Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖਿਡਾਰੀਆਂ ਦੇ ਖਾਣੇ ਵਿੱਚ ਨਿਕਲੀ ਮਰੀ ਹੋਈ ਛਿਪਕਲੀ, 50 ਦੇ ਲਗਭਗ ਬੱਚੇ ਪਹੁੰਚੇ ਸਿਵਲ ਹਸਪਤਾਲ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਹਸਪਤਾਲ ਦਾ ਦੌਰਾ, ਬੱਚਿਆਂ ਦਾ ਹਾਲ ਚਾਲ ਜਾਣਿਆ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 29 Jul 2023

Last updated on: Jul 29, 2023, 00:00 IST

ਮੋਹਾਲੀ ਦੇ ਫੇਜ਼ 9 ਵਿੱਚ ਸਥਿਤ ਮਲਟੀਪਰਪਜ ਖੇਡ ਸਟੇਡੀਅਮ ਵਿਖੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਅਧੀਨ ਬੱਚਿਆਂ ਨੂੰ ਵੱਖ ਵੱਖ ਖੇਡਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਬੱਚਿਆਂ ਖਾਣਾ ਵੀ ਇੱਥੇ ਹੀ ਦਿੱਤਾ ਜਾਂਦਾ ਹੈ ਜਿਸ ਲਈ ਇੱਕ ਠੇਕੇਦਾਰ ਨੂੰ ਠੇਕਾ ਦਿੱਤਾ ਗਿਆ ਹੈ। 

ਅੱਜ ਇਸ ਠੇਕੇਦਾਰ ਵੱਲੋਂ ਕਥਿਤ ਤੌਰ ਤੇ ਸਵੇਰੇ ਦਾ ਨਾਸ਼ਤਾ ਦਿੱਤਾ ਗਿਆ ਤਾਂ ਉਸ ਵਿੱਚ ਛਿਪਕਲੀ ਸੀ ਜਿਸ ਕਾਰਨ ਕੁੱਝ ਬੱਚੇ ਬਿਮਾਰ ਹੋ ਗਏ ਅਤੇ 50 ਦੇ ਲਗਭਗ ਬੱਚਿਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਮੋਹਾਲੀ ਨਗਰ ਨਿਗਮ ਡਿਪਟੀ ਕੁਲਜੀਤ ਸਿੰਘ ਬੇਦੀ ਨੇ ਮੌਕੇ ਦਾ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਮਿਲ ਕੇ ਉਹਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪਰਮਾਤਮਾ ਦਾ ਬਹੁਤ ਵੱਡਾ ਸ਼ੁਕਰ ਹੈ ਕਿ ਸਾਰੇ ਬੱਚੇ ਠੀਕ ਠਾਕ ਅਤੇ ਤੰਦਰੁਸਤ ਹਨ। ਉਹਨਾਂ ਇਸ ਮਾਮਲੇ ਦੀ ਪੂਰਨ ਜਾਂਚ ਦੀ ਮੰਗ ਵੀ ਕੀਤੀ ਅਤੇ ਠੇਕੇਦਾਰ ਦੇ ਖਿਲਾਫ ਐਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਠੇਕੇਦਾਰ ਨੇ ਆਪਣਾ ਸਾਰਾ ਸਮਾਨ ਰੋੜ ਦਿੱਤਾ ਤਾਂ ਕਿ ਖਾਣੇ ਦੀ ਸੈਂਪਲਿੰਗ ਨਾ ਹੋ ਸਕੇ ਤੇ ਇਹ ਬਹੁਤ ਵੱਡਾ ਜ਼ੁਰਮ ਹੈ। ਉਹਨਾਂ ਕਿਹਾ ਕਿ ਜੋ ਬੱਚੇ ਇੱਥੇ ਪ੍ਰੈਕਟਿਸ ਕਰਦੇ ਹਨ ਉਹ ਅੱਗੇ ਕਿਵੇਂ ਇਥੋਂ ਦਾ ਖਾਣਾ ਖਾਣਗੇ ਜਦੋਂ ਉਹਨਾਂ ਨੇ ਇੰਨੀ ਵੱਡੀ ਲਾਪਰਵਾਹੀ ਖੁਦ ਆਪਣੀ ਅੱਖੀਂ ਵੇਖ ਲਈ ਹੈ ਅਤੇ ਉਨ੍ਹਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। 

ਉਨ੍ਹਾਂ ਕਿਹਾ ਕਿ ਠੇਕੇਦਾਰ ਦੀ ਇਹ ਘੋਰ ਲਾਪਰਵਾਹੀ ਹੈ ਅਤੇ ਉਹ ਮਾਸੂਮ ਬੱਚਿਆਂ ਦੀ ਜਾਨ ਨਾਲ ਖੇਡ ਰਿਹਾ ਹੈ। ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸੁੱਤੀ ਪਈ ਹੈ ਅਤੇ ਸਿਹਤ ਮੰਤਰੀ ਨੇ ਇੱਥੇ ਆਉਣਾ ਤੱਕ ਮੁਨਾਸਬ ਨਹੀਂ ਸਮਝਿਆ। 

ਉਹਨਾਂ ਕਿਹਾ ਕਿ ਇਸ ਠੇਕੇਦਾਰ ਦੇ ਖਿਲਾਫ ਖਾਣੇ ਨੂੰ ਲੈ ਕੇ ਪਹਿਲਾਂ ਵੀ ਸ਼ਿਕਾਇਤਾਂ ਆਉਂਦੀਆਂ ਰਹੀਆਂ ਹਨ ਪਰ ਇਸ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ ਇਹ ਵੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਦੀ ਉੱਚ ਪੱਧਰੀ ਜਾਂਚ ਵੀ ਜ਼ਰੂਰੀ ਹੈ ਤੇ ਨਾਲ ਹੀ ਅੱਗੇ ਨੂੰ ਅਜਿਹੀ ਘਟਨਾ ਨਾ ਵਾਪਰੇ ਇਸ ਵਾਸਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਸਮੇਂ ਸਮੇਂ ਸਿਰ ਜਾਂਚ ਹੋਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਖੇਡਣ ਵਾਲੇ ਬੱਚਿਆਂ ਦਾ ਮਨੋਬਲ ਡਿੱਗਦਾ ਹੈ ਅਤੇ ਉਹਨਾਂ ਦੀ ਪਰਫਾਰਮੈਂਸ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਮੌਕੇ ਇਸ ਖੇਡ ਸਟੇਡੀਅਮ ਦੇ ਵਾਰਡਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਣਕਾਰੀ ਦੇਣ ਦੀ ਥਾਂ ਇਹ ਵਿਅਕਤੀ ਪੱਤਰਕਾਰਾਂ ਨਾਲ ਵੀ ਦੁਰਵਿਹਾਰ ਕਰਦਾ ਰਿਹਾ। 

ਉਹਨਾਂ ਨੇ ਵਾਰਡਨ ਦੇ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD