Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਗ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦਾ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ

ਖੇਡਾਂ ਵਿਦਿਆਰਥੀਆਂ ਨੂੰ ਟੀਮ ਭਾਵਨਾ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਸਿਖਾਉਂਦੀਆਂ ਹਨ - ਡਿਪਟੀ ਕਮਿਸ਼ਨਰ ਸੁਰਭੀ ਮਲਿਕ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 27 Jul 2023

Last updated on: Jul 27, 2023, 00:00 IST

ਖੇਡਾਂ ਜਿੱਥੇ ਵਿਅਕਤੀ ਦੇ ਚਰਿੱਤਰ ਵਿਕਾਸ ਵਿੱਚ ਮੁੱਖ ਭੂਮਿਕਾ ਨਿਭਾਉਂਦੀਆਂ ਹਨ ਉੱਥੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਟੀਮ ਭਾਵਨਾ, ਅਨੁਸ਼ਾਸਨ, ਅਗਵਾਈ ਅਤੇ ਸਖ਼ਤ ਮਿਹਨਤ ਕਰਨਾ ਵੀ ਸਿਖਾਉਂਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਥ ਇਨ ਅਰਬਨ ਗਵਰਨੈਂਸ (ਯੁੱਗ) ਪ੍ਰੋਗਰਾਮ ਤਹਿਤ ਲੁਧਿਆਣਾ ਕੇਅਰਜ਼ ਲੇਡੀਜ਼ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬਾਸਕਟਬਾਲ ਟੂਰਨਾਮੈਂਟ ਦਾ ਉਦਘਾਟਨ ਕਰਨ ਮੌਕੇ ਕੀਤਾ।

ਸ੍ਰੀਮਤੀ ਮਲਿਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਰਵਪੱਖੀ ਸ਼ਖਸੀਅਤ ਦੇ ਵਿਕਾਸ ਲਈ ਖੇਡਾਂ ਨਾਲ ਜੋੜਨ ਦਾ ਇਹ ਪਹਿਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਜੋ ਉਨ੍ਹਾਂ ਨੂੰ ਆਪਣੇ ਜੀਵਨ ਨੂੰ ਸਫਲਾ ਬਣਾਉਣ ਵਿੱਚ ਸਹਾਈ ਹੋ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਖੇਤਰ ਦੇ ਅੰਬੈਸਡਰ ਬਣਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ 'ਤੇ ਬਾਸਕਟਬਾਲ ਦੇ ਦਿੱਗਜ ਖਿਡਾਰੀ ਰਹੇ ਤੇਜਾ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਪ੍ਰਮਾਣਿਤ ਕੋਚਾਂ ਦੁਆਰਾ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਕੇਅਰਜ਼ ਲੇਡੀਜ਼ ਸੋਸਾਇਟੀ (ਰਜਿ.) ਵੱਲੋਂ ਪਹਿਲਾਂ ਹੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਚਤਰ ਸਿੰਘ ਪਾਰਕ, ਮਾਡਲ ਟਾਊਨ ਵਿਖੇ ਬਾਸਕਟਬਾਲ ਕੋਰਟ ਸਥਾਪਿਤ ਕਰਕੇ ਅਤੇ ਇਨ੍ਹਾਂ ਵਿਦਿਆਰਥੀਆਂ ਲਈ ਪ੍ਰਮਾਣਿਤ ਪੁਰਸ਼ ਅਤੇ ਮਹਿਲਾ ਕੋਚ ਪ੍ਰਾਪਤ ਕਰਕੇ ਮੁਫ਼ਤ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਸ੍ਰੀਮਤੀ ਮਲਿਕ ਨੇ ਟੂਰਨਾਮੈਂਟ ਦੇ ਸਫਲ ਆਯੋਜਨ ਵਿੱਚ ਸਹਿਯੋਗ ਦੇਣ ਲਈ ਤੇਜਾ ਸਿੰਘ ਧਾਲੀਵਾਲ ਅਤੇ ਲੁਧਿਆਣਾ ਕੇਅਰਜ਼ ਲੇਡੀਜ਼ ਸੁਸਾਇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਜਵੱਦੀ, ਅੰਬੇਦਕਰ ਅਤੇ ਝੂਲੇਵਾਲ ਸਕੂਲ ਮਾਡਲ ਟਾਊਨ ਵਿੱਚ ਯੁੱਗ ਅਧੀਨ 2 ਮਹੀਨਿਆਂ ਦੇ ਸਮਰ ਕੈਂਪ ਲਈ 47 ਵਿਦਿਆਰਥੀਆਂ ਨੂੰ ਕੋਚਿੰਗ ਲਈ ਸਰਟੀਫਿਕੇਟ ਦਿੱਤੇ ਗਏ।

ਫਾਈਨਲ ਮੈਚ ਸਰਕਾਰੀ ਸੀਨੀਅਰ ਸੈਕੰਡਰੀ ਮਲਟੀ ਪਰਪਜ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦਰਮਿਆਨ ਖੇਡਿਆ ਗਿਆ ਅਤੇ ਤੇਜਾ ਸਿੰਘ ਧਾਲੀਵਾਲ ਰੋਲਿੰਗ ਟਰਾਫੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀ ਪਰਪਜ ਸਕੂਲ ਨੂੰ ਦਿੱਤੀ ਗਈ। ਸਾਰੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਚਤਰ ਸਿੰਘ ਪਾਰਕ ਵਿਖੇ ਮੁਫਤ ਕੋਚਿੰਗ ਜਾਰੀ ਰਹੇਗੀ ਜਿੱਥੇ ਪ੍ਰਮਾਣਿਤ ਪੁਰਸ਼ ਅਤੇ ਮਹਿਲਾ ਕੋਚ ਮੌਜੂਦ ਹਨ। 

ਤੇਜਾ ਸਿੰਘ ਧਾਲੀਵਾਲ ਇਸ ਕੋਚਿੰਗ ਸੈਂਟਰ ਦੀ ਸਥਾਪਨਾ ਦੇ ਮੁੱਖ ਪ੍ਰੇਰਕ ਅਤੇ ਸਰਪ੍ਰਸਤ ਹਨ। ਉਨ੍ਹਾਂ ਦੇ ਨਿਰੰਤਰ ਸਹਿਯੋਗ ਅਤੇ ਮਾਰਗਦਰਸ਼ਨ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਬਾਸਕਟਬਾਲ ਦੀ ਇਸ ਸਿਖਲਾਈ ਨੂੰ ਸਫਲਤਾਪੂਰਵਕ ਚਲਾਉਣ ਦੇ ਯੋਗ ਹੋ ਰਿਹਾ ਹੈ।

ਇਸ ਮੌਕੇ ਡੀ.ਈ.ਓ. (ਸੈਕੰਡਰੀ) ਡਿੰਪਲ ਮਦਾਨ ਅਤੇ ਡੀ.ਐਸ.ਓ. ਰੁਪਿੰਦਰ ਸਿੰਘ ਵੀ ਹਾਜ਼ਰ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD