Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ

ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ

Gatka, Harjeet Singh Grewal, President of the World Gatka Federation, World Gatka Federation, WGF,  International Sikh Martial Art Council, ISMAC, National Gatka Association of India, NGAI,  International Gatka Seminar at Gurdwara Glen Rock, New Jersey, USA

Web Admin

Web Admin

5 Dariya News

ਅਮਰੀਕਾ , 30 Jul 2023

Last updated on: Jul 30, 2023, 00:00 IST

ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕਰਵਾਇਆ ਗਿਆ। 

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਇਸਮਾਕ) ਦੇ ਸਹਿਯੋਗ ਨਾਲ "ਗੱਤਕਾ : ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ" ਵਿਸ਼ੇ ਅਧੀਨ ਕਰਵਾਏ ਇਸ ਸੈਮੀਨਾਰ ਦੌਰਾਨ ਗੱਤਕਾ ਪ੍ਰਮੋਟਰਾਂ, ਮਾਹਿਰਾਂ, ਉੱਘੀਆਂ ਸਖਸ਼ੀਅਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਇਕੱਠ ਨੇ ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਅਤੇ ਗੱਤਕਾ ਖੇਡ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਤੌਰ 'ਤੇ ਗੱਤਕੇ ਦੀ ਵਿਸ਼ੇਸ਼ ਮਹੱਤਤਾ 'ਤੇ ਜ਼ੋਰ ਦਿੱਤਾ।

ਇਸ ਪਲੇਠੇ ਗੱਤਕਾ ਸੈਮੀਨਾਰ ਵਿੱਚ ਗੱਤਕਾ ਖੇਤਰ ਦੀਆਂ ਨਾਮਵਰ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਅਤੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐੱਫ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਅਤੇ ਗੱਤਕਾ ਫੈਡਰੇਸ਼ਨ ਕੈਨੇਡਾ ਦੇ ਜੱਥੇਬੰਦਕ ਸਕੱਤਰ ਜਨਮਜੀਤ ਸਿੰਘ ਨੇ ਸੈਮੀਨਾਰ ਦੇ ਮੁੱਖ ਵਿਸ਼ਿਆਂ 'ਤੇ ਆਪਣੀ ਵਿਸ਼ਾਲ ਮੁਹਾਰਤ ਨਾਲ ਡੂੰਘੀ ਜਾਣਕਾਰੀ ਸੰਗਤਾਂ ਦੇ ਸਨਮੁਖ ਪੇਸ਼ ਕੀਤੀ।

ਆਪਣੇ ਸੰਬੋਧਨ ਦੌਰਾਨ ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਸਵੈ-ਰੱਖਿਆ ਦੇ ਸੁਖਾਲੇ ਤੇ ਸਸਤੇ ਸਾਧਨ ਵਜੋਂ ਗੱਤਕੇ ਦੇ ਤੱਤ ਦਾ ਭਾਵ ਪੂਰਤ ਵਿਖਿਆਨ ਕੀਤਾ। ਉਨ੍ਹਾਂ ਦੱਸਿਆ ਕਿ ਗੱਤਕਾ, ਸਿੱਖ ਯੁੱਧ ਵਿੱਦਿਆ ਦਾ ਅਟੁੱਟ ਅੰਗ ਹੈ। 

ਇਹ ਕੇਵਲ ਇੱਕ ਜੰਗੀ ਕਲਾ ਹੀ ਨਹੀਂ ਸਗੋਂ ਯੁੱਧ ਕਲਾ ਦੀ ਇੱਕ ਸੰਪੂਰਨ ਪ੍ਰਣਾਲੀ ਹੈ ਜਿਸ ਵਿੱਚ ਸਰੀਰਕ ਤੇ ਮਾਨਸਿਕ ਸ਼ਕਤੀ ਸਮੇਤ ਅਧਿਆਤਮਿਕ ਅਨੁਸ਼ਾਸਨ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਗੱਤਕਾ ਸੱਭਿਆਚਾਰਕ ਸੀਮਾਵਾਂ ਤੋਂ ਉੱਪਰ ਉੱਠ ਕੇ ਵਿਸ਼ਵ ਭਰ ਦੇ ਵਿਭਿੰਨ ਭਾਈਚਾਰਿਆਂ ਵਿੱਚ ਆਪਸੀ ਸਮਝ, ਭਾਈਚਾਰਕ ਏਕਤਾ ਅਤੇ ਆਲਮੀ ਸਦਭਾਵਨਾ ਵਧਾਉਣ ਲਈ ਇੱਕ ਪੁਲ ਦਾ ਕੰਮ ਕਰ ਸਕਦਾ ਹੈ।

ਡਾ: ਦੀਪ ਸਿੰਘ ਨੇ ਗੱਤਕੇ ਨੂੰ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਵੈ-ਰੱਖਿਆ ਵਜੋਂ ਗੱਤਕਾ ਕਲਾ ਨੂੰ ਉਤਸ਼ਾਹਿਤ ਕਰਨ ਨਾਲ ਖਾਸ ਤੌਰ 'ਤੇ ਔਰਤਾਂ ਨੂੰ ਦੁਨੀਆ ਵਿੱਚ ਵਧ ਰਹੇ ਜੁਰਮਾਂ ਤੋਂ ਆਪਣੀ ਰੱਖਿਆ ਤੇ ਸੁਰੱਖਿਆ ਕਰਨ ਦੀ ਸਮਰੱਥਾ ਨਾਲ ਸ਼ਸ਼ਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਗੱਤਕਾ ਕਲਾ ਸਿੱਖਣ ਵਿੱਚ ਲਿੰਗ ਰੁਕਾਵਟਾਂ ਨਾ ਹੋਣ ਕਰਕੇ ਇਸਦੇ ਸੰਮਲਿਤ ਸੁਭਾਅ ਨੂੰ ਉਜਾਗਰ ਕੀਤਾ ਜਿਸ ਰਾਹੀਂ ਔਰਤਾਂ ਮਾਨਸਿਕ ਤਾਕਤ ਅਤੇ ਲਚਕੀਲੇਪਣ ਨੂੰ ਅਪਣਾਉਣ ਦੇ ਯੋਗ ਬਣ ਸਕਦੀਆਂ ਹਨ। 

ਜਨਮਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਹਰ ਮਨੁੱਖ ਲਈ ਜੰਗਜੂ ਕਲਾ ਦੀ ਮਹੱਤਤਾ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਖਿਲਾਫ ਲੜਾਈ ਵਿੱਚ ਗੱਤਕੇ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੀੜਤ ਵਿਅਕਤੀ ਨਸ਼ਾਖੋਰੀ ਰਾਹੀਂ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਸ ਕਲਾ ਦੇ ਅਨੁਸ਼ਾਸਿਤ ਅਭਿਆਸ ਦੌਰਾਨ ਊਰਜਾ ਅਤੇ ਧਿਆਨ ਨੂੰ ਕੇਂਦਰਿਤ ਕਰਕੇ ਬਿਹਤਰ ਜੀਵਨ ਜਿਉਣ ਲਈ ਇੱਕ ਬਦਲ ਵਜੋਂ ਰਚਨਾਤਮਕ ਰਸਤਾ ਲੱਭ ਸਕਦੇ ਹਨ। 

ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਲਈ ਗੱਤਕੇ ਨੂੰ ਅਪਣਾਉਣ, ਔਰਤਾਂ ਦੇ ਸਸ਼ਕਤੀਕਰਨ ਅਤੇ ਨਸ਼ਿਆਂ ਦੀ ਵਰਤੋਂ ਰੋਕਣ ਲਈ ਗੱਤਕੇ ਦੀ ਵਰਤੋਂ ਕਰਨ ਖਾਤਰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਕੌਮਾਂਤਰੀ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ (ਇਸਮਾਕ) ਦੇ ਬੁਲਾਰੇ ਲਖਬੀਰ ਸਿੰਘ ਖਾਲਸਾ ਨੇ ਕਿਹਾ ਕਿ ਗੱਤਕੇ ਦੀ ਮੱਦਦ ਕਰਕੇ ਅਸੀਂ ਨਾ ਸਿਰਫ਼ ਆਪਣੇ ਇੱਕ ਅਨਮੋਲ ਸੱਭਿਆਚਾਰਕ ਖਜ਼ਾਨੇ ਨੂੰ ਸੁਰੱਖਿਅਤ ਰੱਖ ਸਕਦੇ ਹਾਂ ਬਲਕਿ ਆਪਣੀ ਕੌਮ ਨੂੰ ਅਜਿਹੇ ਸਾਧਨਾਂ ਨਾਲ ਲੈਸ ਕਰਦੇ ਹਾਂ ਜਿਸ ਰਾਹੀਂ ਕੌਮ ਨੂੰ ਦਰਪੇਸ਼ ਮੁੱਖ ਚੁਣੌਤੀਆਂ ਨੂੰ ਸਰ ਕਰਨ ਤੋਂ ਇਲਾਵਾ ਇੱਕ ਸੁਰੱਖਿਅਤ ਅਤੇ ਵੱਧ ਸਦਭਾਵਨਾ ਭਰਪੂਰ ਸੰਸਾਰ ਸਿਰਜਿਆ ਜਾ ਸਕਦਾ ਹੈ।

ਸਮਾਗਮ ਵਿੱਚ ਹਾਜ਼ਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਕਾਰੋਬਾਰੀ ਹਰਭਜਨ ਸਿੰਘ, ਮੌਜੂਦਾ ਪ੍ਰਧਾਨ ਸੁਪਿੰਦਰ ਸਿੰਘ ਬੈਂਸ, ਚੇਅਰਮੈਨ ਜਸਜੀਤ ਸਿੰਘ ਹੁੰਦਲ, ਸਕੱਤਰ ਬਲਜੀਤ ਸਿੰਘ, ਪ੍ਰਿਤਪਾਲ ਸਿੰਘ ਖਾਲਸਾ, ਯਾਦਵਿੰਦਰ ਸਿੰਘ, ਹਰਕਿਸ਼ਨ ਸਿੰਘ ਜੱਸਲ, ਦਵਿੰਦਰ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਨਿਊਜਰਸੀ ਸੂਬੇ ਵਿੱਚ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 

ਉਨਾਂ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਵਿਸ਼ਵ ਭਾਈਚਾਰੇ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਤੋਂ ਗੱਤਕੇ ਨੂੰ ਮਾਨਤਾ ਦਿਵਾਉਣ, ਗੱਤਕੇ ਦੀ ਅਮੀਰ ਵਿਰਾਸਤ ਨੂੰ ਉਤਸ਼ਾਹਿਤ ਕਰਨ ਅਤੇ ਸੰਭਾਲਣ ਸਬੰਧੀ ਯਤਨਾਂ ਵਿੱਚ ਮੱਦਦ ਕਰਨ ਦੀ ਅਪੀਲ ਕੀਤੀ। ਇਹ ਸੈਮੀਨਾਰ ਪੁਰਾਤਨ ਜੰਗਜੂ ਕਲਾ ਦੀ ਪਰਿਵਰਤਨਸ਼ੀਲ ਤਾਕਤ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਸਾਰਥਿਕ ਸਿੱਧ ਹੋਇਆ ਜਿਸ ਵਿੱਚ ਉਹਨਾਂ ਮੁੱਦਿਆਂ ਨੂੰ ਵਿਚਾਰਿਆ ਗਿਆ ਜਿੰਨਾ ਦਾ ਵਿਸ਼ਵ ਭਰ ਦੇ ਲੋਕ ਸਾਹਮਣਾ ਕਰ ਰਹੇ ਹਨ।

ਇਹ ਸੈਮੀਨਾਰ ਗੱਤਕੇ ਨੂੰ ਅੰਤਰਰਾਸ਼ਟਰੀ ਮੰਚਾਂ, ਵਰਕਸ਼ਾਪਾਂ ਅਤੇ ਵਿੱਦਿਅਕ ਪਹਿਲਕਦਮੀਆਂ ਰਾਹੀਂ ਪ੍ਰਫੁੱਲਤ ਕਰਨ ਲਈ ਸਾਂਝੇ ਯਤਨ ਸ਼ੁਰੂ ਕਰਨ ਦੇ ਸਰਬਸੰਮਤ ਅਹਿਦ ਨਾਲ ਸਮਾਪਤ ਹੋਇਆ। 

 

Tags: Gatka , Harjeet Singh Grewal , President of the World Gatka Federation , World Gatka Federation , WGF , International Sikh Martial Art Council , ISMAC , National Gatka Association of India , NGAI , International Gatka Seminar at Gurdwara Glen Rock , New Jersey , USA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD