Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੂਜੇ 'ਫਿਊਚਰ ਟਾਈਕੂਨ ਸਟਾਰਟਅੱਪ ਚੈਲੈਂਜ' ਮੁਕਾਬਲੇ ਲਈ ਤਿਆਰੀਆਂ ਸ਼ੁਰੂ

'ਫਿਊਚਰ ਟਾਈਕੂਨਜ਼' ਆਪਣਾ ਕਾਰੋਬਾਰ ਕਰਨ ਦੇ ਇਛੁੱਕਾਂ ਨੂੰ ਉਦਮੀ ਬਣਨ ਲਈ ਪ੍ਰਦਾਨ ਕਰੇਗਾ ਢੁਕਵਾਂ ਮੰਚ-ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 28 Jul 2023

Last updated on: Jul 28, 2023, 00:00 IST

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਦਮੀਆਂ ਨੂੰ ਆਪਣਾ ਕਾਰੋਬਾਰ ਤੇ ਰੋਜ਼ਗਾਰ ਸ਼ੁਰੂ ਕਰਨ ਲਈ ਢੁੱਕਵਾਂ ਮੰਚ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਚੁੱਕੇ ਕਦਮਾਂ ਤਹਿਤ ਆਪਣੇ ਪਹਿਲੇ ਸਫ਼ਲ ਤਜ਼ਰਬੇ ਦੇ ਅਧਾਰ 'ਤੇ ਦੂਜਾ 'ਫਿਊਚਰ ਟਾਈਕੂਨ' ਸਟਾਰਟਅੱਪ ਚੈਲੈਂਜ ਮੁਕਾਬਲਾ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੰਘੇ ਸਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਰੀਏ ਕਰਵਾਏ ਦੇਸ਼ ਭਰ 'ਚੋਂ ਆਪਣੀ ਕਿਸਮ ਦੇ ਨਿਵੇਕਲੇ ਪ੍ਰਾਜੈਕਟ 'ਫਿਊਚਰ ਟਾਈਕੂਨਸ' ਦਾ ਗਰੈਂਡ ਫਿਨਾਲੇ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ।

ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਰੋਜ਼ਗਾਰ ਅਫ਼ਸਰ ਕੰਵਰਪ੍ਰੀਤ ਕੌਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀਈਓ ਸਤਿੰਦਰ ਸਿੰਘ, ਸਟਾਰਟ-ਅਪ ਇੰਡੀਆ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ, ਚਿਤਕਾਰਾ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸਮੇਤ ਇਨਵੈਸਟ ਪੰਜਾਬ ਤੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਅਧਿਕਾਰੀਆਂ ਨਾਲ ਮੁੱਢਲੀ ਬੈਠਕ ਕਰਕੇ ਫਿਊਚਰ ਟਾਈਕੂਨ-2 ਦੀ ਰੂਪ ਰੇਖਾ ਉਲੀਕੀ।

ਸਾਕਸ਼ੀ ਸਾਹਨੀ ਨੇ ਸਾਰੇ ਸਬੰਧਤਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਚਾਹਵਾਨ ਉਦਮੀਆਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਦਿੱਤਾ ਜਾਵੇ ਅਤੇ ਉਨ ਦੇ ਕਾਰੋਬਾਰ ਨੂੰ ਸਫ਼ਲ ਬਨਾਉਣ ਲਈ ਏਂਜਲ ਇਨਵੈਸਟਰਜ਼ ਤੋਂ ਵਿੱਤੀ ਸਹਾਇਤਾ ਦਿਵਾਉਣ ਵਿੱਚ ਵੀ ਪੂਰੀ ਮੱਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਟੀਮ ਪਟਿਆਲਾ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ 'ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਹੱਥ ਫੜਕੇ ਅਸਲ 'ਚ ਰੂਪਮਾਨ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਊਚਰ ਟਾਈਕੂਨਸ ਲਈ ਸਿਹਤ ਤੇ ਤੰਦਰੁਸਤੀ, ਸਿੱਖਿਆ, ਖੇਤੀਬਾੜੀ ਤੇ ਸਹਾਇਕ ਧੰਦੇ, ਫੂਡ ਪ੍ਰਾਸੈਸਿੰਗ, ਸੂਚਨਾ ਤੇ ਤਕਨੀਕ, ਬਾਇਓ ਟੈਕਨੋਲੋਜੀ, ਸਰਵਿਸ ਸੈਕਟਰ, ਟ੍ਰੈਵਲ, ਸੋਸ਼ਲ ਸੈਕਟਰ, ਵਾਤਾਵਰਣ ਐਂਡ ਏਨਰਜੀ ਆਦਿ ਖੇਤਰਾਂ ਵਾਸਤੇ ਨਵੇਂ ਆਈਡੀਆਜ਼ ਪੇਸ਼ ਕੀਤੇ ਜਾ ਸਕਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਦੇਸ਼ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣ ਗਿਆ ਸੀ, ਜਿਸ ਨੇ ਫਿਊਚਰ ਟਾਈਕੂਨ ਪ੍ਰਾਜੈਕਟ ਸ਼ੁਰੂ ਕੀਤਾ ਸੀ, ਇਸ ਨਾਲ ਰੇਹੜੀ-ਫੜੀ ਲਗਾਉਂਦੇ, ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰ, ਆਪਣਾ ਕੋਈ ਛੋਟਾ-ਵੱਡਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰ, ਸਨਅਤ ਜਾਂ ਉਦਮ ਨੂੰ ਹੋਰ ਪ੍ਰਫੁਲਤ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ ਗਿਆ ਸੀ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਤੇ ਗ਼ੈਰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਆਪਣੇ ਉਦਮ ਸ਼ੁਰੂ ਕਰਨ ਲਈ ਸੁਖਾਵਾਂ ਤੇ ਹਾਂ ਪੱਖੀ ਮਾਹੌਲ ਵੀ ਮੁਹੱਈਆ ਕਰਵਾਉਣ ਦਾ ਟੀਚਾ ਹੈ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD