Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਿਹਤ ਵਿਭਾਗ ਵੱਲੋ ਵਿਸ਼ਵ ਹੈਪੇਟਾਈਟਿਸ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਜਾਰੀ

ਸਮੇਂ ਸਿਰ ਇਲਾਜ ਨਾਲ ਜ਼ਿੰਦਗੀ ਬਚ ਸਕਦੀ ਹੈ - ਡਾ. ਰਾਜਿੰਦਰਪਾਲ

Health, Dr. Rajinderpal, Civil Surgeon Ferozpur, Ferozpur, World Hepatitis Day

Web Admin

Web Admin

5 Dariya News

ਫਿਰੋਜ਼ਪੁਰ , 27 Jul 2023

Last updated on: Jul 27, 2023, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਿਹਤ ਗਤੀਵਧੀਆਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਵਿਸ਼ਵ ਹੈਪੇਟਾਈਟਸ ਦਿਵਸ ਸਬੰਧੀ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਦੇਖ-ਰੇਖ ਹੇਠ ਜ਼ਿਲੇ ਅੰਦਰ ਮਿਤੀ 24 ਜੁਲਾਈ ਤੋਂ 28 ਜੁਲਾਈ ਤੱਕ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਕੜੀ ਵਿੱਚ ਬੈਨਰ ਅਤੇ ਪੈਂਫਲੈਟਸ ਜਾਰੀ ਕੀਤੇ ਗਏ। ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸਿਹਤ ਸੁਨੇਹੇ ਵਿੱਚ ਸਿਵਲ ਸਰਜਨ ਡਾ: ਰਾਜਿੰਦਰਪਾਲ ਨੇ ਕਿਹਾ ਕਿ ਹੈਪੇਟਾਈਟਸ ਬੀ ਅਤੇ ਸੀ (ਕਾਲਾ ਪੀਲੀਆ) ਦਾ ਸਮੇਂ ਸਿਰ ਟੈਸਟ ਅਤੇ ਇਲਾਜ ਜ਼ਿੰਦਗੀ ਬਚਾ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਏ ਅਤੇ ਈ ਬਿਨਾਂ ਹੱਥ ਧੋਏ ਖਾਣਾ ਖਾਣ ਨਾਲ, ਮੱਖੀਆਂ ਦੁਆਰਾ ਦੂਸ਼ਿਤ ਫੱਲ ਜਾਂ ਭੋਜਨ ਖਾਣ ਨਾਲ, ਦੂਸ਼ਿਤ ਪਾਣੀ ਪੀਣ ਅਤੇ ਗਲੇ-ਸੜੇ ਫੱਲ ਖਾਣ ਨਾਲ ਫੈਲਦਾ ਹੈ। ਹੈਪੇਟਾਈਟਸ ਬੀ ਅਤੇ ਸੀ  ਦੂਸ਼ਿਤ ਖੂਨ ਚੜਾਉਣ ਨਾਲ, ਦੂਸ਼ਿਤ ਸੂਈਆ ਦੇ ਸਾਂਝੇ ਇਸਤੇਮਾਲ ਕਰਨ ਨਾਲ, ਰੋਗ ਗ੍ਰਸਤ ਮਰੀਜ ਦੇ ਖੂਨ ਦੇ ਸੰਪਰਕ ਵਿਚ ਆਉਣ ਨਾਲ, ਟੂਥ ਬਰਸ਼ ਅਤੇ ਰੇਜ਼ਰ ਆਪਸ ਵਿਚ ਸਾਂਝੇ ਕਰਨ ਨਾਲ, ਰੋਗ ਗ੍ਰਸਤ ਵਿਅਕਤੀ ਨਾਲ ਸੰਭੋਗ ਕਰਨ ਨਾਲ, ਲੰਮੇ ਸਮੇਂ ਤੱਕ ਗੁਰਦਿਆਂ ਦਾ ਡਾਇਲੇਸਿਸ ਹੋਣ ਨਾਲ, ਰੋਗ ਗ੍ਰਸਤ ਮਾਂ ਤੋ ਨਵਜੰਮੇ ਬਚੇ ਨੂੰ ਅਤੇ ਸ਼ਰੀਰ ‘ਤੇ ਅਣਸੁਰੱਖਿਅਤ ਸੂਈਆਂ ਨਾਲ ਟੈਟੂ ਬਣਵਾਉਣ ਨਾਲ ਫੈਲਦਾ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੇ ਨੈਸ਼ਨਲ ਵਾਇਰਲ ਹੈਪਾਟਾਈਟਸ ਸੀ ਪ੍ਰੋਗਰਾਮ ਅਧੀਨ ਹੈਪੇਟਾਈਟਸ-ਸੀ ਦੇ ਮਰੀਜਾਂ ਨੂੰ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਬਿਲਕੁਲ ਮੁਫਤ ਦਵਾਈਆਂ ਉਪਲਬਧ ਕਰਵਾਇਆ ਜਾ ਰਹੀਆਂ ਹਨ। ਇਸ ਪ੍ਰੋਗਰਾਮ ਅਧੀਨ ਜ਼ਿਲ੍ਹਾ ਫਿਰੋਜ਼ਪੁਰ ਦੇ ਹੈਪੇਟਾਈਟਸ-ਸੀ ਦੇ ਮਰੀਜ ਲਾਭ ਲੈ ਚੁੱਕੇ ਹਨ। 

ਇਸ ਸਕੀਮ ਦਾ ਲਾਭ ਲੈਣ ਲਈ ਮਰੀਜ ਦਾ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਨੇ ਹੈਪੇਟਾਈਟਸ ਬਿਮਾਰੀ ਦੇ ਲੱਛਣ ਅਤੇ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਬੁਖਾਰ ਅਤੇ ਕਮਜੋਰੀ ਮਹਿਸੂਸ ਕਰਨਾ, ਭੁੱਖ਼ ਨਾ ਲਗਣਾ ਅਤੇ ਪਿਸ਼ਾਬ ਦਾ ਪੀਲਾਪਨ, ਜ਼ਿਗਰ ਖਰਾਬ ਹੋਣਾ ਅਤੇ ਜ਼ਿਗਰ ਦਾ ਕੈਂਸਰ ਹੋਣਾ ਇਸ ਦੇ ਲੱਛਣ ਹਨ। 

ਉਨ੍ਹਾਂ ਦੱਸਿਆ ਕਿ ਹੈਪਾਟਾਈਟਸ ਬਿਮਾਰੀ ਤੋਂ ਬਚਾਅ ਲਈ ਨਸ਼ੀਲੇ ਟੀਕਿਆ ਦੀ ਵਰਤੋ ਨਾ ਕਰੋ, ਸੂਈਆਂ ਦਾ ਸਾਂਝਾ ਇਸਤੇਮਾਲ ਨਾ ਕਰੋ, ਅਸੁਰੱਖਿਅਤ ਸੰਭੋਗ ਨਾ ਕੀਤਾ ਜਾਵੇ, ਜਖਮਾਂ ਨੂੰ ਖੁੱਲਾ ਨਾ ਛੱਡੋ, ਸਰਕਾਰ ਤੋ ਮੰਜੂਰਸੁਦਾ ਬਲੱਡ ਬੈਂਕ ਤੋ ਹੀ ਮਰੀਜ ਲਈ ਟੈਸਟ ਕੀਤਾ ਖੂਨ ਵਰਤੋ ਵਿੱਚ ਲਿਆਓ, ਰੇਜਰ ਅਤੇ ਬੁਰਸ਼ ਸਾਂਝੇ ਨਾ ਕੀਤੇ ਜਾਣ।

ਇਸ ਅਵਸਰ ‘ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਸਿਹਤ ਅਫਸਰ ਡਾ. ਹਰਕੀਰਤ ਸਿੰਘ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ, ਡਾ. ਸ਼ਮਿੰਦਰਪਾਲ ਕੌਰ, ਮਾਸ ਮੀਡੀਆ ਅਫਸਰ ਰੰਜੀਵ, ਵਿਕਾਸ ਕਾਲੜਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ ਅਤੇ ਵਿਭਾਗ ਕਈ ਕਰਮਚਾਰੀ ਹਾਜ਼ਰ ਸਨ।

 

Tags: Health , Dr. Rajinderpal , Civil Surgeon Ferozpur , Ferozpur , World Hepatitis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD