Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਹੜ੍ਹ ਪੀੜ੍ਹਤਾਂ ਲਈ ਆਏ ਅੱਗੇ

ਮੁੱਖ ਮੰਤਰੀ ਹੜ੍ਹ ਰਾਹਤ ਫੰਡ 'ਚ ਯੋਗਦਾਨ ਵਜੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਇੱਕ ਲੱਖ ਰੁਪਏ ਦਾ ਚੈੱਕ

DC Ludhiana, Surabhi Malik, Ludhiana, Deputy Commissioner Ludhiana, Gurpreet Singh Toor, Former IPS Officer

Web Admin

Web Admin

5 Dariya News

ਲੁਧਿਆਣਾ , 26 Jul 2023

Last updated on: Jul 26, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ 'ਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਵਿੱਚ ਪਾਏ ਯੋਗਦਾਨ ਵਜੋਂ ਸੇਵਾ ਮੁਕਤ ਆਈ.ਪੀ.ਐਸ. ਅਧਿਕਾਰੀ ਸ. ਗੁਰਪ੍ਰੀਤ ਸਿੰਘ ਤੂਰ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੂੰ ਚੈਕ ਸੌਂਪਦੇ ਹੋਏ ਸ. ਤੂਰ ਨੇ ਕਿਹਾ ਕਿ ਆਪਣੀ ਪੈਨਸ਼ਨ ਰਾਸ਼ੀ ਵਿੱਚੋਂ ਇਸ ਮਾਨਵਤਾਵਾਦੀ ਕਾਰਜ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ। 

ਉਨ੍ਹਾਂ ਹੋਰ ਪੈਨਸ਼ਨਰਾਂ ਨੂੰ ਵੀ ਅੱਗੇ ਆਉਣ ਅਤੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਖੁੱਲ੍ਹੇ ਦਿਲ ਨਾਲ ਦਾਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੂਰੇ ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਹੀ ਮਚਾਈ ਹੈ ਅਤੇ ਬਹੁਤ ਸਾਰੇ ਲੋਕ ਬੇਘਰ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।

ਡਿਪਟੀ ਕਮਿਸ਼ਨਰ ਨੇ ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯੋਗਦਾਨ ਨਾਲ ਦੁੱਖ ਦੀ ਘੜੀ ਵਿੱਚ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਤੇ ਹੋਰ ਵੀ ਮੌਜੂਦ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana , Gurpreet Singh Toor , Former IPS Officer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD