Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਿੰਨ ਸਾਲ ਪੂਰੇ ਹੋਣ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ

ਪ੍ਰੈੱਸ ਕਾਨਫਰੰਸ ਦੌਰਾਨ ਵਾਈਸ ਚਾਂਸਲਰ ਪ੍ਰੋ. ਆਰ.ਪੀ. ਤਿਵਾਰੀ ਅਤੇ ਯੂਨੀਵਰਸਿਟੀ ਅਧਿਕਾਰੀਆਂ ਨੇ "ਐਨਈਪੀ-2020 ਲਾਗੂ ਕਰਨ ਦੁਆਰਾ ਸਿੱਖਿਆ ਵਿੱਚ ਬਦਲਾਵ: ਪ੍ਰਾਪਤੀਆਂ ਅਤੇ ਅੱਗੇ ਦਾ ਰਾਹ" ਸਿਰਲੇਖ ਵਾਲੀ ਇੱਕ ਹੈਂਡਬੁੱਕ ਦਾ ਰਿਲੀਜ ਕੀਤੀ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 28 Jul 2023

ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਿੰਨ ਸਾਲ ਪੂਰੇ ਹੋਣ ਦੇ ਮੌਕੇ 'ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਐਨਈਪੀ-2020 ਨੂੰ ਸਫ਼ਲਤਾਪੂਰਵਕ ਲਾਗੂ ਕਰਨ ਸੰਬੰਧੀ ਯੂਨੀਵਰਸਿਟੀ ਵੱਲੋਂ ਕੀਤੇ ਯਤਨਾਂ ਅਤੇ ਭਵਿੱਖ ਦੀਆਂ ਰਣਨੀਤੀਆਂ ਨੂੰ ਸਾਂਝਾ ਕਰਨ ਲਈ ਇੱਕ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਵਾਈਸ ਚਾਂਸਲਰ ਪ੍ਰੋ. ਆਰ.ਪੀ  ਤਿਵਾਰੀ ਅਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ "ਐਨਈਪੀ-2020 ਲਾਗੂ ਕਰਨ ਦੁਆਰਾ ਸਿੱਖਿਆ ਵਿੱਚ ਬਦਲਾਵ: ਪ੍ਰਾਪਤੀਆਂ ਅਤੇ ਅੱਗੇ ਦਾ ਰਾਹ" ਸਿਰਲੇਖ ਵਾਲੀ ਇੱਕ ਹੈੰਡਬੂਕ ਰਿਲੀਜ ਕੀਤੀ। 

ਇਸ ਪ੍ਰੈੱਸ ਕਾਨਫਰੰਸ ਦੌਰਾਨ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਵਿਜ਼ਨ ਨੂੰ ਉਜਾਗਰ ਕਰਦੇ ਹੋਏ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾਰੀ ਨੇ ਕਿਹਾ ਕਿ ਇਹ ਸਿੱਖਿਆ ਨੀਤੀ ਭਾਰਤ ਦੇ ਵਿਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਹਰੇਕ ਨਾਗਰਿਕ ਨੂੰ ਮਿਆਰੀ ਸਿੱਖਿਆ ਤੱਕ ਪਹੁੰਚ ਪ੍ਰਦਾਨ ਕਰਨ 'ਤੇ ਕੇਂਦਰਿਤ ਹੈ, ਤਾਂ ਜੋ ਇੱਕ ਜੀਵੰਤ ਅਤੇ ਗਿਆਨਵਾਨ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। 

ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਐਨਈਪੀ-2020 ਦੇ ਪਰਿਵਰਤਨਸ਼ੀਲ ਸੁਧਾਰਾਂ ਦਾ ਉਦੇਸ਼ ਵਿਸ਼ਵ ਹੁਨਰ ਅਤੇ ਨੈਤਿਕ ਕਦਰਾਂ ਕੀਮਤਾਂ ਵਾਲੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ ਜੋ ਆਤਮਨਿਰਭਰ ਭਾਰਤ ਦੀ ਯਾਤਰਾ ਵਿੱਚ ਯੋਗਦਾਨ ਪਾਉਣਗੇ।  ਉਹਨਾਂ ਦੱਸਿਆ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਉੱਚ ਸਿੱਖਿਆ ਵਿੱਚ ਲੋੜੀਂਦੇ ਬਦਲਾਅ ਲਿਆਉਣ ਲਈ ਅਕਾਦਮਿਕ ਸੈਸ਼ਨ 2021-2022 ਅਤੇ 2022-2023 ਦੌਰਾਨ ਐਨਈਪੀ-2020 ਦੇ ਅਨੁਸਾਰ ਕਈ ਮਹੱਤਵਪੂਰਨ ਸੁਧਾਰ ਲਾਗੂ ਕੀਤੇ ਹਨ। 

ਇਹਨਾਂ ਸੁਧਾਰਾਂ ਵਿੱਚੋਂ ਮੁੱਖ ਹਨ: ਲਰਨਿੰਗ ਆਊਟਕਮ-ਸੈਂਟ੍ਰਿਕ ਫਰੇਮਵਰਕ ਅਧਾਰਿਤ ਬਹੁ-ਅਨੁਸ਼ਾਸਨੀ, ਸੰਪੂਰਨ, ਅਤੇ ਲਚਕਦਾਰ ਪਾਠਕ੍ਰਮ ਨੂੰ ਲਾਗੂ ਕਰਨਾ;  ਅਕਾਦਮਿਕ ਬੈਂਕ ਆਫ਼ ਕ੍ਰੈਡਿਟ ਅਤੇ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ ਦੇ ਨਾਲ ਸਿੱਖਿਆ ਦਾ ਡਿਜੀਟਲੀਕਰਨ;  ਮਲਟੀਪਲ-ਐਂਟਰੀ ਅਤੇ ਐਗਜ਼ਿਟ ਵਿਕਲਪਾਂ ਨੂੰ ਲਾਗੂ ਕਰਨਾ;  ਮੈਸਿਵ ਓਪਨ ਔਨਲਾਈਨ ਕੋਰਸ ਦੁਆਰਾ ਕ੍ਰੈਡਿਟ ਟ੍ਰਾਂਸਫਰ ਦੀ ਸਹੂਲਤ ਦੇਣਾ ਅਤੇ ਰਾਸ਼ਟਰੀ ਕ੍ਰੈਡਿਟ ਫਰੇਮਵਰਕ ਨੂੰ ਅਪਣਾਉਣਾ; ਅਤੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਇੰਟਰਨਸ਼ਿਪ, ਖੋਜ, ਕਮਿਊਨਿਟੀ ਟੀਚਿੰਗ, ਇੰਡਸਟਰੀ ਟਰੇਨਿੰਗ, ਸਰਵਿਸ ਲਰਨਿੰਗ, ਵਿਦਿਅਕ ਟੂਰ ਅਤੇ ਫੀਲਡ ਟ੍ਰਿਪਸ ਰਾਹੀਂ ਅਨੁਭਵ ਅਧਾਰਤ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਜਿਹੇ ਸੁਧਾਰ ਸ਼ਾਮਲ ਹਨ।

ਪ੍ਰੋ. ਤਿਵਾਰੀ ਨੇ ਦੱਸਿਆ ਕਿ ਐਨਈਪੀ-2020 ਦੀ ਵਿਜਨ ਦੇ ਅਨੁਸਾਰ ਯੂਨੀਵਰਸਿਟੀ ਪਾਠਕ੍ਰਮ ਵਿੱਚ ਹੁਨਰ-ਅਧਾਰਿਤ ਕੋਰਸਾਂ ਨੂੰ ਤਰਜੀਹ ਦਿਤੀ ਗਈ ਹੈ।  ਇਸ ਕਿਸਮ ਦੇ ਕੋਰਸ ਵਿਦਿਆਰਥੀਆਂ ਵਿੱਚ ਲੋੜੀਂਦੇ ਹੁਨਰ ਨੂੰ ਵਿਕਸਤ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਸਿੱਧ ਰਹੇ ਹਨ। ਪ੍ਰੋ. ਤਿਵਾਰੀ ਨੇ ਦੱਸਿਆ ਕਿ ਐਨਈਪੀ-2020 ਦੇ ਪਹਿਲਾਂ ਤੋਂ ਲਾਗੂ ਕੀਤੇ ਗਏ ਸੁਧਾਰਾਂ ਨੂੰ ਵਧਾਉਣ ਤੋਂ ਇਲਾਵਾ, ਯੂਨੀਵਰਸਿਟੀ ਨੇ ਐਨਈਪੀ-2020 ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਅੱਗੇ ਦੀਆਂ ਰਣਨੀਤੀਆਂ ਤਿਆਰ ਕੀਤੀਆਂ ਹਨ। 

ਇਹਨਾਂ ਰਣਨੀਤੀਆਂ ਵਿੱਚ ਨਵੇਂ ਯੁੱਗ ਦੇ ਪ੍ਰੋਗਰਾਮਾਂ ਦੇ ਨਾਲ-ਨਾਲ ਦੋਹਰੇ-ਡਿਗਰੀ ਅਤੇ ਸੰਯੁਕਤ ਡਿਗਰੀ ਪ੍ਰੋਗਰਾਮਾਂ ਦੀ ਸ਼ੁਰੂਆਤ ਸ਼ਾਮਲ ਹੈ ਜਿਸਦਾ ਉਦੇਸ਼ ਉੱਚ ਸਿੱਖਿਆ ਅਤੇ ਖੋਜ ਵਿੱਚ ਵਿਕਲਪਾਂ ਦਾ ਵਿਸਥਾਰ ਕਰਨਾ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਸਮਾਜਿਕ ਉੱਦਮਤਾ ਅਤੇ ਟਿਕਾਊ ਵਿਕਾਸ, ਮਨੁੱਖੀ ਕਦਰਾਂ-ਕੀਮਤਾਂ ਅਤੇ ਭਾਰਤੀ ਗਿਆਨ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਅਤੇ ਯੂਨੀਵਰਸਿਟੀ ਨੂੰ ਖੋਜ-ਮੁਖੀ ਸੰਸਥਾ ਵਿੱਚ ਬਦਲਣ ਦਾ ਟੀਚਾ ਮਿੱਥਿਆ ਹੈ।

ਇਸ ਪ੍ਰੈੱਸ ਕਾਨਫਰੰਸ ਦੌਰਾਨ ਯੂਨੀਵਰਸਿਟੀ ਅਧਿਕਾਰੀਆਂ ਨੇ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਪੂਰੀ ਤਰ੍ਹਾਂ ਲਾਗੂ ਕਰਕੇ ਦੇਸ਼ ਦੇ ਨੌਜਵਾਨਾਂ ਨੂੰ ਲਾਭ ਪਹੁੰਚਾਉਣ ਲਈ ਆਪਣੀਆਂ ਭਵਿੱਖ ਦੀਆਂ ਰਣਨੀਤੀਆਂ ਸਾਂਝੀਆਂ ਕੀਤੀਆਂ। ਇਸ ਪ੍ਰੈੱਸ ਕਾਨਫਰੰਸ ਦੌਰਾਨ ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ, ਕੰਟਰੋਲਰ ਪ੍ਰੀਖਿਆਵਾਂ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਬੀ.ਪੀ. ਗਰਗ; ਡੀਨ ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਠਾਕੁਰ; ਵਿੱਤ ਅਫ਼ਸਰ ਡਾ. ਰਾਜਕੁਮਾਰ ਸ਼ਰਮਾ, ਡਾ. ਬਾਵਾ ਸਿੰਘ ਅਤੇ ਡਾ. ਰਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD