Monday, 20 May 2024

 

 

ਖ਼ਾਸ ਖਬਰਾਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ

 

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਜਾਰੀ ਕੀਤਾ ਹੈਪੇਟਾਈਟਸ ਜਾਗਰੂਕਤਾ ਪੋਸਟਰ

Health, Dr. Mahesh Kumar Ahuja, Civil Surgeon S.A.S Nagar, Mohali, World Hepatitis Day

Web Admin

Web Admin

5 Dariya News

ਐਸ.ਏ.ਐਸ.ਨਗਰ , 27 Jul 2023

ਵਿਸ਼ਵ ਹੈਪੇਟਾਈਟਸ ਦਿਵਸ ਦੇ ਸਬੰਧ ’ਚ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਨੇ ਅੱਜ ਜਾਗਰੂਕਤਾ ਪੋਸਟਰ ਜਾਰੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਸਾਲ 28 ਜੁਲਾਈ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ਮਕਸਦ ਹੈਪੇਟਾਈਟਸ ਜੋ ਜਿਗਰ ਦੀ ਸੋਜਿਸ਼ ਦੀ ਬੀਮਾਰੀ ਹੈ, ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। 

ਇਸ ਵਾਰ ਇਸ ਦਿਨ ਦਾ ਵਿਸ਼ਾ-ਵਸਤੂ ‘ਇਕ ਜੀਵਨ, ਇਕ ਜਿਗਰ’ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਇਕ ਵਾਇਰਸ ਹੈ ਜੋ ਖ਼ੂਨ ਰਾਹੀਂ ਜਿਗਰ ਵਿਚ ਦਾਖ਼ਲ ਹੁੰਦਾ ਹੈ ਅਤੇ ਫਿਰ ਕਈ ਬੀਮਾਰੀਆਂ ਦਾ ਕਾਰਨ ਬਣਦਾ ਹੈ। ਇਸ ਵੇਲੇ ਦੁਨੀਆਂ ’ਚ ਕਰੋੜਾਂ ਲੋਕ ਇਸ ਬੀਮਾਰੀ ਦਾ ਸ਼ਿਕਾਰ ਹਨ। 

ਜੇ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਮੌਤ ਦਾ ਕਾਰਨ ਵੀ ਬਣ ਜਾਂਦਾ ਹੈ।  ਉਨ੍ਹਾਂ ਦਸਿਆ ਕਿ ਇਹ ਹੈਪੇਟਾਈਟਸ ਮੁੱਖ ਤੌਰ ’ਤੇ ਪੰਜ ਤਰ੍ਹਾਂ ਦਾ ਹੁੰਦਾ ਹੈ। ਇਹ ਬੀਮਾਰੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਦੂਸ਼ਿਤ ਖੂਨ ਚੜ੍ਹਾਉਣ ਨਾਲ ਫੈਲਦੀ ਹੈ। 

ਇਸ ਲਈ ਹੈਪਾਟਾਈਟਸ ਸੀ ਅਤੇ ਬੀ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾਂ ਦਾ ਇਲਾਜ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਹਾਇਮੋਡਾਇਆਲਸਿਸ ਮੌਕੇ ਅਤੇ ਸਿਹਤ ਕਾਮੇ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਕਿ ਇਸ ਬੀਮਾਰੀ ਦਾ ਛੇਤੀ ਪਤਾ ਲੱਗ ਸਕੇ। ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਆਦਿ ਮੌਜੂਦ ਸਨ।

 

Tags: Health , Dr. Mahesh Kumar Ahuja , Civil Surgeon S.A.S Nagar , Mohali , World Hepatitis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD