Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ

ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ/ਦਿੱਲੀ , 28 Jul 2023

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, "ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। 

ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।"

ਫਸਲਾਂ ਦੇ ਨੁਕਸਾਨ ਦਾ ਵਰਣਨ ਕਰਦੇ ਹੋਏ ਉਨ੍ਹਾਂ ਨੇ ਅੱਗੇ ਲਿਖਿਆ, “ਸਾਉਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਘੱਗਰ ਨਦੀ ਦੁਆਰਾ ਲਿਆਂਦੀ ਗਈ ਤਿੰਨ ਫੁੱਟ ਤੋਂ ਵੱਧ ਰੇਤ ਅਤੇ ਗਾਦ ਸਾਰੇ ਖੇਤਾਂ ਵਿੱਚ ਜਮ੍ਹਾ ਹੋ ਗਈ ਹੈ, ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਦੀ ਦੁਬਾਰਾ ਬਿਜਾਈ ਦੇ ਬਹੁਤ ਘੱਟ ਮੌਕੇ ਬਚੇ ਹਨ ਅਤੇ ਜ਼ਮੀਨਾਂ 'ਤੇ ਮੁੜ ਦਾਅਵਾ ਕਰਨਾ ਤੁਰੰਤ ਸੰਭਵ ਨਹੀਂ ਹੈ। 

ਇਸ ਲਈ ਬਹੁਤ ਮਿਹਨਤ ਅਤੇ ਫੰਡਾਂ ਦੀ ਵੀ ਲੋੜ ਹੈ। ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ।" ਪੰਜਾਬ ਲਈ ਇਕ ਵਾਰ ਦੀ ਵਿਸ਼ੇਸ਼ ਸਹਾਇਤਾ ਪੈਕੇਜ ਦੀ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ, ''ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ, ਮੈਂ ਇਸ ਲਈ ਸੁਝਾਅ ਵੀ ਦੇਣਾ ਚਾਹਾਂਗੀ,  ਕਿ ਕਿਸਾਨਾਂ ਨੂੰ ਇੱਕ ਵਿਸ਼ੇਸ਼ ਯਕਮੁਸ਼ਤ ਸਹਾਇਤਾ ਸਿੱਧੀ ਦਿੱਤੀ ਜਾਵੇ ਜੋ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ।"

ਪ੍ਰਧਾਨ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਤਬਕੇ ਨਾਲ ਸਬੰਧਤ ਲੋਕਾਂ ਲਈ ਪੈਕੇਜ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਲਿਖਿਆ, “ਖੇਤ ਮਜ਼ਦੂਰਾਂ ਅਤੇ ਆਬਾਦੀ ਦੇ ਹੋਰ ਕਮਜ਼ੋਰ ਵਰਗਾਂ ਲਈ ਵੀ ਇਸੇ ਤਰ੍ਹਾਂ ਦੀ ਵਿਵਸਥਾ 'ਤੇ ਵਿਚਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੇ ਆਪਣਾ ਘਰ ਅਤੇ ਘਰ ਅੰਦਰ ਆਉਂਦਾ ਸਾਰਾ ਸਮਾਨ ਪੂਰੀ ਤਰ੍ਹਾਂ ਗੁਆ ਦਿੱਤਾ ਹੈ।"

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD