Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਰੁਜ਼ਗਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਮਜ਼ਬੂਤ ਉਦਯੋਗਿਕ ਖੇਤਰ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Lal Chand Kataruchak

Web Admin

Web Admin

5 Dariya News

ਚੰਡੀਗੜ੍ਹ , 28 Jul 2023

Last updated on: Jul 28, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਨ 'ਤੇ ਜ਼ੋਰ ਦਿੱਤਾ ਹੈ ਅਤੇ ਉਦਯੋਗ ਇਸ ਦਾ ਬਹੁਤ ਅਹਿਮ ਹਿੱਸਾ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰੋਲਰ ਫਲੋਰ ਮਿੱਲਰਜ਼ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ‘ਦ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਜਾ ਸਕੇ। 

ਮੰਤਰੀ ਨੇ ਇਸ ਗੱਲ 'ਤੇ ਵੀ ਖੁਸ਼ੀ ਜ਼ਾਹਰ ਕੀਤੀ ਕਿ 30 ਸਾਲਾਂ ਬਾਅਦ ਪੰਜਾਬ ਵਿੱਚ ਅਜਿਹਾ ਸਮਾਗਮ ਕਰਵਾਇਆ ਜਾ ਰਿਹਾ ਹੈ। ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਜ਼ਬੂਤ ਉਦਯੋਗਿਕ ਖੇਤਰ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਚਲਾਉਂਦਾ ਹੈ ਸਗੋਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। 

ਉਨ੍ਹਾਂ ਸੂਬਾ ਸਰਕਾਰ ਵੱਲੋਂ ਰੋਲਰ ਫਲੋਰ ਮਿੱਲ ਉਦਯੋਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰੋਲਰ ਫਲੋਰ ਮਿਲਿੰਗ ਇੰਡਸਟਰੀ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵੀ ਰੱਖੀਆਂ ਜਿਨ੍ਹਾਂ ਵਿੱਚ ਸਾਰੀਆਂ ਮੰਡੀਆਂ ਲਈ ਇੱਕ ਹੀ ਲਾਇਸੈਂਸ ਲੈਣ ਲਈ ਬੈਂਕ ਗਾਰੰਟੀ ਦੀ ਸ਼ਰਤ ਨੂੰ ਹਟਾਉਣ, ਉਦਯੋਗ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਗਠਿਤ ਕਰਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਅਤੇ ਉਦਯੋਗ ਦੀ ਬਿਹਤਰ ਭਾਈਵਾਲੀ ਅਤੇ ਕਣਕ ਦੀਆਂ ਵਿਸ਼ੇਸ਼ ਕਿਸਮਾਂ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਵਾਂ ਤਿਆਰ ਅਤੇ ਲਾਗੂ ਕਰਨ ਬਾਰੇ ਮੰਗ ਸ਼ਾਮਲ ਹੈ। 

ਦੋਵਾਂ ਮੰਤਰੀਆਂ ਨੇ ਮੰਗਾਂ ਨੂੰ ਬਿਹਤਰ ਢੰਗ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਤੋਂ ਧਰਮਿੰਦਰ ਸਿੰਘ ਗਿੱਲ (ਪ੍ਰਧਾਨ), ਅਨਿਲ ਪੋਪਲੀ (ਮੀਤ ਪ੍ਰਧਾਨ), ਦੀਨਮ ਸੂਦ (ਜਨਰਲ ਸਕੱਤਰ), ਵਿਪਨ ਮਿੱਤਲ (ਵਿੱਤ ਸਕੱਤਰ) ਅਤੇ ਸ਼ੁਭਮ ਗੋਇਲ (ਜੁਆਇੰਟ ਸਕੱਤਰ) ਸ਼ਾਮਲ ਸਨ।

ਮੀਟਿੰਗ ਵਿੱਚ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਇੰਡੀਆ ਤੋਂ ਪ੍ਰਮੋਦ ਕੁਮਾਰ ਐਸ. (ਪ੍ਰਧਾਨ); ਨਵਨੀਤ ਚਿਤਲਾਂਗੀਆ (ਸੀਨੀਅਰ ਮੀਤ ਪ੍ਰਧਾਨ), ਰੋਹਿਤ ਖੇਤਾਨ (ਆਨਰੇਰੀ ਸਕੱਤਰ) ਅਤੇ ਧਰਮਿੰਦਰ ਜੈਨ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Lal Chand Kataruchak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD