Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਹਸਪਤਾਲ ਵਿਖੇ ‘ਹਰ ਸ਼ੁੱਕਰਵਾਰ -ਡੇਂਗੂ ‘ਤੇ ਵਾਰ‘ ਮੁਹਿੰਮ ਦੀ ਸ਼ੁਰੂਆਤ ਤੇ ਵਿਸ਼ਵ ਹੈਪੇਟਾਈਟਸ ਦਿਵਸ ਆਯੋਜਿਤ

ਬੀਮਾਰੀਆਂ ਤੋਂ ਜਾਗਰੂਕਤਾ ਹੀ ਬਚਾਅ - ਵਿਧਾਇਕ ਰਣਬੀਰ ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Health, Dr. Rajinder Pal, Civil Surgeon Ferozpur, World Hepatitis Day

Web Admin

Web Admin

5 Dariya News

ਫ਼ਿਰੋਜ਼ਪੁਰ , 28 Jul 2023

Last updated on: Jul 28, 2023, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਜਿੰਦਰ ਪਾਲ ਦੀ ਅਗਵਾਈ ਵਿੱਚ ਡਾ. ਨਵਦੀਪ ਸੋਈ ਪ੍ਰਭਾਰੀ ਸੀਨੀਅਰ ਮੈਡੀਕਲ ਅਫਸਰ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ‘ਹਰ ਸ਼ੁੱਕਰਵਾਰ -ਡੇਂਗੂ ‘ਤੇ ਵਾਰ‘ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਵਿਸ਼ਵ ਹੈਪੇਟਾਈਟਸ ਦਿਵਸ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਲਗਾਤਾਰ ਸਿਹਤ ਸੁਵਿਧਾਵਾਂ ਦੇ ਸੁਧਾਰ ਵਿੱਚ ਕਾਰਜਸ਼ੀਲ ਹੈ ਅਤੇ ਸਿਹਤ ਵਿਭਾਗ ਵੱਲੋਂ ਨਿਰੰਤਰ ਵੱਖ-ਵੱਖ ਮੁਹਿੰਮਾਂ ਅਤੇ ਪ੍ਰੋਗਰਾਮਾਂ ਰਾਹੀਂ ਰਾਜ ਦੇ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਅ ਅਤੇ ਤੰਦਰੁਸਤ ਜੀਵਨ ਜਾਚ ਬਾਰੇ ਜਾਗਰੂਕ ਕੀਤਾ ਜਾਂਦਾ ਹੈ। 

ਇਸੇ ਲੜੀ ਵਿੱਚ ਅੱਜ ਇੱਥੇ ਜ਼ਿਲ੍ਹਾ ਹਸਪਤਾਲ ਵਿੱਚ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਡੇਂਗੂ, ਮਲੇਰੀਆ ਤੋਂ ਇਲਾਵਾ ਹੈਪੇਟਾਈਟਸ ਵਰਗੀ ਖ਼ਤਰਨਾਕ ਬੀਮਾਰੀ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਆਸ਼ਾ ਵਰਕਰਜ਼ ਇਸ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। 

ਉਨ੍ਹਾਂ ਕਿਹਾ ਕਿ ਕਈ ਭਿਆਨਕ ਬੀਮਾਰੀਆਂ ਤੋਂ ਜਾਗਰੂਕਤਾ ਹੀ ਬਚਾਅ ਹੈ, ਇਸ ਲਈ ਇਨ੍ਹਾਂ ਬੀਮਾਰੀਆਂ ਬਾਰੇ ਲੋਕਾਂ ਨੂੰ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹੜ੍ਹਾਂ ਦੀ ਸਥਿਤੀ ਵਿੱਚ ਸਾਡੇ ਸਿਹਤ ਕਰਮਚਾਰੀਆਂ ਨੇ ਬਹੁਤ ਹੀ ਵੱਡਾ ਯੋਗਦਾਨ ਪਾਇਆ ਹੈ। 

ਇਨ੍ਹਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਵੱਲੋਂ ਆਮ ਜਨਤਾ ਅਤੇ ਸਿਹਤ ਸਟਾਫ ਨੂੰ ਡੇਂਗੂ ਦੀ ਰੋਕਥਾਮ, ਬਚਾਓ ਅਤੇ ਲੱਛਣਾ ਸਬੰਧੀ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇੱਕ ਦਮ ਤੇਜ਼ ਬੁਖਾਰ, ਅੱਖਾ ਦੇ ਪਿਛਲੇ ਹਿੱਸੇ ਵਿੱਚ ਦਰਦ, ਪੱਠਿਆਂ ਵਿੱਚ ਦਰਦ, ਜੀ ਕੱਚਾ ਹੋਣਾ, ਉਲਟੀਆਂ ਆਉਣਾ, ਨੱਕ, ਮੂੰਹ, ਜਬਾੜਿਆਂ ਵਿੱਚੋ ਖੂਨ ਆਉਣਾ ਤੇ ਚਮੜੀ ‘ਤੇ ਨੀਲ ਪੈਣਾ ਡੇਂਗੂ ਬੁਖਾਰ ਦੇ ਲੱਛਣ ਹਨ। 

ਡੇਂਗੂ ਜਿਹੀ ਭਿਆਨਕ ਬਿਮਾਰੀ ਤੋਂ ਬੱਚਣ ਲਈ ਸਾਨੂੰ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਹੀ ਹੋਣ ਦੇਣਾ ਚਾਹੀਦਾ, ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਉਨ੍ਹਾਂ ਵੱਲੋਂ ਹੈਪੇਟਾਈਟਸ ਬਿਮਾਰੀ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਹੈਪੇਟਾਈਟਸ ਦਿਵਸ ਦਾ ਥੀਮ “ਵਨ ਲਾਈਫ਼ ਵਨ ਲੀਵਰ”। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ-ਬੀ ਅਤੇ ਸੀ (ਕਾਲਾ ਪੀਲੀਆ) ਦਾ ਸਮੇਂ ਸਿਰ ਟੈਸਟ ਅਤੇ ਇਲਾਜ ਜਿੰਦਗੀ ਬਚਾ ਸਕਦਾ ਹੈ ਅਤੇ ਅੰਤ ਵਿੱਚ ਵਾਇਰਲ ਹੈਪੇਟਾਈਟਸ ਨੂੰ ਖਤਮ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿਖੇ ਡੇਂਗੂ ਤੇ ਹੈਪੇਟਾਈਟਸ ਦਾ ਇਲਾਜ ਬਿਲਕੁਲ ਮੁਫਤ ਉਪਲਬਧ ਹੈ। ਪ੍ਰੋਗਰਾਮ ਦੀ ਸਫ਼ਲਤਾ ਵਿੱਚ ਮਾਸ ਮੀਡੀਆ ਅਫ਼ਸਰ ਸ੍ਰੀ ਰੰਜੀਵ, ਸਹਾਇਕ ਮਲੇਰੀਆ ਅਫ਼ਸਰ ਗੁਰਲਾਲ ਸਿੰਘ, ਚਿਮਨ ਸਿੰਘ, ਹਰਮੇਸ਼ ਚੰਦਰ ਦਾ ਵਿਸ਼ੇਸ਼ ਯੋਗਦਾਨ ਰਿਹਾ। 

ਇਸ ਮੌਕੇ ਨਰਿੰਦਰ ਸ਼ਰਮਾ ਤੇ ਰਮਨ ਅੱਤਰੀ ਤੋਂ ਇਲਾਵਾ ਸਿਹਤ ਵਿਭਾਗ ਦਾ ਸਟਾਫ਼ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Health , Dr. Rajinder Pal , Civil Surgeon Ferozpur , World Hepatitis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD