Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰ ਸ਼ੁਕਰਵਾਰ- ਡੇਂਗੂ ਤੇ ਵਾਰ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਮੁਹਿੰਮ ਨੂੰ ਪ੍ਰਭਾਵੀ ਢੰਗ ਨਾਲ ਕੀਤਾ ਜਾਵੇਗਾ ਲਾਗੂ -ਡਾ. ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 28 Jul 2023

Last updated on: Jul 28, 2023, 00:00 IST

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਅੱਜ ਸੂਬੇ ਅੰਦਰ ਡੇਂਗੂ ਤੋਂ ਬਚਾਅ ਸਬੰਧੀ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਫਤਿਹਗੜ੍ਹ ਸਾਹਿਬ ਅੰਦਰ ਇਸ ਮੁਹਿੰਮ ਨੂੰ ਪ੍ਰਭਾਵੀ ਰੂਪ ਨਾਲ ਲਾਗੂ ਕਰਨ ਲਈ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਖ਼ਤ ਹਦਾਇਤਾ ਜਾਰੀ ਕੀਤੀਆਂ।

ਜਿਲ੍ਹਾ ਪੱਧਰ ਤੇ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਸਿਵਲ ਸਰਜਨ ਨੇ ਡੇਂਗੂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਪੋਸਟਰ ਵੀ ਜਾਰੀ ਕੀਤੇ।ਇਸ ਮੌਕੇ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਡੇਂਗੂ ਤੋ ਬਚਾਉਣ ਲਈ ਸ਼ੁਰੂ ਕੀਤੀ ।

ਇਸ ਵਿਸ਼ੇਸ਼ ਮੁਹਿੰਮ ਤਹਿਤ *ਹਰ ਸ਼ੁਕਰਵਾਰ—ਡੇਂਗੂ ਤੇ ਵਾਰ* ਸਲੋਗਨ ਅਨੁਸਾਰ ਇਸ ਨੂੰ ਜਿਲ੍ਹੇ ਅੰਦਰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਹਰ ਸ਼ੁਕਰਵਾਰ ਨੂੰ ਆਪਣੇ ਘਰਾਂ ਦੇ ਕੂਲਰਾਂ, ਡਰੰਮਾ, ਫਰੀਜ਼ਾਂ ਦੀਆਂ ਟ੍ਰੇਆਂ, ਟਾਇਰਾਂ, ਗਮਲਿਆਂ ਵਿਚ ਖੜੇ ਪਾਣੀ ਨੂੰ ਜ਼ਰੂਰ ਸਾਫ ਕੀਤਾ ਜਾਵੇ, ਕਿਉਂਕਿ ਡੇਂਗੂ ਦਾ ਮੱਛਰ ਖੜੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਣਕੇ ਰੱਖੋ, ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ, ਤੇਲ ਆਦਿ ਦੀ ਵਰਤੋਂ ਕੀਤੀ ਜਾਵੇ, ਬੁਖਾਰ ਹੋਣ ਤੇ ਐਸਪਰੀਨ ਜਾਂ ਬਰੂਫਨ ਦਵਾਈ ਨਾ ਲਈ ਜਾਵੇ ਸਿਰਫ ਪੈਰਾਸਿਟਾਮੋਲ ਦੀ ਗੋਲੀ ਹੀ ਲਈ ਜਾਵੇ। 

ਉਨ੍ਹਾਂ ਕਿਹਾ ਕਿ ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਬੰਦ ਰੱਖੋ, ਟੂਟੇ ਬਰਤਨਾਂ, ਡਰੰਮਾ ਤੇ ਟਾਇਰਾਂ ਨੂੰ ਖੁਲ੍ਹੇ ਵਿਚ ਨਾ ਰੱਖੋ, ਪਸ਼ੂ—ਪੰਛੀਆਂ ਲਈ ਪੀਣ ਦੇ ਪਾਣੀ ਦੇ ਬਰਤਨਾਂ ਨੂੰ ਹਰ ਸ਼ੁਕਰਵਾਰ ਨੂੰ ਸਾਫ ਕਰੋ, ਵਧੇਰੇ ਮਾਤਰਾਂ ਵਿਚ ਤਰਲ ਪਦਾਰਥਾਂ ਦਾ ਸੇਵਨ ਕਰੋ। ਉਨ੍ਹਾਂ ਕਿਹਾ ਕਿ ਜੇਕਰ ਤੇਜ਼ ਬੁਖਾਰ, ਚਮੜੀ ਤੇ ਲਾਲ ਨਿਸ਼ਾਨ, ਮਾਸ਼ਪੇ਼ਸੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਆਦਿ ਵਰਗੇ ਲੱਛਣ ਹੋਣ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾਂ ਨਾਲ ਸੰਪਰਕ ਕੀਤਾ ਜਾਵੇ, ਡੇਂਗੂ ਦਾ ਟੈਸਟ ਅਤੇ ਸਪੋਰਟਿਵ ਇਲਾਜ਼ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ।

ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਸਵੱਪਨਜੀਤ ਕੌਰ, ਜਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜਿਲ੍ਹਾ ਐਪੀਡਮੋਲੋਜਿਸਟਰ ਡਾ. ਦੀਪਤੀ, ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜ਼ਸਵਿੰਦਰ ਕੌਰ, ਐਸ.ਆਈ. ਇੰਦਰਜੀਤ ਸਿੰਘ, ਬੀ.ਈ.ਈ. ਮਹਾਵੀਰ ਸਿੰਘ, ਜਗਰੂਪ ਸਿੰਘ, ਨਰਿੰਦਰ ਸਿੰਘ, ਮਨਦੀਪ ਕੌਰ ਆਦਿ ਮੌਜੂਦ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD