Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਮਨਾਇਆ ਗਿਆ ਹੈਪੇਟਾਈਟਸ ਜਾਗਰੂਕਤਾ ਦਿਵਸ

Health, Dr. Satish Goyal, Civil Surgeon Fazilka, Fazilka, World Hepatitis Day

Web Admin

Web Admin

5 Dariya News

ਫਾਜ਼ਿਲਕਾ , 28 Jul 2023

Last updated on: Jul 28, 2023, 00:00 IST

ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਪੀਡੀਮੋਲੋਜਿਸਟ ਰੋਹਿਤ ਗੋਇਲ ਦੀ ਦੇਖ-ਰੇਖ ਹੇਠ ਸੀਨੀਅਰ ਮੈਡੀਕਲ ਅਫਸਰ (ਐੱਸ.ਐੱਮ.ਓ) ਡਾ.ਨਵੀਨ ਮਿੱਤਲ ਦੀ ਅਗਵਾਈ 'ਚ ਹੈਪੇਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਸਾਲ 2030 ਤੱਕ ਪੂਰੀ ਦੁਨੀਆ 'ਚੋਂ ਇਸ ਨੂੰ ਖਤਮ ਕਰਨ ਲਈ ਜਾਗਰੂਕਤਾ ਸਬੰਧੀ ਇਹਹ ਦਿਵਸ ਮਨਾਇਆ ਜਾਂਦਾ ਹੈ।

ਇਸ ਮੌਕੇ ਡਾ: ਨਵੀਨ ਮਿੱਤਲ ਨੇ ਦੱਸਿਆ ਕਿ ਇਸ ਸਾਲ 2023 ਦੀ ਥੀਮ 'ਵਨ ਲਾਈਫ ਵਨ ਲਿਵਰ' ਹੈ, ਇਸ ਬੀਮਾਰੀ ਕਾਰਨ ਹਰ 30 ਸਕਿੰਟ 'ਚ ਇਕ ਵਿਅਕਤੀ ਦੀ ਮੌਤ ਹੋ ਰਹੀ ਹੈ। ਉਨ੍ਹਾ ਕਿਹਾ ਕਿ ਇਸ ਦਿਨ ਮਾਵਾਂ ਅਤੇ ਨਵਜੰਮੇ ਬੱਚਿਆਂ ਵਿੱਚ ਹੈਪੇਟਾਈਟਸ ਦੀ ਰੋਕਥਾਮ 'ਤੇ ਜ਼ੋਰ ਦਿੱਤਾ ਜਾਂਦਾ ਹੈ। 90 ਪ੍ਰਤੀਸ਼ਤ ਤੋਂ ਵੱਧ ਨਵੇਂ ਹੈਪੇਟਾਈਟਸ ਬੀ ਦੀ ਲਾਗ ਮਾਂ ਤੋਂ ਬੱਚੇ ਨੂੰ ਅਤੇ ਸ਼ੁਰੂਆਤੀ ਬਚਪਨ ਦੌਰਾਨ ਫੈਲਦੀ ਹੈ। 

ਇਸ ਨੂੰ ਰੋਕਣ ਲਈ ਆਪਣੇ ਬੱਚੇ ਨੂੰ ਨਜ਼ਦੀਕੀ ਸਿਹਤ ਕੇਂਦਰ ਵਿੱਚ ਟੀਕਾਕਰਨ ਕਰਵਾਓ ਤੇ ਰੋਕਥਾਮ 'ਤੇ ਜ਼ੋਰ ਦਿਓ। ਇੱਕ ਸੁਰੱਖਿਅਤ ਅਤੇ ਪ੍ਰਭਾਵੀ ਵੈਕਸੀਨ ਦੀ ਵਰਤੋਂ ਦੁਆਰਾ ਨਵਜੰਮੇ ਬੱਚਿਆਂ ਵਿੱਚ ਐੱਚਬੀਵੀ ਨੂੰ ਰੋਕਿਆ ਜਾ ਸਕਦਾ ਹੈ।

ਸਿਹਤ ਵਿਭਾਗ ਵੱਲੋਂ ਪੰਜਾਬ ਵਿੱਚ ਹੈਪੇਟਾਈਟਸ ਸੀ ਦੇ ਇਲਾਜ ਲਈ ਮੁੱਖ ਮੰਤਰੀ ਹੈਪੇਟਾਈਟਸ ਰਾਹਤ ਫੰਡ ਵਿੱਚੋਂ ਜ਼ਿਲ੍ਹਾ ਪੱਧਰ ’ਤੇ ਮਰੀਜ਼ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਬੀ.ਈ.ਈ.ਸੁਨੀਲ ਟੰਡਨ ਨੇ ਦੱਸਿਆ ਕਿ ਇਹ ਬੀਮਾਰੀ ਲੀਵਰ 'ਚ ਵਾਇਰਲ ਇਨਫੈਕਸ਼ਨ ਕਾਰਨ ਦੇ ਕਾਰਨ ਹੁੰਦੀ ਹੈ। ਹੈਪੇਟਾਈਟਸ ਏ, ਬੀ,ਸੀ,ਡੀ ਅਤੇ ਈ ਮੁੱਖ ਪੰਜ ਕਿਸਮਾਂ ਹਨ। 

ਇਸ ਬਿਮਾਰੀ ਨਾਲ ਲੀਵਰ ਵਿੱਚ ਸੋਜ ਆ ਜਾਂਦੀ ਹੈ। ਹੈਪੇਟਾਈਟਸ ਟਾਈਪ ਬੀ ਅਤੇ ਸੀ ਲੱਖਾਂ ਲੋਕਾਂ ਵਿੱਚ ਪੁਰਾਣੀ ਬਿਮਾਰੀ ਦਾ ਕਾਰਨ ਬਣਦੇ ਹਨ ਕਿਉਂਕਿ ਇਹ ਲੀਵਰ ਸਿਰੋਸਿਸ ਅਤੇ ਕੈਂਸਰ ਦਾ ਕਾਰਨ ਬਣਦੇ ਹਨ।ਇਹ ਬਿਮਾਰੀ ਦੂਸ਼ਿਤ ਪਾਣੀ ਅਤੇ ਵਰਤੋਂ ਕੀਤੀ ਸੂੰਈ ਇਸਤੇਮਾਲ ਕਰਨ ਨਾਲ ਹੋ ਸਕਦੀ ਹੈ।  

ਹੈਪੇਟਾਈਟਸ ਬੀ ਇੱਕ ਵਾਇਰਲ ਇਨਫੈਕਸ਼ਨ ਹੈ ਜੋ ਲੀਵਰ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਹ ਵਾਇਰਸ ਜਨਮ ਅਤੇ ਜਣੇਪੇ (ਡਿਲਵਰੀ)ਦੌਰਾਨ ਮਾਂ ਤੋਂ ਬੱਚੇ ਵਿੱਚ ਜਾਂ ਫਿਰ ਖੂਨ ਜਾਂ ਹੋਰ ਸਰੀਰ ਦੇ ਤਰਲ ਪਦਾਰਥਾਂ ਦੇ ਸੰਪਰਕ ਵਿੱਚ ਆਉਣ ਨਾਲ ਫੈਲਦਾ ਹੈ। 

ਵੈਕਸੀਨ ਦੁਆਰਾ ਟਾਈਪ ਬੀ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਸੰਦੀਪ ਸਿੰਘ, ਅਲਕਾ ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ।

 

Tags: Health , Dr. Satish Goyal , Civil Surgeon Fazilka , Fazilka , World Hepatitis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD