Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਦਾ ਪੋਸਟਰ ਕੀਤਾ ਜਾਰੀ

ਵਿਧਾਇਕ, ਸਿਵਲ ਸਰਜਨ ਅਤੇ ਹੋਰ ਅਧਿਕਾਰੀਆ ਨੇ ਜਿਲਾ ਪੱਧਰੀ ਮੁਹਿੰਮ ਦੀ ਕੀਤੀ ਸ਼ੁਰਆਤ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Health, Dr. Satish Goyal, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 28 Jul 2023

Last updated on: Jul 28, 2023, 00:00 IST

ਸਿਹਤ ਵਿਭਾਗ ਵੱਲੋਂ   ਪੰਜਾਬ ਵਿਖੇ ਸ਼ੂਰੂ ਕੀਤੀ ਗਈ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ  ਦਾ ਅਗਾਜ ਅੱਜ ਸਿਵਲ ਹਸਪਤਾਲ਼ ਵਿਖੇ ਵਿਧਾਇਕ, ਸਿਵਲ ਸਰਜਨ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਕੀਤਾ ਜਿਸ ਵਿਚ ਲੋਕਾ ਨੂੰ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸਮਾਗਮ ਅਤੇ ਮੀਟਿੰਗਾਂ ਕਰਕੇ ਅਤੇ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਸਬੰਧ ਵਿਚ ਜਿਲਾ ਮਹਾਮਾਰੀ ਅਫ਼ਸਰ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ"ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ  ਅਰਬਨ ਵਿਚ ਅਤੇ ਬਾਜ਼ਾਰ ਵਿਚ ਟਾਇਰਾਂ ਅਤੇ ਕਬਾੜ ਦੀਆਂ ਦੁਕਾਨਾ ਆਦਿ ਵਿਖੇ ਜਾ ਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ।

ਉਨ੍ਹਾ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। 

ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। 

ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ , ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ਼ ਡਾਕਟਰ ਐਡੀਸਨ ਐਰਿਕ, ਡਾਕਟਰ ਸੁਨੀਤਾ , ਡਾਕਟਰ ਅਰਪਿਤ ਗੁਪਤਾ, ਡੀ ਪੀ ਐੱਮ ਰਾਜੇਸ਼ ਕੁਮਾਰ  ਵੈਕਟਰ ਬੋਰਨ ਬ੍ਰਾਂਚ ਤੋਂ ਸੁੱਖਵਿੰਦਰ ਸਿੰਘ, ਰਵਿੰਦਰ ਸ਼ਰਮਾ , ਸਵਰਨ ਸਿੰਘ , ਐਲ ਟਿ ਸੁਨੀਤਾ, ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ, ਹਰਮੀਤ ਸਿੰਘ , ਅਰੁਣ ਵਧਵਾ, ਆਸਿਮ ਗਿਰਧਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਸੀ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Health , Dr. Satish Goyal , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD