Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਫਕੋ ਵੱਲੋਂ ਪਿੰਡ ਘੁੰਟੀਡ ਵਿਖੇ ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Agriculture, IFFCO, Ramandeep Singh, Agriculture Inspector, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 27 Jul 2023

Last updated on: Jul 27, 2023, 00:00 IST

ਇਫਕੋ ਵੱਲੋਂ ਅਮਲੋਹ ਬਲਾਕ ਦੇ ਪਿੰਡ ਘੁੰਟੀਡ ਦੀ ਕੋਪਰੇਟਿਵ ਸੋਸਿਏਟੀ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਪ੍ਰਮਾਣਿਤ ,ਨੈਨੋ ਯੂਰੀਆ ਅਤੇ ਨੈਨੋ ਡੀ ਏ ਪੀ ਸਬੰਧੀ ਜਾਗਰੂਕਤਾ ਕੈੰਪ ਲਗਾਇਆ ਗਿਆ ਜਿਸ ਵਿੱਚ ਖੇਤੀਬਾੜੀ ਇੰਸਪੈਕਟਰ ਸ਼੍ਰੀ ਰਮਨਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਸ਼੍ਰੀ ਹਿਮਾਂਸ਼ੂ ਜੈਨ, ਖੇਤਰ ਪ੍ਰਬੰਧਕ, ਇਫ਼ਕੋ, ਫ਼ਤਹਿਗੜ ਸਾਹਿਬ, ਨੇ ਦੱਸਿਆ ਕਿ ਇਫਕੋ ਕਿਸਾਨਾਂ ਦੀ ਸੇਵਾ ਵਿੱਚ ਸੰਨ 1967 ਤੋਂ ਮਿਆਰੀ ਖਾਦਾਂ ,ਵਾਜੀਵ ਮੁੱਲ ਤੇ ਮੁਹਈਆ ਕਰਵਾਉਣ ਅਤੇ ਸਹਿਕਾਰਤਾ ਨੂੰ ਪ੍ਰਫੁੱਲਤ ਕਰਨ ਲਈ ਲਈ ਵਚਨਬੱਧ ਹੈ ਨਾਲ ਹੀ ਉਨ੍ਹਾਂ  ਨੈਨੋ ਯੂਰੀਆ, ਨੈਨੋ ਡੀ.ਏ.ਪੀ. ਦੇ ਪ੍ਰਯੋਗ ਅਤੇ ਮਹੱਤਵ ਬਾਰੇ ਦੱਸਿਆ। ਉਹਨਾਂ ਨੇ ਕਿਹਾ ਕਿ ਨੈਨੋ ਡੀ.ਏ.ਪੀ. ਦੀ ਵਰਤੋਂ ਨਾਲ ਫ਼ਸਲ ਦੇ ਝਾੜ ਅਤੇ ਕੁਆਲਿਟੀ ਵਿੱਚ ਵਾਧਾ ਹੁੰਦਾ ਹੈ। 

ਨੈਨੋ ਡੀ.ਏ.ਪੀ. ਦੀ 500 ਐਮ ਐਲ ਦੀ ਇੱਕ ਬੋਤਲ, ਜੜਾ ਦਾ ਵਿਕਾਸ ਬਹੁਤ ਵਧੀਆ ਕਰਦੀ ਹੈ। ਉਹਨਾਂ ਨੇ ਇਫਕੋ ਸਾਗਰੀਕਾ,  ਨਾਲ ਹੀ ਜੀਵਾਣੂ ਖਾਦਾਂ ਜਿਵੇਂ ਤਰਕ ਕੰਨਸੋਰਸ਼ੀਆ ਬਾਰੇ ਦੱਸਿਆ ਕਿ ਇਸਦੀ ਮਦਦ ਨਾਲ ਮਿੱਟੀ ਦੇ ਆਰਗੈਨਿਕ ਮਾਦੇ ਵਿੱਚ ਵਾਧਾ ਹੁੰਦਾਂ ਹੈ ਅਤੇ ਨਾਲ ਹੀ ਇਸਦੀ ਵਰਤੋਂ ਨਾਲ ਮਿੱਟੀ ਵਿੱਚ ਜੰਮੇ ਹੋਏ ਪੋਟਾਸ਼ ਅਤੇ ਫੋਸਫੋਰੋਸ ਤੱਤ ਬੂਟੇ ਨੂੰ ਮਿਲਦੇ ਹਨ।

ਨਾਲ ਹੀ ਉਨ੍ਹਾਂ ਇਫਕੋ ਦੀ ਮੁਫ਼ਤ ਸੰਕਟ ਹਰਨ ਬੀਮਾ ਯੋਜਨਾ ਬਾਰੇ ਦੱਸਿਆ, ਜਿਸ ਤਹਿਤ ਇਫਕੋ ਖਾਦ ਖਰੀਦਣ ਤੇ ਕਿਸਾਨ ਦਾ ਮੁਫ਼ਤ ਵਿੱਚ ਇੱਕ ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਹੈ ਅਤੇ ਭਾਰਤ ਸਰਕਾਰ ਦੀ ਪੀ ਐਮ ਪ੍ਰਣਾਮ ਯੋਜਨਾ ਬਾਰੇ ਵੀ ਦੱਸਿਆ। ਸ਼੍ਰੀ ਅਰਵਿੰਦ ਸਿੰਘ ਨੇ ਝੋਨੇ ਦੇ ਕਿੱਟ ਮਕੌੜੇ ਅਤੇ ਉੱਲੀ ਪ੍ਰਬੰਧਨ ਬਾਰੇ ਦੱਸਿਆ।

ਸ਼੍ਰੀ ਰਮਨਦੀਪ ਸਿੰਘ ,ਖੇਤੀਬਾੜੀ ਇੰਸਪੈਕਟਰ ਨੇ ਵੀ ਇਫਕੋ ਉਤਪਾਦ ਦੀ ਸਿਫਤ ਕੀਤੀ ਨਾਲ ਹੀ ਉਨ੍ਹਾਂ ਕਿਸਾਨ ਵੀਰਾਂ ਨੂੰ ਇਫਕੋ ਦੀਆਂ ਨੈਨੋ ਖਾਦਾਂ ਵਰਤਣ ਤੇ ਜੋਰ ਦਿੱਤਾ, ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਨਹੀਂ ਹੁੰਦਾ ਅਤੇ ਨਾਲ ਹੀ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ। ਸ਼੍ਰੀ ਅਮ੍ਰਿਤਪਾਲ ਸਿੰਘ ਸਕੱਤਰ ਖਨਿਆਣ ਸੋਸਾਇਟੀ ਨੇ ਇਸ ਮੌਕੇ ਤੇ ਆਏ ਹੋਏ ਸਾਰੇ ਮਹਿਮਾਨਾ ਦਾ ਅਤੇ ਇਫਕੋ ਦਾ ਪ੍ਰੋਗਰਾਮ ਆਯੋਜਿਤ ਕਰਵਾਉਣ ਲਈ ਧੰਨਵਾਦ ਕੀਤਾ।

ਇਸ ਮੌਕੇ ਤੇ ਸਹਿਕਾਰੀ ਇੰਸਪੈਕਟਰ ਤਰੁੰਨੇਦੁ ਕੁਮਾਰ, ਪ੍ਰਧਾਨ ਰਾਮ ਸਿੰਘ,ਮੀਤ ਪ੍ਰਧਾਨ ਕਸ਼ਮੀਰਾ ਸਿੰਘ ,ਨੰਬਰਦਾਰ ਵਰਿੰਦਰ ਸਿੰਘ, ਸਕੱਤਰ ਸੁਖਵੰਤ ਸਿੰਘ, ਗੋਵਿੰਦ ਸਿੰਘ ਧਰੰਮਗੜ੍ਹ ਅਤੇ ਹੋਰ ਕਈ ਅਗਾਂਹਵਧੂ ਕਿਸਾਨ  ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਦੀ ਸੁਵਿਧਾ ਲਈ ਨਿਯੋ ਸਪ੍ਰੇਅਰ ਸੋਸਾਇਟੀ ਨੂੰ ਦਿੱਤਾ ਗਿਆ।

 

Tags: Agriculture , IFFCO , Ramandeep Singh , Agriculture Inspector , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD