Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਪੰਜਾਬ ਦੇ ਅਮੀਰ ਵਿਰਸੇ ਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੰਗਰੂਰ ਜ਼ਿਲ੍ਹੇ ਵਿੱਚ ਲੱਗਣਗੇ ‘ਤੀਆਂ ਦੇ ਮੇਲੇ’: ਜਤਿੰਦਰ ਜੋਰਵਾਲ

ਪਹਿਲੇ ਪੜਾਅ ਵਿੱਚ ਜ਼ਿਲ੍ਹੇ ਦੇ 4 ਪਿੰਡਾਂ ਵਿੱਚ ਕੀਤਾ ਜਾਵੇਗਾ ਤੀਆਂ ਦੇ ਮੇਲਿਆਂ ਦਾ ਆਯੋਜਨ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 28 Jul 2023

Last updated on: Jul 28, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿੱਚ ਅਗਸਤ ਮਹੀਨੇ ਦੌਰਾਨ ਤੀਆਂ ਦੇ ਮੇਲਿਆਂ ਦਾ ਆਯੋਜਨ ਕਰਕੇ ਸੂਬੇ ਦੇ ਅਮੀਰ ਵਿਰਸੇ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 4 ਪਿੰਡਾਂ ਸਤੌਜ, ਸ਼ੇਰੋਂ, ਛਾਜਲੀ ਤੇ ਕਾਤਰੋਂ ਵਿਖੇ 18 ਤੋਂ 20 ਅਗਸਤ ਦੇ ਦਿਨਾਂ ਦਰਮਿਆਨ ਲੱਗਣ ਵਾਲੇ ਇਨ੍ਹਾਂ ਤੀਆਂ ਦੇ ਮੇਲਿਆਂ ਨੂੰ ਪੂਰਨ ਤੌਰ ’ਤੇ ਰਵਾਇਤੀ ਛੋਹਾਂ ਨਾਲ ਆਯੋਜਿਤ ਕੀਤਾ ਜਾਵੇਗਾ।

ਅੱਜ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁਢਲੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਰਾਜ ਸਰਕਾਰ ਵੱਲੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਪੰਜਾਬੀਆਂ ਲਈ ਬੇਹੱਦ ਰੌਚਕ ਗੱਲ ਹੈ ਕਿ ਸੂਬੇ ਦੀ ਆਬੋ ਹਵਾ ਵਿੱਚ ਮੁੜ ਰਵਾਇਤੀ ਤੇ ਮਾਣਾਂਮੱਤੇ ਪੰਜਾਬੀ ਵਿਰਸੇ ਨੂੰ ਵਿਆਪਕ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਯਤਨ ਆਰੰਭੇ ਗਏ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਚਾਰ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਤੀਆਂ ਦੇ ਮੇਲੇ ਦੌਰਾਨ ਸਭਿਆਚਾਰ ਨੂੰ ਦਰਸਾਉਂਦੀਆਂ ਵੱਖ ਵੱਖ ਵੰਨਗੀਆਂ ਲਈ ਲੋੜੀਂਦੇ ਇੰਤਜਾਮ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪਹਿਲੇ ਪੜਾਅ ਵਜੋਂ ਇਨ੍ਹਾਂ ਚਾਰ ਪਿੰਡਾਂ ਦੀ ਚੋਣ ਕੀਤੀ ਗਈ ਹੈ। 

ਜਿਸ ਤੋਂ ਬਾਅਦ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਅਜਿਹੇ ਤੀਆਂ ਦੇ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਪੰਜਾਬ ਦਾ ਰਵਾਇਤੀ ਸਭਿਆਚਾਰ ਹਰ ਘਰ ਵਿੱਚ ਪਹਿਲਾਂ ਵਾਂਗ ਅਪਣਾਇਆ ਜਾਣ ਲੱਗ ਪਵੇ। ਉਨ੍ਹਾਂ ਕਿਹਾ ਕਿ ਤੀਆਂ ਦੇ ਮੇਲੇ ਦੌਰਾਨ ਪੰਜਾਬ ਦੇ ਰਵਾਇਤੀ ਲੋਕ ਨਾਚਾਂ ਤੋਂ ਇਲਾਵਾ ਪੰਜਾਬ ਦੇ ਰਵਾਇਤੀ ਪਹਿਰਾਵੇ, ਰਵਾਇਤੀ ਭੋਜਨ, ਰਵਾਇਤੀ ਰਸਮਾਂ, ਫੁਲਕਾਰੀ ਪ੍ਰਦਰਸ਼ਨੀਆਂ, ਰਵਾਇਤੀ ਦਿੱਖ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣਨਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD