Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਿਆਇਕ ਅਫਸਰਾਂ ਨੇ ਹੜ੍ਹ ਪੀੜ੍ਹਤਾਂ ਲਈ ਰਵਾਨਾ ਕੀਤੀ ਰਾਹਤ ਸਮੱਗਰੀ

ਜਿਲ੍ਹਾ ਤੇ ਸ਼ੈਸ਼ਨ ਜੱਜ ਨੇ ਜਿਲ੍ਹਾ ਵਾਸੀਆਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ ਦੀ ਕੀਤੀ ਅਪੀਲ

Judiciary, Harpreet Kaur Randhawa, District & Session Judge Amritsar, Punjab Legal Services Authority, Amritsar

Web Admin

Web Admin

5 Dariya News

ਅੰਮ੍ਰਿਤਸਰ , 29 Jul 2023

Last updated on: Jul 29, 2023, 00:00 IST

ਪੰਜਾਬ ਦਾ ਹਰ ਫਿਰਕਾ ਤੇ ਵਰਗ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆ ਰਿਹਾ ਹੈ ਅਤੇ ਇਸੇ ਹੀ ਕੜੀ ਤਹਿਤ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਨਿਆਇਕ ਅਫ਼ਸਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਜਿਲ੍ਹਾ ਤੇ ਸ਼ੈਸ਼ਨ ਜੱਜ ਅੰਮ੍ਰਿਤਸਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਹੇਠ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਸਮੱਗਰੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। 

ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਰਾਹੀਂ ਪਤਾ ਲੱਗਿਆ ਸੀ ਕਿ ਬਿਆਸ ਦਰਿਆ ਦੇ ਕੰਡੇ ਉਪਰ ਵਸੇ ਪਿੰਡ ਬੁੱਢਾ ਥੇਹ ਦੇ ਕਰੀਬ 100 ਪਰਿਵਾਰ ਪਿਛਲੇ ਦਿਨਾਂ ਤੋਂ ਆ ਰਹੀ ਤੇਜ਼ ਬਾਰਿਸ਼ ਅਤੇ ਹੜ੍ਹ ਦੇ ਪਾਣੀ ਪ੍ਰਭਾਵਿਤ ਹੋਏ ਹਨ ਦੀ ਸਹਾਇਤਾ ਲਈ ਜਿਲ੍ਹਾ ਨਿਆਇਕ ਅਫਸਰਾਂ ਨੇ ਆਪਣਾ ਯੋਗਦਾਨ ਕਰਕੇ ਲੋੜੀਂਦੀ ਰਕਮ ਇਕੱਠੀ ਕੀਤੀ ਸੀ। ਸ੍ਰੀਮਤੀ ਰੰਧਾਵਾ ਨੇ ਦੱਸਿਆ ਕਿ ਰਾਸ਼ਨ ਸਮੱਗਰੀ ਦੇ 100 ਪੈਕੇਟ ਤਿਆਰ ਕਰਵਾਈ ਗਏ ਸਨ। 

ਜਿਨ੍ਹਾਂ ਵਿੱਚ ਘਰੇਲੂ ਜਰੂਰੀ ਵਸਤਾਂ ਜਿਵੇਂ ਕੀ ਆਟਾ, ਦਾਲਾ, ਖੰਡ, ਚਾਹਪਤੀ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਭੇਜੀਆਂ ਗਈਆਂ ਹਨ। ਜਿਲ੍ਹਾ ਤੇ ਸ਼ੈਸ਼ਨ ਜੱਜ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ। 

ਉਨਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਦਾ ਮੁਕਾਬਾ ਆਪਸ ਵਿਚ ਮਿਲਜੁੱਲ ਕੇ ਹੀ ਕੀਤਾ ਜਾ ਸਕਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਇਸ ਨੇਕ ਕੰਮ ਲਈ ਅੱਗੇ ਆਈਏ। ਇਸ ਉਪਰੰਤ ਸ੍ਰੀ ਰਸ਼ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਆਪਣੀ ਦੇਖਰੇਖ ਹੇਠ ਰਾਹਤ ਸਮੱਗਰੀ ਲੈ ਕੇ ਪਿੰਡ ਬੁੱਢਾ ਥੇਹ ਵਿਖੇ ਪੁੱਜੇ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ।

ਇਸ ਮੌਕੇ ਸ੍ਰੀ ਦਰਬਾਰੀ ਲਾਲ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਮਿਸਜ ਮਨਦੀਪ ਕੌਰ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ੍ਰੀ ਰਾਜੇਸ਼ ਕੁਮਾਰ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਸ੍ਰੀ ਦਲਜੀਤ ਸਿੰਘ ਰਲਹਨ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਸ੍ਰੀ ਗੁਰਮੋਹਨ ਸਿੰਘ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਸ੍ਰੀ ਸੁਮਿੱਤ ਘਈ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਸ੍ਰੀ ਰਣਧੀਰ ਵਰਮਾ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਮਿਸਜ ਸੰਗੀਤਾ ਅਡੀਸ਼ਲ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ੍ਰੀ ਰਵਿੰਦਰਜੀਤ ਸਿੰਘ ਬਾਜਵਾ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਮਿਸਜ ਪਰਮਜੀਤ ਕੌਰ ਵਧੀਕ ਪਿ੍ਰੰਸੀਪਲ ਜੱਜ ਫੈਮਿਲੀ ਕੋਰਟ ਤੋਂ ਇਲਾਵਾ ਹਰ ਅਧਿਕਾਰੀ ਵੀ ਹਾਜ਼ਰ ਸਨ।

 

Tags: Judiciary , Harpreet Kaur Randhawa , District & Session Judge Amritsar , Punjab Legal Services Authority , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD