Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਵਿਭਾਗ ਨੇ ਖੂਈਖੇੜਾ ਦੇ ਸਰਕਾਰੀ ਸਕੂਲਾਂ ਅਤੇ ਵੱਖ-ਵੱਖ ਕੇਂਦਰ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ

ਹੈਪੇਟਾਈਟਸ ਬੀ ਅਤੇ ਸੀ ਬਾਰੇ ਦਿੱਤੀ ਜਾਣਕਾਰੀ

Health, Dr. Satish Goyal, Civil Surgeon Fazilka, Fazilka, Azadi Ka Amrit Mahotsav, 75th Anniversary of Indian Independence, 75th years of Independence, World Hepatitis Day

Web Admin

Web Admin

5 Dariya News

ਫਾਜ਼ਿਲਕਾ , 29 Jul 2023

Last updated on: Jul 29, 2023, 00:00 IST

ਅਜ਼ਾਦੀ ਦੇ ਅੰਮ੍ਰਿਤ ਮੋਹਤਸਵ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਦੇ ਵੱਖ-ਵੱਖ ਕੇਂਦਰ ਅਤੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਰਿਹਾ ਹੈ।

ਸੀਨੀਅਰ ਮੈਡੀਕਲ ਅਫਸਰ ਡਾ: ਗਾਂਧੀ ਨੇ ਬੱਚਿਆਂ ਨੂੰ ਕਾਲਾ ਪੀਲੀਆ/ਹੈਪੇਟਾਈਟਸ ਬੀ ਅਤੇ ਸੀ ਫੈਲਣ ਦੇ ਮੁੱਖ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਇਹ ਨਸ਼ੀਲੇ ਟੀਕਿਆਂ ਦੀ ਵਰਤੋਂ, ਦੂਸ਼ਿਤ ਖੂਨ ਚੜ੍ਹਾਉਣ, ਦੂਸ਼ਿਤ ਸੂਈਆਂ ਲਗਾਉਣ ਅਤੇ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਨਾਲ ਹੁੰਦਾ ਹੈ। ਬਿਮਾਰੀ ਤੋਂ ਪੀੜਤ ਹੋਣਾ, ਦੰਦਾਂ ਦੇ ਬੁਰਸ਼ ਅਤੇ ਰੇਜ਼ਰ ਨੂੰ ਸਾਂਝਾ ਕਰਨਾ, ਸਰੀਰ 'ਤੇ ਟੈਟੂ ਬਣਵਾਉਣਾ, ਸੰਕਰਮਿਤ ਮਾਵਾਂ ਤੋਂ ਬੱਚਿਆਂ ਵਿੱਚ ਸੰਚਾਰਿਤ ਹੋਣਾ ਅਤੇ ਦੂਸ਼ਿਤ ਸੂਈਆਂ ਦੀ ਵਰਤੋਂ ਆਦਿ ਦੁਆਰਾ ਫੈਲਦਾ ਹੈ।

ਉਨ੍ਹਾਂ ਕਿਹਾ ਕਿ ਬੁਖਾਰ ਅਤੇ ਕਮਜ਼ੋਰੀ ਮਹਿਸੂਸ ਹੋਣਾ, ਭੁੱਖ ਨਾ ਲੱਗਣਾ, ਪਿਸ਼ਾਬ ਦਾ ਪੀਲਾ ਹੋਣਾ, ਜਿਗਰ ਦਾ ਨੁਕਸਾਨ ਅਤੇ ਜਿਗਰ ਦਾ ਕੈਂਸਰ ਇਸ ਬਿਮਾਰੀ ਦੇ ਮੁੱਖ ਲੱਛਣ ਹਨ । ਉਨ੍ਹਾਂ ਕਿਹਾ ਨਸ਼ੀਲੇ ਟੀਕਿਆਂ ਦੀ ਵਰਤੋਂ ਨਾ ਕਰਨ, ਇਕ ਸੂਈ ਦੀ ਵਰਤੋਂ ਨਾ ਕਰਨ, ਸਮੇਂ-ਸਮੇਂ 'ਤੇ ਡਾਕਟਰੀ ਜਾਂਚ ਕਰਵਾਉਣ, ਸੁਰੱਖਿਅਤ ਸੈਕਸ ਅਤੇ ਕੰਡੋਮ ਦੀ ਵਰਤੋਂ ਕਰਨ, ਜ਼ਖ਼ਮ ਨੂੰ ਖੁੱਲ੍ਹਾ ਨਾ ਛੱਡਣ, ਮਰੀਜ਼ ਦਾ ਟੈਸਟ ਸਰਕਾਰੀ ਮਾਨਤਾ ਪ੍ਰਾਪਤ ਬਲੱਡ ਬੈਂਕ ਤੋਂ ਹੀ ਕਰਵਾਉਣ ਅਤੇ ਇੱਕ ਦੂਜੇ ਨਾਲ ਰੇਜ਼ਰ ਅਤੇ ਬੁਰਸ਼ ਦੀ ਵਰਤੋਂ ਨਾ ਕਰਨ ਅਤੇ ਮੇਲਿਆਂ ਆਦਿ ਤੋਂ ਸਰੀਰ 'ਤੇ ਟੈਟੂ ਨਾ ਬਣਵਾਉਣ ਇਸ ਬਿਮਾਰੀ ਤੋਂ ਬਚਾਅ ਦੇ ਤਰੀਕੇ ਹਨ ।

ਵਧੇਰੇ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਾਲ 2030 ਤੱਕ ਹੈਪੇਟਾਈਟਸ ਨੂੰ ਖਤਮ ਕਰਨ ਲਈ ਇਹ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ 2023 ਦੀ ਥੀਮ ਹੈ “ਇਕ ਜ਼ਿੰਦਗੀ ਇਕ ਲਿਵਰ”, । ਇਸ ਬਿਮਾਰੀ ਕਾਰਨ ਹਰ 30 ਸੈਕਿੰਡ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਰਹੀ ਹੈ। 

ਇਹ ਬਿਮਾਰੀ ਜਿਗਰ ਵਿੱਚ ਵਾਇਰਲ ਇਨਫੈਕਸ਼ਨ ਕਾਰਨ ਹੁੰਦੀ ਹੈ। ਹੈਪੇਟਾਈਟਸ ਏ,ਬੀ,ਸੀ,ਡੀ,ਈ ਇਸ ਦੇ ਮੁੱਖ ਕਾਰਨ ਹਨ। ਇਸ ਬਿਮਾਰੀ ਦੀਆਂ ਆਮ ਤੌਰ 'ਤੇ ਪੰਜ ਕਿਸਮਾਂ ਹੁੰਦੀਆਂ ਹਨ, ਜਿਗਰ ਦੀ ਸੋਜ ਹੁੰਦੀ ਹੈ। ਹੈਪੇਟਾਈਟਸ ਟਾਈਪ ਬੀ ਅਤੇ ਸੀ ਲੱਖਾਂ ਲੋਕਾਂ ਵਿੱਚ ਭਿਆਨਕ ਬਿਮਾਰੀ ਪੈਦਾ ਕਰ ਰਹੇ ਹਨ ਕਿਉਂਕਿ ਇਹ ਲੀਵਰ ਸਿਰੋਸਿਸ ਅਤੇ ਕੈਂਸਰ ਦਾ ਕਾਰਨ ਬਣਦੇ ਹਨ। 

ਇਹ ਬਿਮਾਰੀ ਦੂਸ਼ਿਤ ਪਾਣੀ ਅਤੇ ਸੰਕਰਮਿਤ ਸੂਈਆਂ ਦੀ ਵਰਤੋਂ ਕਰਕੇ ਵੀ ਹੁੰਦੀ ਹੈ। ਹੈ। ਇਹ ਵਾਇਰਸ ਜਨਮ ਅਤੇ ਜਣੇਪੇ ਦੌਰਾਨ ਅਤੇ ਖੂਨ ਜਾਂ ਸਰੀਰ ਦੇ ਹੋਰ ਤਰਲ ਪਦਾਰਥਾਂ ਦੇ ਸੰਪਰਕ ਰਾਹੀਂ ਮਾਂ ਤੋਂ ਬੱਚੇ ਤੱਕ ਫੈਲਦਾ ਹੈ। 

ਟਾਈਪ ਬੀ ਨੂੰ ਇੱਕ ਟੀਕੇ ਦੁਆਰਾ ਰੋਕਿਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਪੰਜਾਬ ਵਿੱਚ ਹੈਪੇਟਾਈਟਸ ਸੀ ਦੇ ਇਲਾਜ ਲਈ ਮੁੱਖ ਮੰਤਰੀ ਹੈਪੇਟਾਈਟਸ ਰਾਹਤ ਫੰਡ ਵਿੱਚੋਂ ਜ਼ਿਲ੍ਹਾ ਪੱਧਰ ’ਤੇ ਮਰੀਜ਼ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

 

Tags: Health , Dr. Satish Goyal , Civil Surgeon Fazilka , Fazilka , Azadi Ka Amrit Mahotsav , 75th Anniversary of Indian Independence , 75th years of Independence , World Hepatitis Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD