Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਵਿਸ਼ਵ ਹੈਪੇਟਾਇਟਸ ਦਿਵਸ

ਪੋਸਟਰ ਮੇਕਿੰਗ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Health, Dr. Satish Goyal, Civil Surgeon Fazilka, Fazilka, World Hepatitis Day

Web Admin

Web Admin

5 Dariya News

ਫਾਜ਼ਿਲਕਾ , 28 Jul 2023

Last updated on: Jul 28, 2023, 00:00 IST

ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਦਾ ਪੱਧਰ ਉੱਚਾ ਚੁੱਕਣ ਲਈ ਸਿਹਤ ਵਿਭਾਗ, ਫਾਜ਼ਿਲਕਾ  ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ  ਦੇ ਹੁਕਮਾਂ ਅਨੁਸਾਰ, ਮਾਣਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ, ਫਾਜ਼ਿਲਕਾ ਡਾ. ਸਤੀਸ਼ ਗੋਇਲ  ਦੀ ਅਗੁਆਈ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆ ਵਿਖੇ ਜਿਲਾ ਪੱਧਰੀ   ਵਿਸ਼ਵ ਹੈਪੇਟਾਈਟੱਸ ਦਿਵਸ ਮਨਾਇਆ ਗਿਆ। 

ਜਿਸ ਵਿਚ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ , ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ, ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ , ਡਾਕਟਰ ਆਮਨਾ ਕੰਬੋਜ ਅਤਿੰਦਰ ਪਾਲ ਸਿੰਘ ਅਤੇ ਜਿਲਾ ਲੈਬ ਇੰਚਾਰਜ ਹਾਜਰ ਸੀ।ਇਸ ਦੌਰਾਨ ਮੰਚ ਸੰਚਾਲਨ ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ ਨੇ ਕੀਤਾ।

ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਕਿਹਾ ਕਿ ਪੀਲੀਆ ਇੱਕ ਜਿਗਰ ਦੀ ਬਿਮਾਰੀ ਹੈ ਅਤੇ ਬਿਮਾਰੀ ਦੀ ਜਾਗਰੂਕਤਾ ਲਈ ਜਿਲ੍ਹੇ ਭਰ ਦੀਆਂ ਸਿਹਤ ਸੰਸਥਾਂਵਾ ਵੱਲੋਂ ਹਫਤਾ ਭਰ ਜਾਗਰੂਕਤਾ ਮੁਹਿੰਮ ਚਲਾਈਆਂ ਗਈ ਹੈ।  ਹੈਪੇਟਾਈਟਸ ਇਕ ਜਿਗਰ ਦੀ ਬਿਮਾਰੀ ਹੈ ਜਿਹੜੀ ਕਿ ਹੈਪੇਟਾਈਟਸ ਵਾਇਰਸ ਕਾਰਨ ਫੈਲਦੀ ਹੈ, ਜੋ ਕਿ ਬਹੁਤ ਖਤਰਨਾਕ ਅਤੇ ਜਾਨਲੇਵਾ ਹੋ ਸਕਦਾ ਹੈ।

ਉਹਨ੍ਹਾਂ ਕਿਹਾ ਬਿਮਾਰੀ ਬਾਰੇ ਜਾਗਰੂਕ ਹੋ ਕੇ ਅਤੇ ਪੂਰਾ ਇਲਾਜ ਕਰਵਾ ਕੇ ਇਸ ਬਿਮਾਰੀ ਦੀ ਗੰਭੀਰਤਾ ਤੋਂ ਬੱਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹੈਪਾਟਾਈਟਸ ਬੀ ਪੋਜਟਿਵ ਮਾਂ ਤੋਂ ਨਵ ਜਨਮੇਂ ਬੱਚੇ ਨੂੰ ਜੇਕਰ 12 ਘੰਟੇ ਦੇ ਅੰਦਰ ਹੈਪਾਟਾਈਟਸ ਬੀ ਦੀ ਐਂਟੀ ਬਾਡੀਜ ਦਾ ਟੀਕਾ ਲਗਾ ਦਿੱਤਾ ਜਾਵੇ ਤਾਂ ਮਾਂ ਤੋਂ ਬੱਚੇ ਨੂੰ ਹੋਣ ਵਾਲੇ ਹੈਪਾਟਾਈਟਸ ਬੀ ਤੋਂ ਬਚਾਇਆ ਜਾ ਸਕਦਾ ਹੈ। 

ਹੈਪੇਟਾਈਟਸ (ਪੀਲੀਆ) ਏ ਅਤੇ ਈ ਦੂਸ਼ਿਤ ਪਾਣੀ ਪੀਣ ਨਾਲ, ਗਲੇ-ਸੜ੍ਹੇ ਫਲ ਆਦਿ ਖਾਣ, ਬਿਨਾਂ ਹੱਥ ਧੋਏ ਖਾਣਾ, ਮੱਖੀਆਂ ਦੁਆਰਾ ਦੂਸ਼ਿਤ ਕੀਤਾ ਭੋਜਣ ਖਾਣ ਆਦਿ ਨਾਲ ਹੁੰਦਾ ਹੈ ਹਲਕਾ ਬੁਖਾਰ, ਮਾਸਪੇਸ਼ੀਆਂ ਵਿਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਪਿਸ਼ਾਬ ਦਾ ਰੰਗ ਗੂੜਾ ਪੀਲਾ ਹੋਣਾ, ਕਮਜੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖਰਾਬ ਹੋਣਾ ਇਸ ਬਿਮਾਰੀ ਦੇ ਲੱਛਣ ਹਨ। 

ਬਿਮਾਰੀ ਤੋਂ ਬਚਾਅ ਲਈ ਪੀਣ ਵਾਲਾ ਪਾਣੀ ਸਾਫ ਸੁੱਥਰੇ ਸੋਮਿਆਂ ਤੋਂ ਲਿਆ ਜਾਵੇ, ਗਲੇ-ਸੜ੍ਹੇ ਤੇ ਜਿਆਦਾ ਪੱਕੇ ਹੋਏ ਫਲ ਖਾਣ ਤੋਂ ਪਰਹੇਜ, ਖਾਣਾ ਖਾਣ ਤੋਂ ਪਹਿਲਾਂ ਹੱਥ ਧੋਣੇ ਲਾਜਮੀ ਅਤੇ ਪਖਾਨਿਆਂ ਲਈ ਖੁੱਲੇ ਮੈਦਾਨ ਵਿਚ ਪਖਾਨਾ ਜਾਣ ਦੀ ਥਾਂ ਪਖਾਨਿਆਂ ਦੀ ਵਰਤੋਂ ਕਰਨੀ ਅਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਏ ਜਾਣ। ਹੈਪੇਟਾਈਟਸ ਬੀ ਅਤੇ ਸੀ ਦੂਸ਼ਿਤ ਖੂਨ ਚੜਾਉਣ ਨਾਲ, ਦੂਸਿਤ ਸਰਿੰਜਾਂ ਦੇ ਇਸਤੇਮਾਲ ਕਰਨ ਲਈ, ਬਿਮਾਰੀ ਗ੍ਰਸਤ ਮਰੀਜ਼ ਦੇਖੂਨ ਦੇ ਸੰਪਰਕ ਵਿਚ ਆਉਣ ਨਾਲ, ਅਣ-ਸੁਰੱਖਿਆਅਤ ਸੰਭੋਗ, ਸਰੀਰ ਉਤੇ ਟੈਟੂ ਬਣਵਾਉਣ ਅਤੇ ਨਵਜੰਮੇ ਬੱਚੇ ਨੂੰ ਗ੍ਰਸਤ ਮਾਂ ਤੋਂ ਹੋ ਸਕਦਾ ਹੈ। 

ਬਿਮਾਰੀ ਤੋਂ ਬਚਾਅ ਲਈ ਡਿਸਪੋਜੇਬਲ ਸਰਿੰਜਾਂ ਸੂਈਆਂ ਦੀ ਵਰਤੋਂ, ਸੁਰੱਖਿਅਤ ਸੰਭੋਗ, ਕੰਡੋਮ ਦਾ ਇਸਤੇਮਾ, ਸਮੇਂ-ਸਮੇਂ ਤੇ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਜਿਲਾ ਮਹਾਮਾਰੀ ਅਫ਼ਸਰ ਡਾਕਟਰ ਸੁਨੀਤਾ ਨੇ ਦਸਿਆ ਕਿ  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ  ਵਿੱਚ ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦੇ ਮਰੀਜਾਂ ਦਾ ਇਲਾਜ ਬਿੱਲਕੁੱਲ ਮੁਫਤ ਕੀਤਾ ਜਾਂਦਾ ਹੈ । 

ਇਸ ਦੌਰਾਨ ਸਕੂਲ ਵਿਚ ਹੈਪੇਟਾਈਟੱਸ ਸੰਬਧੀ ਪੋਸਟਰ ਮੇਕਿੰਗ ਮੁਕਾਬਲੇ ਵਿਚ ਜੇਤੂ 3 ਵਿਦਿਆਰਥੀਆਂ ਨੂੰ ਸਿਵਲ ਸਰਜਨ ਵਲੋ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਅੰਕਿਤ ਅੱਗਰਵਾਲ, ਅੰਸ਼ੁਲ ਮੈਡਮ, ਵੀਨਾ ਨਾਰੰਗ, ਪਰਮਜੀਤ ਸਿੰਘ, ਤੇਜ ਕਿਰਨ ਸੀਮਾ ਕਟਾਰੀਆ ਨੇ ਸਹਿਯੋਗ ਕੀਤਾ।

 

Tags: Health , Dr. Satish Goyal , Civil Surgeon Fazilka , Fazilka , World Hepatitis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD