Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਣਬੀਰ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਿੰਡ ਬੰਡਾਲਾਂ ਤੇ ਕਾਲੇ ਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ

ਹੜ੍ਹ ਪ੍ਰਭਾਵਿਤਾਂ ਨੂੰ ਹਰ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ - ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 28 Jul 2023

Last updated on: Jul 28, 2023, 00:00 IST

ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਬੰਡਾਲਾ ਤੇ ਕਾਲੇ ਕੇ ਹਿਠਾੜ ਅਤੇ ਨਾਲ ਲਗਦੇ ਹੋਰ ਪਿੰਡਾਂ ਵਿੱਚ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਫ਼ਿਰੋਜ਼ਪੁਰ ਸ. ਗਗਨਦੀਪ ਸਿੰਘ ਵੀ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਮੌਜੂਦਾ ਹਾਲਾਤਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਲਈ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਪ੍ਰਸ਼ਾਸਨ ਅਤੇ  ਸਮਾਜ ਸੇਵੀ ਸੰਸਥਾਵਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੋਜਨ, ਪਾਣੀ, ਬਿਸਤਰੇ, ਤਰਪਾਲਾਂ, ਮੱਛਰਦਾਨੀਆਂ ਅਤੇ ਹੋਰ ਸਹੂਲਤਾਂ ਪਹੁੰਚਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਤੇ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਬੰਨ੍ਹ ਨੂੰ ਕਿਸੇ ਤਰ੍ਹਾਂ ਦਾ ਵੀ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਇਸ ਮੌਕੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਹਰ ਸੰਭਵ ਮਦਦ ਦਾ ਯਕੀਨ ਦਵਾਇਆ। 

ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਪੀੜ੍ਹਤ ਨੂੰ ਲੋੜੀਂਦੇ ਸਮਾਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਰਾਹਤ ਸਮੱਗਰੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਾਰਿਸ਼ਾਂ ਅਤੇ ਹੜ੍ਹ ਨਾਲ ਨੁਕਸਾਨੇ ਗਏ ਰਕਬੇ ਦੀ ਛੇਤੀ ਹੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਹੜ੍ਹਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਅਫ਼ਵਾਹ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਨਾਇਬ ਤਹਿਸੀਲਦਾਰ ਨਵਜੀਵਨ ਛਾਬੜਾ, ਚੇਅਰਮੈਨ ਮਾਰਕੀਟ ਕਮੇਟੀ ਬਲਰਾਜ ਸਿੰਘ ਕਟੋਰਾ, ਬਲਦੇਵ ਸਿੰਘ ਮਲ੍ਹੀ ਉਸਮਾਨਵਾਲਾ, ਪਿੱਪਲ ਸਿੰਘ ਬਲਾਕ ਪ੍ਰਧਾਨ, ਗੁਰਜੀਤ ਚੀਮਾ, ਪ੍ਰਗਟ ਸਿੰਘ ਟੱਲੀ ਗਰਾਮ, ਸਾਹਬ ਸਿੰਘ ਬੰਡਾਲਾ, ਜਗਤਾਰ ਸਿੰਘ, ਨਿਸ਼ਾਨ ਸਿੰਘ ਕੁਤਬਦੀਨ ਅਤੇ ਗੁਰਭੇਜ ਸਿੰਘ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD