Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਬਣੇ ਇੱਕ ਵਿਧਵਾ ਬਜ਼ੁਰਗ ਔਰਤ ਦੇ ਮਸੀਹਾ

Judiciary, Ekta Uppal, Chief Judicial Magistrate cum Secretary, District Legal Services Authority, Ferozepur

Web Admin

Web Admin

5 Dariya News

ਫਿਰੋਜ਼ਪੁਰ , 29 Jul 2023

Last updated on: Jul 29, 2023, 00:00 IST

ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅਖਬਾਰ ਵਿੱਚ ਇੱਕ ਖਬਰ ਦੇਖੀ ਜਿਸ ਵਿੱਚ ਲਿਖਿਆ ਗਿਆ ਕਿ "ਨੂੰਹ ਤੇ ਪੁੱਤਰ ਵੱਲੋਂ ਘਰੋਂ ਕੱਢਣ ਤੇ ਇਨਸਾਫ ਦੀ ਮੰਗ ਕਰ ਰਹੀ ਹੈ ਵਿਧਵਾ ਮਾਂ” । ਇਸ ਖਬਰ ਰਾਹੀਂ ਪਤਾ ਲੱਗਾ ਕਿ ਇਹ ਔਰਤ ਫਿਰੋਜਪੁਰ ਛਾਉਣੀ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਤੀ ਨੇ ਆਪਣੇ ਮਕਾਨ ਦੀ ਰਜਿਸਟਰੀ ਉਹਨਾਂ ਦੇ ਬੇਟੇ ਦੇ ਨਾਮ ਕਰ ਦਿੱਤੀ ਸੀ। 

ਜਿਸ ਕਾਰਨ ਉਸ ਔਰਤ ਦੀ ਨੂੰਹ ਅਤੇ ਪੁੱਤਰ ਦੋਵੇਂ ਉਸਨੂੰ ਤੰਗ-ਪ੍ਰੇਸ਼ਾਨ ਕਰਨ ਲਗ ਗਏ ਅਤੇ ਉਸ ਕੋਲ ਸਭ ਕੁੱਝ ਜਿਵੇ ਕਿ ਸੋਨਾ ਪੈਸਾ ਆਦਿ ਹਾਸਲ ਕਰਕੇ ਉਸ ਬਜੁਰਗ ਔਰਤ ਨੂੰ ਘਰੋਂ ਬਾਹਰ ਕੱਢ ਦਿੱਤਾ। ਦੁਖੀ ਔਰਤ ਥਾਂ-ਥਾਂ ਤੇ ਇਨਸਾਫ ਲਈ ਭਟਕਣ ਲੱਗੀ। 

ਇਸ ਖਬਰ ਨੂੰ ਪੜ੍ਹ ਕੇ ਜੱਜ ਸਾਹਿਬ ਨੇ ਤੁਰੰਤ ਆਪਣੇ ਸਟਾਫ ਦੀ ਮਦਦ ਨਾਲ ਉਸ ਬਜ਼ੁਰਗ ਔਰਤ ਨਾਲ ਤਾਲਮੇਲ ਕੀਤਾ ਅਤੇ ਉਸ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਉਸ ਨੂੰ ਜਰੂਰ ਇਨਸਾਫ ਦਿਵਾਇਆ ਜਾਵੇਗਾ। ਫਿਰ ਅਗਲੇ ਦਿਨ ਹੀ ਉਹ ਬਜੁਰਗ ਔਰਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵਿੱਚ ਆਈ ਅਤੇ ਆਪਣੀ ਸਾਰੀ ਦੁੱਖ-ਤਕਲੀਫ ਮਾਨਯੋਗ ਜੱਜ ਸਾਹਿਬ ਨੂੰ ਦੱਸੀ ਅਤੇ ਜੱਜ ਸਾਹਿਬ ਵੱਲੋਂ ਉਸ ਔਰਤ ਨੂੰ ਕਾਨੂੰਨੀ ਸਲਾਹ ਦਿੰਦੇ ਹੋਏ ਭਰੋਸਾ ਦਿਵਾਇਆ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇਗਾ। 

ਜੱਜ ਸਾਹਿਬ ਵੱਲੋਂ ਸ੍ਰੀ ਗਗਨ ਗੋਕਲਾਨੀ, ਰਿਟੇਨਰ ਐਡਵੋਕੇਟ ਰਾਹੀਂ ਉਸ ਔਰਤ ਦਾ ਮੁਫਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਫਾਰਮ ਭਰਵਾਇਆ ਅਤੇ ਉਸ ਨੂੰ ਮੁਫਤ ਕਾਨੂੰਨੀ ਸੇਵਾਵਾਂ ਵਜੋਂ ਸ੍ਰੀ ਗਗਨ ਗੋਕਲਾਨੀ, ਪੈਨਲ ਵਕੀਲ ਨਾਮਜਦ ਕਰਕੇ ਸੀਨੀਅਰ ਸਿਟੀਜਨ ਐਕਟ ਅਧੀਨ ਸਬ-ਡਵੀਜਨਲ ਮੈਜਿਸਟ੍ਰੇਟ, ਫਿਰੋਜਪੁਰ ਪਾਸ ਕੇਸ ਦਾਇਰ ਕਰਵਾਇਆ।

 

Tags: Judiciary , Ekta Uppal , Chief Judicial Magistrate cum Secretary , District Legal Services Authority , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD