Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਿਤਿਨ ਗਡਕਰੀ ਨੇ ਲੁਧਿਆਣਾ ਵਿੱਚ ਨੈਸ਼ਨਲ ਹਾਈਵੇਅ ਦੇ ਨਾਲ ਸਾਈਕਲ ਟਰੈਕ ਅਤੇ ਪਾਰਕਿੰਗ ਸਲਾਟ ਦਾ ਦਿੱਤਾ ਭਰੋਸਾ: ਸੰਜੀਵ ਅਰੋੜਾ

Nitin Gadkari, BJP, Bharatiya Janata Party, Union Minister of Road Transport & Highways, Sanjeev Arora, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 28 Jul 2023

Last updated on: Jul 28, 2023, 00:00 IST

ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਲੁਧਿਆਣਾ ਆਉਣ ਦੀ ਬੇਨਤੀ ਕੀਤੀ। ਅਰੋੜਾ ਨੇ ਕਿਹਾ, "ਮੇਰੀ ਬੇਨਤੀ 'ਤੇ, ਗਡਕਰੀ ਨੇ ਸੰਸਦ ਦੇ ਮੌਜੂਦਾ ਮਾਨਸੂਨ ਸੈਸ਼ਨ ਤੋਂ ਬਾਅਦ ਅਗਲੇ ਮਹੀਨੇ ਲੁਧਿਆਣਾ ਦਾ ਦੌਰਾ ਕਰਨ ਦਾ ਵਾਅਦਾ ਕੀਤਾ ਹੈ।" 

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਗਡਕਰੀ ਦਾ ਪ੍ਰਸਤਾਵਿਤ ਦੌਰਾ ਲੁਧਿਆਣਾ ਅਤੇ ਸੂਬੇ ਦੇ ਹੋਰ ਹਿੱਸਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਰਦਾਨ ਸਾਬਤ ਹੋਵੇਗਾ। ਆਪਣੀ ਮੀਟਿੰਗ ਦੌਰਾਨ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਤਿੰਨ ਮੰਗਾਂ ਤੋਂ ਜਾਣੂ ਕਰਵਾਇਆ ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। 

ਉਨ੍ਹਾਂ ਨੇ ਮੰਤਰੀ ਨੂੰ ਮੁਕੰਮਲ ਹੋਣ ਜਾ ਰਹੇ ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਲਾਟ 'ਤੇ ਧਿਆਨ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਨੈਸ਼ਨਲ ਹਾਈਵੇਅਜ਼  ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਪਹਿਲਾਂ ਹੀ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰ ਲਈ ਹੈ ਜਿੱਥੇ ਸਰਵਿਸ ਰੋਡ ਅਤੇ ਮੇਨ ਕੈਰੇਜ ਵਿਚਕਾਰ ਲਗਭਗ 750 ਵਾਹਨ ਪਾਰਕ ਕੀਤੇ ਜਾ ਸਕਦੇ ਹਨ। 

ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਇਸ ਪ੍ਰਾਜੈਕਟ ਲਈ ਐਸਟੀਮੇਟ ਤਿਆਰ ਕੀਤੇ ਜਾ ਰਹੇ ਹਨ। ਅਰੋੜਾ ਨੇ ਗਡਕਰੀ ਨੂੰ ਲੁਧਿਆਣਾ ਵਿੱਚ ਨੈਸ਼ਨਲ ਹਾਈਵੇਅਜ਼ ਦੇ ਨਾਲ ਜਿੱਥੇ ਵੀ ਸੰਭਵ ਹੋਵੇ ਸਾਈਕਲ ਟਰੈਕ ਬਣਾਉਣ ਬਾਰੇ ਵਿਚਾਰ ਕਰਨ ਦੀ ਬੇਨਤੀ ਕੀਤੀ। 

ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਲੁਧਿਆਣਾ ਵਿਸ਼ਵ ਦੀ ਸਾਈਕਲ ਰਾਜਧਾਨੀ ਹੈ ਅਤੇ ਸਾਈਕਲ ਵਾਤਾਵਰਣ ਅਨੁਕੂਲ, ਲੋਕਾਂ ਦੀ ਸਿਹਤ ਲਈ ਵਧੀਆ ਅਤੇ ਆਮ ਲੋਕਾਂ ਲਈ ਆਵਾਜਾਈ ਦਾ ਕਿਫ਼ਾਇਤੀ ਸਾਧਨ ਹੈ। ਅਰੋੜਾ ਨੇ ਗਡਕਰੀ ਨੂੰ ਦੱਸਿਆ ਕਿ ਇਹ ਸਾਰੇ ਮੁੱਦੇ ਪਹਿਲਾਂ ਹੀ ਐਨਐਚਏਆਈ ਦੇ ਧਿਆਨ ਵਿੱਚ ਹਨ ਅਤੇ ਐਨਐਚਏਆਈ ਦੇ ਚੇਅਰਮੈਨ ਨਾਲ ਵੀ ਇਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਹੈ। 

ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਅਤੇ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ। ਪੁੱਛੇ ਜਾਣ 'ਤੇ ਐਨਐਚਏਆਈ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਪਾਰਕਿੰਗ ਸਲਾਟ ਬਣਾਏ ਜਾਣਗੇ ਅਤੇ ਐਸਟੀਮੇਟ ਪਹਿਲਾਂ ਹੀ ਤਿਆਰ ਕੀਤਾ ਜਾ ਰਿਹਾ ਹੈ। 

ਪ੍ਰੋਜੈਕਟ ਦੀ ਅਨੁਮਾਨਿਤ ਲਾਗਤ 7 ਕਰੋੜ ਰੁਪਏ ਹੋਵੇਗੀ। ਨਾਲ ਹੀ, ਪਹਿਲੇ ਪੜਾਅ ਵਿੱਚ, 21 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ 21 ਕਿਲੋਮੀਟਰ ਦਾ ਇੱਕ ਸਾਈਕਲ ਟਰੈਕ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਿੱਧਵਾਂ ਨਹਿਰ 'ਤੇ 19 ਕਰੋੜ ਰੁਪਏ ਦੇ ਬਜਟ ਨਾਲ ਪਹਿਲਾਂ ਹੀ ਮਨਜ਼ੂਰ ਚਾਰ ਪੁਲ ਟੈਂਡਰਿੰਗ ਸਟੇਜ 'ਤੇ ਹਨ।

ਅਰੋੜਾ ਨੇ ਕਿਹਾ, "ਕੇਂਦਰੀ ਮੰਤਰੀ ਨੇ ਮੇਰੇ ਨਾਲ ਵਿਚਾਰੇ ਗਏ ਸਾਰੇ ਮੁੱਦਿਆਂ 'ਤੇ ਮੈਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।" ਉਨ੍ਹਾਂ ਕਿਹਾ ਕਿ ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਥਲ ਬਣ ਜਾਣ ਤੋਂ ਬਾਅਦ ਟ੍ਰੈਫਿਕ ਜਾਮ ਦੀ ਵੱਡੀ ਸਮੱਸਿਆ ਹੱਲ ਹੋ ਜਾਵੇਗੀ। 

ਉਨ੍ਹਾਂ ਆਸ ਪ੍ਰਗਟਾਈ ਕਿ ਇਸ ਤੋਂ ਇਲਾਵਾ ਸਾਈਕਲ ਟਰੈਕ ਦੀ ਤਜਵੀਜ਼ ਵੀ ਲਾਗੂ ਹੋਣ ਤੋਂ ਬਾਅਦ ਸ਼ਹਿਰ ਲਈ ਵਰਦਾਨ ਸਾਬਤ ਹੋਵੇਗੀ।

 

Tags: Nitin Gadkari , BJP , Bharatiya Janata Party , Union Minister of Road Transport & Highways , Sanjeev Arora , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD