Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਹੜ੍ਹ ਪ੍ਰਭਾਵਿਤ ਲੋਕਾਂ ਲਈ ਡਾਕਟਰ ਓਬਰਾਏ ਦੇ ਸੇਵਾ ਕਾਰਜ ਨਿਰੰਤਰ ਜਾਰੀ

ਪਸ਼ੂਆਂ ਲਈ 250 ਕੁਇੰਟਲ ਮੱਕੀ ਦਾ ਅਚਾਰ, 300 ਮੱਛਰਦਾਨੀਆਂ,500 ਓਡੋਮੋਸ ਦੇਣ ਤੋਂ ਇਲਾਵਾ ਪਸ਼ੂਆਂ ਦਾ ਮੈਡੀਕਲ ਕੈਂਪ ਲਾਇਆ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਤਰਨਤਾਰਨ/ਪੱਟੀ , 27 Jul 2023

ਪੰਜਾਬ ਦਾ ਬਹੁਤ ਵੱਡਾ ਹਿੱਸਾ ਇਸ ਸਮੇਂ ਪਾਣੀ ਦੀ ਮਾਰ ਹੇਠ ਹੈ। ਹਰੀਕੇ ਹੈੱਡ ਤੋਂ ਭਾਰੀ ਮਾਤਰਾ ਵਿੱਚ ਹਥਾੜ੍ਹ ਖੇਤਰ ਵਿੱਚ ਪਾਣੀ ਛੱਡੇ ਜਾਣ ਕਾਰਨ ਦਰਜਨਾਂ ਪਿੰਡਾਂ ਵਿੱਚ ਪਾਣੀ ਵਿੱਚ ਡੁੱਬੇ ਹੋਏ ਹਨ। ਇਸ ਔਖੀ ਘੜੀ ਵੇਲੇ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਂਦਿਆਂ ਦੁਨੀਆਂ ਭਰ 'ਚ ਰੱਬ ਦੇ ਫ਼ਰਿਸ਼ਤੇ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜ ਨਿਰੰਤਰ ਜਾਰੀ ਰੱਖਦਿਆਂ ਹੁਣ 250 ਕੁਇੰਟਲ ਪਸ਼ੂਆਂ ਦਾ ਚਾਰਾ,300 ਮੱਛਰਦਾਨੀਆਂ ਅਤੇ 500 ਓਡੋਮੋਸ ਸਮੇਤ  ਵੱਡੀ ਮਾਤਰਾ ਵਿੱਚ ਪਸ਼ੂਆਂ ਦੀਆਂ ਦਵਾਈਆਂ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹੇ ਦੀ ਸੰਨ੍ਹ ਵਿੱਚ ਆਉਂਦੇ ਪਿੰਡ ਕਾਲੇਕੇ ਹਥਾੜ,ਜੱਲੋਕੇ ਅਤੇ ਪਿੰਡ ਹੜ੍ਹਾਂ ਮਾਰ ਹੇਠ ਆਏ ਹੋਏ ਹਨ। ਝੋਨੇ ਦੀ ਫ਼ਸਲ ਤਬਾਹ ਹੋਣ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਵੀ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਦੀ ਤਰਨਤਾਰਨ ਟੀਮ ਵੱਲੋਂ ਕੀਤੇ ਸਰਵੇ ਅਤੇ ਇਲਾਕੇ ਤੋਂ ਪਸ਼ੂ ਖੁਰਾਕ ਦੀ ਆਈ ਮੰਗ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਆਪਣੀ ਉਕਤ ਟੀਮ ਰਾਹੀਂ  ਪਸ਼ੂਆਂ ਲਈ ਮੱਕੀ ਦਾ ਆਚਾਰ, ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਅਤੇ ਬਾਕੀ ਹੋਰ ਰਾਹਤ ਦਾ ਲੋੜੀਂਦਾ ਸਮਾਨ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਹੈ। 

ਇਸ ਮੌਕੇ ਜਾਣਕਾਰੀ ਦਿੰਦਿਆਂ ਟਰੱਸਟ ਦੀ ਤਰਨ ਤਾਰਨ ਇਕਾਈ ਦੇ ਖਜ਼ਾਨਚੀ ਡਾਕਟਰ ਇੰਦਰਪ੍ਰੀਤ ਸਿੰਘ ਧਾਮੀ ਨੇ ਦੱਸਿਆ ਕਿ ਡਾਕਟਰ ਓਬਰਾਏ ਦੀ ਸਰਪ੍ਰਸਤੀ ਹੇਠ ਅੱਜ ਟਰੱਸਟ ਵੱਲੋਂ ਉਪਰੋਕਤ ਸਾਰਾ ਸਮਾਨ ਵੰਡ ਦਿੱਤਾ ਗਿਆ ਹੈ ਅਤੇ ਡਾ.ਓਬਰਾਏ ਨੇ ਇਹ ਵਿਸ਼ਵਾਸ ਵੀ ਦਿਵਾਇਆ ਹੈ, ਜਿਸ ਸਮਾਨ ਦੀ ਹੋਰ ਜ਼ਰੂਰਤ ਹੋਵੇਗੀ,ਉਹ ਵੀ ਉਨ੍ਹਾਂ ਦੁਆਰਾ ਭੇਜਿਆ ਜਾਵੇਗਾ । 

ਇਸ ਦੌਰਾਨ ਪਿੰਡ ਕਾਲੇਕੇ ਹਥਾੜ ਦੇ ਸਰਪੰਚ ਮਨਦੀਪ ਸਿੰਘ ਨੇ ਡਾਕਟਰ ਓਬਰਾਏ ਦਾ ਇਸ ਵਿਸ਼ੇਸ਼ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ 10 ਦਿਨ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਕਿ ਸਾਡੇ ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ। ਸਾਡੀਆਂ ਸਾਰੀਆਂ ਫਸਲਾਂ ਮਰ ਗਈਆਂ ਹਨ, ਹਰਾ ਚਾਰਾ ਪਾਣੀ ਦੀ ਮਾਰ ਹੇਠ ਆਉਣ ਕਾਰਨ ਸਾਡੇ ਪਸ਼ੂਆਂ ਦਾ ਬਹੁਤ ਔਖਾ ਸੀ।ਜਿਸ ਨੂੰ ਵੇਖਦਿਆਂ ਡਾਕਟਰ ਓਬਰਾਏ ਵੱਲੋਂ ਸਾਨੂੰ ਪਸ਼ੂਆਂ ਲਈ ਮੱਕੀ ਦਾ ਆਚਾਰ, ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ,ਓਡੋਮੋਸ ਆਦਿ ਸਮਾਨ ਦਿੱਤਾ ਗਿਆ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਹਿਲੀ ਸੰਸਥਾ ਹੈ ਜਿਸ ਨੇ ਆ ਕੇ ਸਾਡੀ ਬਾਂਹ ਫੜੀ ਹੈ। ਅਸੀਂ ਸਮੂਹ ਇਲਾਕਾ ਨਿਵਾਸੀਆਂ ਡਾਕਟਰ ਓਬਰਾਏ ਦਾ ਧੰਨਵਾਦ ਕਰਦੇ ਹਾਂ। ਇਸ ਮੌਕੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ,ਵਾਈਸ ਪ੍ਰਧਾਨ ਵਿਸ਼ਾਲ ਸੂਦ ਗੁਰਪ੍ਰੀਤ ਸਿੰਘ ਜੋਤੀਸਾਹ, ਪ੍ਰਿੰਸੀਪਲ ਜਗਮੋਹਨ ਸਿੰਘ ਭੱਲਾ, ਸਤਨਾਮ ਸਿੰਘ ਅਤੇ ਗੁਰਲਾਲ ਸਿੰਘ ਹਾਜ਼ਰ ਸਨ। 

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD