Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਰਕਾਰੀ ਪ੍ਰਾਇਮਰੀ ਸਕੂਲ ਮਿੱਠੜੀ ਬੁੱਧਗਿਰ ਜਿਲ੍ਹੇ ਦੇ ਮੋਹਰੀ ਸਕੂਲਾਂ ਵਿਚੋਂ ਇਕ

ਜਿਲ੍ਹੇ ਦੇ ਪਹਿਲੇ ਸਮਾਰਟ ਸਕੂਲ ਵਜੋਂ ਜਾਣਿਆ ਜਾਂਦਾ ਹੈ

School, Prabhjot Kaur, District Education Officer, Government Primary School Mitthdi Buddhgir, Sri Muktsar Sahib

Web Admin

Web Admin

5 Dariya News

ਲੰਬੀ (ਸ੍ਰੀ ਮੁਕਤਸਰ ਸਾਹਿਬ) , 27 Jul 2023

Last updated on: Jul 27, 2023, 00:00 IST

ਪੰਜਾਬ ਸਰਕਾਰ ਸਿਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜ਼ੋ ਗਰੀਬ ਤੇ ਲੋੜਵੰਦ ਬੱਚਿਆ ਨੂੰ ਸਿੱਖਿਆ ਅਸਾਨੀ ਨਾਲ ਮਿਲ ਸਕੇ ਇਹ ਜਾਣਕਾਰੀ ਸ੍ਰੀਮਤੀ ਪ੍ਰਭਜੋਤ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ । ਉਹਨਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮਿੱਠੜੀ ਬੁੱਧਗਿਰ ਬਲਾਕ ਲੰਬੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਜਿਲ੍ਹੇ ਦੇ ਮੋਹਰੀ ਸਕੂਲਾਂ ਵਿੱਚੋਂ ਹੈ।

ਜਿਲ੍ਹਾ ਸਿੱਖਿਆ ਅਫਸਰ ਦੇ  ਅਨੁਸਾਰ ਇਸ ਸਕੂਲ ਦੀ ਸਥਾਪਨਾ ਸਾਲ 1952 ਵਿੱਚ ਹੋਈ। ਇਹ ਸਕੂਲ ਪਿੰਡ ਦੇ ਬਿਲਕੁਲ ਵਿੱਚਕਾਰ ਮੇਨ ਫਿਰਨੀ ਉੱਪਰ ਬਣਿਆ ਹੋਇਆ ਹੈ। ਸਕੂਲ ਦੇ ਵਿੱਚ ਹੁਣ ਕੁੱਲ 6 ਅਧਿਆਪਕ ਕੰਮ ਕਰ ਰਹੇ ਹਨ। 

ਇਸ ਸਕੂਲ ਵਿੱਚ ਪ੍ਰੀ ਨਰਸਰੀ ਤੋਂ ਪੰਜਵੀਂ ਤੱਕ ਕੁੱਲ 162 ਵਿਦਿਆਰਥੀ ਪੜ੍ਹਦੇ ਹਨ। ਬੱਚਿਆਂ ਦੇ ਬੈਠਣ ਲਈ ਕੁੱਲ 7 ਹਵਾਦਾਰ ਕਮਰੇ ਅਤੇ ਮੁੰਡੇ ਕੜੀਆਂ ਲਈ ਵੱਖੋ ਵੱਖਰੇ ਬਾਥਰੂਮ ਬਣੇ ਹੋਏ ਹਨ।

ਉਹਨਾਂ ਇਸ ਸਕੂਲ ਦੀ ਪਿਛੋਕੜ ਸਬੰਧੀ ਦੱਸਿਆ ਕਿ ਇਹ ਸਕੂਲ 2015 ਤੋਂ ਪਹਿਲਾਂ ਜਦੋਂ ਇਹ ਸਕੂਲ ਪੰਚਾਇਤੀ ਰਾਜ ਮਹਿਕਮੇ ਹੇਠ ਚਲਦਾ ਸੀ ਓਦੋਂ ਇਸ ਸਕੂਲ ਦੀ ਹਾਲਤ ਬਹੁਤ ਖਸਤਾ ਸੀ।ਸਕੂਲ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਸੀ।

ਉਸ ਸਮੇਂ ਸਕੂਲ ਵਿੱਚ ਸਤੰਬਰ 2016 ਤੋਂ ਪਹਿਲਾਂ ਕੇਵਲ ਇੱਕ ਹੀ ਅਧਿਆਪਕ ਕੰਮ ਕਰ ਰਿਹਾ ਸੀ। ਜਿਸ ਕਾਰਨ ਸਕੂਲ ਵਿੱਚੋਂ ਬੱਚਿਆਂ ਦੀ ਗਿਣਤੀ ਵੀ ਘਟਦੀ ਜਾ ਰਹੀ ਸੀ।

ਫਿਰ ਜਦੋਂ 2016 ਵਿੱਚ ਸਿੱਖਿਆ ਵਿਭਾਗ ਵੱਲੋਂ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ। ਉਸ ਸਮੇਂ ਤੋਂ ਬਾਦ ਸਕੂਲ ਵਿੱਚ ਸੁਧਾਰ ਹੋਣਾ ਸ਼ੁਰੂ ਹੋਇਆ।ਫਿਰ ਇਹ ਸਕੂਲ ਮਿਹਨਤੀ ਅਧਿਆਪਕਾਂ ਦੀ ਮਿਹਨਤ ਦੇ ਸਦਕਾ ਲਗਾਤਾਰ ਤਰੱਕੀ ਕਰਦਾ ਗਿਆ।

ਜਿਸ ਦੇ ਨਤੀਜੇ ਵਜੋਂ ਇਸ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਤੇ ਸਕੂਲ ਦੀ ਸਾਰੇ ਜਿਲ੍ਹੇ ਵਿੱਚ ਤਰੱਕੀ ਦੇਖ ਕੇ ਸਕੂਲ ਨੂੰ ਪਿੰਡ ਦੀ ਪੰਚਾਇਤ ਅਤੇ ਦਾਨੀ ਸੱਜਣਾਂ ਦਾ ਸਹਿਯੋਗ ਵੀ ਮਿਲਣ ਲੱਗਿਆ। ਅਧਿਆਪਕਾਂ ਦੀ ਮਿਹਨਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਾਲ 2016 ਵਿੱਚ ਬੰਦ ਹੋਣ ਦੇ ਕਿਨਾਰੇ ਪਏ ਇਸ ਸਕੂਲ ਦੀ ਦਿੱਖ ਨੂੰ ਜੂਨ 2020 ਵਿੱਚ ਸਿੱਖਿਆ ਸਕੱਤਰ  ਵੱਲੋਂ ਵਿਭਾਗੀ ਫੇਸਬੁੱਕ ਪੇਜ ਰਾਹੀਂ ਪੂਰੇ ਪੰਜਾਬ ਵਿੱਚ ਸਾਂਝਾ ਕੀਤਾ ਗਿਆ।

ਉਹਨਾਂ ਦੱਸਿਆ ਕਿ ਇਸ ਸਕੂਲ ਲਈ ਇਸ ਤੋਂ ਵੀ ਵੱਧ ਮਾਣ ਵਾਲੀ ਗੱਲ ਨਵੰਬਰ 2020 ਵਿੱਚ ਹੋਈ ਜਦੋਂ ਇਸ ਸਕੂਲ ਸ੍ਰੀ ਗੁਰਵਿੰਦਰ ਸਿੰਘ ਸਰਾਓ ਏ.ਡੀ.ਸੀ  ਵਿਕਾਸ ਵੱਲੋਂ ਉਚੇਚੇ ਤੌਰ ਤੇ ਪਹੁੰਚ ਕੇ ਇਸ ਸਕੂਲ ਦਾ ਜਿਲ੍ਹੇੇ ਦੇ ਪਹਿਲੇ ਸਮਾਰਟ ਸਕੂਲ ਵਜੋਂ ਉਦਘਾਟਨ ਕੀਤਾ ਗਿਆ। ਇਸ ਵਿੱਚ ਵੱਖਰੀ ਗੱਲ ਇਹ ਸੀ ਕਿ ਪੂਰੇ ਪੰਜਾਬ ਵਿੱਚ ਉਸ ਸਮੇਂ 117 ਸਕੂਲਾਂ ਦਾ ਸਮਾਰਟ ਸਕੂਲਾਂ ਵਜੋਂ ਉਦਘਾਟਨ ਕੀਤਾ ਗਿਆ ਸੀ।ਤੇ ਇਹਨਾਂ 117 ਸਕੂਲਾਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਮਿੱਠੜੀ ਬੁੱਧਗਿਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚੋਂ ਇਕੱਲਾ ਪ੍ਰਾਇਮਰੀ ਸਕੂਲ ਸੀ। 

ਇਸ ਸਕੂਲ ਦੀ ਤਰੱਕੀ ਅਤੇ ਅਧਿਆਪਕਾਂ ਦੀ ਮਿਹਨਤ ਦੇਖ ਕੇ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਇਸ ਸਕੂਲ ਦੀ ਵੱਖ ਵੱਖ ਕਾਰਜਾਂ ਲਈ ਪ੍ਰਸੰਸ਼ਾ ਕੀਤੀ ਗਈ ਹੈ। ਉਹਨਾ ਦੱਸਿਆ ਕਿ ਇਸ ਸਕੂਲ ਦੀ ਤਰੱਕੀ ਅਤੇ ਵਿਕਾਸ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਿਹਨਤੀ ਅਧਿਆਪਕ ਜਸਪ੍ਰੀਤ ਸਿੰਘ ਨੂੰ ਵੀ ਵਿਸ਼ੇਸ਼ ਤੌਰ ਤੇ ਸਿਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਅਧਿਆਪਕ ਦਿਵਸ ਮੌਕੇ ਲਗਾਤਾਰ ਦੋ ਸਾਲ ਸਨਮਾਨਿਤ ਗਿਆ ਹੈ। 

ਹੁਣ ਇਸ ਸਕੂਲ ਦੇ ਵੱਖ ਵੱਖ ਕਾਰਜਾਂ ਦੀਆਂ ਤਸਵੀਰਾਂ ਪੂਰੇ ਪੰਜਾਬ ਦੇ ਵੱਖ—ਵੱਖ ਸਕੂਲਾਂ ਵੱਲੋਂ ਅਕਸਰ ਸੋਸ਼ਲ ਮੀਡੀਆ ਰਾਹੀਂ ਮੰਗੀਆਂ ਜਾਂਦੀਆਂ ਹਨ। ਉਹਨਾ ਕਿਹਾ ਕਿ ਇਹ ਸਕੂਲ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ ਦੇ ਮੋਹਰੀ ਸਕੂਲਾਂ ਵਿੱਚ ਗਿਣਿਆ ਜਾਵੇਗਾ।

 

Tags: School , Prabhjot Kaur , District Education Officer , Government Primary School Mitthdi Buddhgir , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD