Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਵਿਭਾਗ ਵੱਲੋਂ ਬਕੈਣਵਾਲਾ, ਡੰਗਰਖੇੜਾ ਅਤੇ ਖੀਪਾਂਵਾਲੀ ਵਿਖੇ ਲਗਾਏ ਗਏ ਡੇਂਗੂ ਜਾਗਰੂਕਤਾ ਕੈਂਪ

Health, Dr. Vikas Gandhi, Senior Medical Officer, SMO Fazilka, Fazilka

Web Admin

Web Admin

5 Dariya News

ਫਾਜ਼ਿਲਕਾ , 28 Jul 2023

Last updated on: Jul 28, 2023, 00:00 IST

ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐੱਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ । ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਬੱਕੈਣ ਵਾਲਾ, ਡੰਗਰਖੇੜਾ ਅਤੇ ਖਿੱਪਾਂਵਾਲੀ  ਵਿੱਚ ਜਾਗਰੂਕਤਾ ਕੈਂਪ ਲਗਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਬਲਾਕ ਖੂਈਖੇੜਾ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਹੈ। ਇਸ ਦਿਨ ਸਾਰੇ ਲੋਕਾਂ ਅਤੇ ਬੱਚਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਕੂਲਰਾਂ, ਪਾਣੀ ਦੀਆਂ ਡਿੱਗੀਆਂ ਆਦਿ ਨੂੰ ਇੱਕ ਦਿਨ ਲਈ ਖਾਲੀ ਰੱਖਣ ਤਾਂ ਜੋ ਡੇਂਗੂ ਦੇ ਮੱਛਰ ਪੈਦਾ ਨਾ ਹੋ ਸਕਣ। 

ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਸਗੋਂ ਸਾਫ਼ ਪਾਣੀ ਵਿੱਚ ਫੈਲਦਾ ਹੈ ਅਤੇ ਦਿਨ ਦੇ ਸਮਾਂ ਦੌਰਾਨ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। 

ਇਸ ਤੋਂ ਇਲਾਵਾ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟਰੇਆਂ ਅਤੇ ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। 

ਇਸ ਮੌਕੇ ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਹੈਲਥ ਵਰਕਰ ਰਜਿੰਦਰ ਕੁਮਾਰ, ਕਵਲਦੀਪ, ਵਿਕਰਮਜੀਤ ਸਿੰਘ, ਸੀਐਚਓ ਪ੍ਰਵੀਨ ਰਾਏ, ਓਮ ਪ੍ਰਕਾਸ਼, ਪੂਨਮ ਰਾਣੀ, ਏਐਨਐਮ ਸਰੋਜ ਬਾਲਾ ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Health , Dr. Vikas Gandhi , Senior Medical Officer , SMO Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD