Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਇਕ ਜਿੰਦਗੀ, ਇਕ ਜਿਗਰ ਥੀਮ ਤਹਿਤ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ

ਜਿਲ੍ਹਾ ਹਸਪਤਾਲ ਤੇ ਮੰਡੀ ਗੋਬਿੰਦਗੜ੍ਹ ਵਿਖੇ ਹੈਪੇਟਾਈਟਸ ਦੇ ਮਰੀਜ਼ਾ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ਼ - ਡਾ. ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fatehgarh Sahib, Fatehgarh Sahib, World Hepatitis Day

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 28 Jul 2023

Last updated on: Jul 28, 2023, 00:00 IST

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿਚ *ਇਕ ਜਿੰਦਗੀ, ਇਕ ਜਿਗਰ* ਥੀਮ ਤਹਿਤ ਵਿਸ਼ਵ ਹੈਪੇਟਾਇਟਸ ਦਿਵਸ ਮਨਾਇਆ ਗਿਆ।

ਇਸ ਮੌਕੇ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਹਾਈ ਸਕੂਲ ਸਰਹਿੰਦ ਸ਼ਹਿਰ ਵਿਖੇ ਕੀਤਾ ਗਿਆ।ਇਸ ਮੌਕੇ ਜਾਗਰੂਕਤਾ ਪ੍ਰੋਗਰਾਰਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹੈਪੇਟਾਈਟਸ ਦਿਵਸ ਹਰੇਕ ਸਾਲ 28 ਜੁਲਾਈ ਨੂੰ ਮਨਾਇਆ ਜਾਂਦਾ ਹੈ ਤੇ ਇਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਹੈਪੇਟਾਈਟਸ ਦੇ ਬਚਾਓ, ਲੱਛਣਾ, ਇਲਾਜ਼, ਬਾਰੇ ਜਾਣੂ ਕਰਵਾਉਣ ਹੈ। 

ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬੀਮਾਰੀ ਹੈ, ਜੋ ਵਾਈਰਸ ਦੀ ਇੰਫੈਕਸ਼ਨ ਨਾਲ ਫੈਲਦੀ ਹੈ, ਜਿਗਰ ਸਰੀਰ ਦਾ ਦੂਸਰਾ ਸਭ ਤੋਂ ਵੱਡਾ ਅੰਗ ਹੈ, ਇਸ ਸਰੀਰ ਦੇ ਮੈਟਾਬੋਲਿਜ਼ਮ ਨੂੰ ਕੰਟਰੋਲ ਕਰਦਾ ਹੈ। ਹੈਪੇਟਾਈਟਸ ਏ ਅਤੇ ਈ ਦੂਸਿ਼ਤ ਖਾਣ ਪੀਣ ਦੀਆਂ ਵਸਤੂਆਂ ਦਾ ਸੇਵਨ ਕਰਨ ਨਾਲ ਹੁੰਦਾ ਹੈ ਬਾਕੀ ਕਿਸਮਾ ਦਾ ਹੈਪੇਟਾਇਟਸ ਦੂਸਿ਼ਤ ਖੂਨ ਰਾਹੀ ਫੈਲਦਾ ਹੈ। 

ਬਰਸਾਤ ਦੇ ਮੌਸਮ ਵਿਚ ਹੈਪੇਟਾਈਟਸ ਏ ਅਤੇ ਈ ਹੋਣ ਦਾ ਖਤਰਾ ਜਿ਼ਆਦ ਰਹਿੰਦਾ ਹੈ।ਉਨ੍ਹਾਂ ਨੇ ਇਸ ਦੇ ਲੱਛਣਾ ਬਾਰੇ ਦੱਸਦੇ ਹੋਏ ਕਿਹਾ ਕਿ ਇਸਦੇ ਲੱਛਣ ਆਮ ਤੌਰ ਤੇ ਸ਼ੁਰੂਆਤੀ ਦੌਰ ਵਿਚ ਨਜ਼ਰ ਨਹੀਂ ਆਉਂਦੇ, ਕਈ ਵਾਰ 6 ਮਹੀਨਿਆ ਤੱਕ ਇਸ ਦਾ ਪਤਾ ਨਹੀਂ ਲੱਗਦਾ, ਅੰਕੜਿਆਂ ਮੁਤਾਬਿਕ 10 ਵਿਚੋਂ 9 ਵਿਅਕਤੀਆਂ ਨੂੰ ਇਸ ਦਾ ਪਤਾ ਨਹੀਂ ਚਲਦਾ, ਇਸ ਦੇ ਮੁੱਖ ਲੱਛਣ ਹਲਕਾ ਬੁਖਾਰ, ਸ਼ਰੀਰ ਵਿਚ ਕਮਜ਼ੋਰੀ, ਭੁੱਖ ਘੱਟ ਲੱਗਣਾ, ਪੇਟ ਦਰਦ, ਮਾਸ਼ਪੇਸ਼ੀਆਂ ਵਿਚ ਦਰਦ, ਪਿਸ਼ਾਬ ਦਾ ਪੀਲਾ ਹੋਣਾ, ਪੇਟ ਵਿਚ ਪਾਣੀ ਭਰ ਜਾਣਾ ਆਦਿ ਸ਼ਮਿਲ ਹਨ।

ਹੈਪੇਟਾਇਟਸ ਏ ਅਤੇ ਈ ਤੋਂ ਬਚਾਅ ਲਈ ਖਾਣ ਪੀਣ ਦੀਆਂ ਵਸਤੂਆਂ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਸੇਵਨ ਕਰੋ, ਹੱਥਾਂ ਦੀ ਸਫਾਈ ਰੱਖੋ, ਹੈਪੇਟਾਇਟਸ ਬੀ ਅਤੇ ਸੀ ਤੋਂ ਬਚਣ ਲਈ ਸਾਂਝੇ ਦੰਦਾਂ ਦੇ ਬੁਰਸ਼, ਸੇਵਿੰਗ ਬਲੇਡ, ਟੈਟੂ ਬਣਾਉਣ, ਸਾਂਝੇ ਤੌਰ ਤੇ ਟੀਕਿਆਂ ਦੀਆਂ ਸੂਈਆਂ ਵਰਤਣ ਅਤੇ ਅਸੁਰੱਖਿਅਤ ਯੌਨ ਸਬੰਧਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਹੈਪੇਟਾਇਟਸ ਬੀ ਅਤੇ ਸੀ ਦੇ ਇਲਾਜ਼ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਹੈਪੇਟਾਈਟਸ—ਸੀ ਰਿਲੀਫ ਫੰਡ ਯੋਜਨਾ ਚਲ ਰਹੀ ਹੈ, ਇਸ ਯੋਜਨਾ ਤਹਿਤ ਪੰਜਾਬ ਰਾਜ ਦੇ ਵਸਨੀਕਾਂ ਲਈ ਮੁਫਤ ਇਲਾਜ਼ ਦੀ ਸੁਵਿਧਾ ਪੰਜਾਬ ਦੇ ਸਾਰੇ ਜਿਲ੍ਹਾ ਹਸਪਤਾਲਾ ਅਤੇ 3 ਮੈਡੀਕਲ ਕਾਲਜਾ ਵਿਚ ਉਪਲੱਬਧ ਹੈ, ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਅਤੇ ਐਸ.ਡੀ.ਐਚ. ਮੰਡੀ ਗੋਬਿੰਦਗੜ੍ਹ ਵਿਖੇ ਹੈਪੇਟਾਈਟਸ ਦੇ ਮਰੀਜ਼ਾ ਨੂੰ ਮੁਫਤ ਇਲਾਜ਼ ਕੀਤਾ ਜਾਂਦਾ ਹੈ।

ਇਸ ਮੌਕੇ ਸਿਹਤ ਵਿਭਾਗ ਵੱਲੋਂ ਹੈਪੇਟਾਈਟਸ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਜਾਣਕਾਰੀ ਭਰਭੂਰ ਪ੍ਰਦਸ਼ਨੀ ਲਗਾਈ ਗਈ ਅਤੇ ਵਿਦਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜੇਤੂਆਂ ਨੂੰ ਇਨਾਮ ਦੇ ਕੇ ਸਨਾਮਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਤੇ ਸਮੂਹ ਸਟਾਫ ਵੱਲੋਂ ਪੂਰਾ ਸਹਿਯੋਗ ਕੀਤਾ ਗਿਆ। 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਵੱਪਨਜੀਤ ਕੌਰ, ਐਪੀਡਮੋਲੋਜਿਸਟ ਡਾ. ਦੀਪਤੀ, ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਵਿੰਦਰ ਕੌਰ, ਬੀ.ਈ.ਈ. ਮਹਾਵੀਰ ਸਿੰਘ, ਸਕੂਲ ਟੀਚਰ ਰਾਜਵਿੰਦਰ ਸਿੰਘ, ਕਰਨਵੀਰ ਸਿੰਘ, ਰਾਜਿੰਦਰ ਕੁਮਾਰ ਤੇ ਸਕੂਲੀ ਵਿਦਿਆਰਥੀ ਮੌਜੂਦ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib , World Hepatitis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD