Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ

Judiciary, Priya Sood, District & Session Judge, District Legal Services Authority Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 28 Jul 2023

Last updated on: Jul 28, 2023, 00:00 IST

ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ, ਸ਼੍ਰੀ ਪੰਕਜ ਵਰਮਾ, ਵਧੀਕ ਸਿਵਲ ਜੱਜ ਸੀਨੀਅਰ ਡੀਵੀਜ਼ਨ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਦੇ ਸਹਿਯੋਗ ਨਾਲ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਵਿਖੇ ਦੌਰਾ ਕੀਤਾ ਗਿਆ। 

ਇਸ ਮੌਕੇ ਤੇ ਸ਼੍ਰੀ ਗੁਰਚਰਨ ਸਿੰਘ, ਸੁਪਰਡੈਂਟ,  ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਜੱਜ ਸਾਹਿਬ ਜੀ ਨੇ ਇਸ ਮੌਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। 

ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ-ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ। ਜੱਜ ਸਾਹਿਬ ਜੀ ਨੇ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ। 

ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਆਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। 

ਇਸ ਮੌਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜ਼ਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫ਼ਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਕਾਰੀ ਵਾਸਤੇ ਟੋਲ ਫ੍ਰੀ ਨੰ. 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।

 

Tags: Judiciary , Priya Sood , District & Session Judge , District Legal Services Authority Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD