Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਹਾਲੀ ਦੇ ਪਿੰਡ ਕਰੋੜਾ ਵਿਖੇ ਖੋਲ੍ਹੀ ਗਈ ਸੰਨੀ ਓਬਰਾਏ ਲੈਬੋਰੇਟਰੀ

ਡਾ. ਰਾਜ ਬਹਾਦਰ ਵੱਲੋਂ ਕੀਤਾ ਗਿਆ ਸੰਨੀ ਓਬਰਾਏ ਲੈਬੋਰੇਟਰੀ ਦਾ ਉਦਘਾਟਨ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਮੁਹਾਲੀ , 26 Jul 2023

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਹਾਲੀ ਦੇ ਪਿੰਡ ਕਰੋੜਾ ਵਿਖੇ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਖੋਲਿਆ ਗਿਆ ਜਿਸ ਦਾ ਉਦਘਾਟਨ ਡਾ. ਰਾਜ ਬਹਾਦਰ (ਡਾਇਰੈਕਟਰ, ਆਰ.ਐਸ.ਆਈ. ਸੈਂਟਰ, ਮੁਹਾਲੀ) ਵੱਲੋਂ ਕੀਤਾ ਗਿਆ। 

ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਨੇ ਕਿਹਾ ਕਿ ਲੋੜਵੰਦ ਲੋਕਾਂ ਦੇ ਇਲਾਜ ਵਿੱਚ ਸਹਿਯੋਗ ਦੇਣ ਦੇ ਲਈ ਪੂਰੇ ਪੰਜਾਬ ਵਿੱਚ 100 ਲੈਬੋਰੇਟਰੀਆਂ ਖੋਲਣ ਦਾ ਫੈਸਲਾ ਕੀਤਾ ਗਿਆ ਹੈ, ਇਸੇ ਲੜੀ ਤਹਿਤ ਅੱਜ ਮੁਹਾਲੀ ਦੇ ਨਯਾਗਾਓ ਦੇ ਪਿੰਡ ਕਰੋੜਾ ਵਿੱਚ ਸੰਨੀ ਓਬਰਾਏ ਆਧੁਨਿਕ ਲੈਬੋਰੇਟਰੀ ਖੋਲੀ ਗਈ ਹੈ, ਜਿਸ ਵਿੱਚ ਬਹੁਤ ਹੀ ਘੱਟ ਰੇਟਾਂ 'ਤੇ ਉੱਚ ਗੁਣਵੱਤਾ ਵਾਲੇ ਟੈਸਟ ਕੀਤੇ ਜਾ ਰਹੇ ਹਨ। 

ਇਸ ਸਮੇਂ ਡਾ. ਉਬਰਾਏ ਨੇ ਕਿਹਾ ਕਿ ਮੈਂ ਡਾ. ਕੱਕੜ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਇੱਥੇ ਲੋੜਵੰਦ ਵਸਨੀਕਾਂ ਨੂੰ ਡਾਕਟਰੀ ਸੇਵਾਵਾਂ ਦੇਣ ਲਈ ਇੱਥੇ ਇੱਕ ਬਹੁਤ ਹੀ ਵਧੀਆ ਬਿਲਡਿੰਗ ਉਸਾਰੀ ਗਈ ਹੈ। ਜਦੋਂ ਮੈਨੂੰ ਇੱਥੇ ਆਉਣ ਦਾ ਮੌਕਾ ਮਿਿਲਆ ਤਾਂ ਮੈਂ ਉਨ੍ਹਾਂ ਨਾਲ ਫੈਸਲਾ ਕਰਕੇ ਇਸ ਜਗ੍ਹਾ 'ਤੇ ਲੈਬੋਰੇਟਰੀ ਖੋਲ੍ਹਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਅੱਜ ਲੋਕਾਂ ਦੀ ਸਹੂਲਤ ਲਈ ਖੋਲ੍ਹ ਦਿੱਤਾ ਗਿਆ ਹੈ। 

ਡਾ. ਕੱਕੜ ਦੀ ਜਰੂਰਤ ਅਨੁਸਾਰ ਇੱਥੇ ਡੈਂਟਲ ਸੈਂਟਰ ਵੀ ਖੋਲ੍ਹਿਆ ਜਾਵੇਗਾ ਅਤੇ ਇੱਕ ਐਂਬੂਲੈਂਸ ਵੀ ਭੇਂਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟਰੱਸਟ ਵੱਲੋਂ ਇਸ ਸੈਂਟਰ ਦੀਆਂ ਜਿਹੜੀਆਂ ਵੀ ਜਰੂਰਤਾਂ ਹੋਣਗੀਆਂ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਪੂਰਾ ਕੀਤਾ ਜਾਵੇਗਾ।ਇਸ ਮੌਕੇ ਡਾ. ਰਾਜ ਬਹਾਦਰ ਨੇ ਕਿਹਾ ਕਿ ਇਸ ਲੈਬੋਰੇਟਰੀ ਵਿੱਚ ਲੋਕਾਂ ਦੇ ਟੈਸਟ ਕਰਨ ਲਈ ਬਹੁਤ ਹੀ ਆਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਇਸ ਲੈਬੋਰੇਟਰੀ ਤੋਂ ਲਾਭ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ। 

ਇਸ ਮੌਕੇ ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਤਨਾਮ ਸਿੰਘ ਨਿੱਜਰ, ਟਰੱਸਟੀ ਜਸਟਿਸ ਐਮ.ਐਮ. ਐਸ.ਬੇਦੀ ਰਿਟਾਇਰਡ ਮੈਂਬਰ ਸਲਾਕਾਰ ਕੌਂਸਲ, ਡਾਕਟਰ  ਭਵਨੀਤ ਭਾਰਤੀ ਪ੍ਰਿੰਸੀਪਲ ਅੰਬੇਡਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਮੋਹਾਲੀ, ਡਾ. ਦਲਜੀਤ ਸਿੰਘ ਗਿੱਲ, ਟਰੱਸਟ ਦੇ ਮੋਹਾਲੀ ਦੇ ਪ੍ਰਧਾਨ ਡਾ. ਤੀਰਥ ਸਿੰਘ ਗੁਲਾਟੀ, ਉਪ ਪ੍ਰਧਾਨ ਸ. ਕਮਲਜੀਤ ਸਿੰਘ, ਜਨਰਲ ਸਕੱਤਰ ਪ੍ਰੋ. ਤਜਿੰਦਰ ਸਿੰਘ ਬਰਾੜ ਅਤੇ ਚੰਡੀਗੜ੍ਹ ਦੇ ਜਨਰਲ ਸਕੱਤਰ ਸ੍ਰੀ ਭੁਪਿੰਦਰ ਪਾਲ ਤੋਂ ਇਲਾਵਾ ਬਹੁਤ ਸਾਰੀਆਂ ਮਾਣਯੋਗ ਸ਼ਖਸੀਅਤਾਂ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD