਤੀਜੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਫਰੀਦਕੋਟ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਵਿੱਚ ਚਲਾਈ ਗਈ। ਮੁਕਤਸਰ ਪੁਲਿਸ ਨੇ ਇਹ ਕਾਰਵਾਈ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤੀ ਜਦਕਿ ਫਰੀਦਕੋਟ ਅਤੇ ਮੋਗਾ ਪੁਲਿਸ ਵੱਲੋਂ ਇਹ ਛਾਪੇਮਾਰੀ ਦਿਨ ਵੇਲੇ ਕੀਤੀ ਗਈ। 

ਇਹ ਸਾਰੀ ਕਾਰਵਾਈ ਡੀਆਈਜੀ ਫਰੀਦਕੋਟ ਰੇਂਜ ਅਜੈ ਮਲੂਜਾ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 66 ਐਫਆਈਆਰਜ਼ ਦਰਜ ਕਰਕੇ 79 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 68,500 ਰੁਪਏ ਦੀ ਡਰੱਗ ਮਨੀ, 128 ਗ੍ਰਾਮ ਹੈਰੋਇਨ, 115 ਕਿਲੋ ਭੁੱਕੀ, 2560 ਨਸ਼ੀਲੀਆਂ ਗੋਲੀਆਂ ਅਤੇ ਵੱਡੀ ਮਾਤਰਾ 'ਚ ਲਾਹਣ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ 293 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। 

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਰੀਦਕੋਟ ਹਰਜੀਤ ਸਿੰਘ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਮੋਗਾ ਜੇ ਐਲਨਚੇਜ਼ੀਅਨ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ।  

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਅਭਿਆਨ ਜਾਰੀ ਰੱਖੇ ਜਾਣਗੇ ਤਾਂ ਜੋ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

 

Tags: Crime News Punjab , Punjab Police , Police , Crime News , Sri Muktsar Sahib Police , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD