Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਪਿੰਡ ਚਟੌਲੀ ਵਿਖੇ ਡੇਂਗੂ ਜਾਗਰੂਕਤਾ ਰੈਲੀ

‘ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ’

Health, Dr. Alakjot Kaur, Senior Medical Officer Kharar, Kharar

Web Admin

Web Admin

5 Dariya News

ਖਰੜ , 30 Jul 2023

Last updated on: Jul 30, 2023, 00:00 IST

ਡੇਂਗੂ ਜਿਹੀ ਜਾਨਲੇਵਾ ਬੀਮਾਰੀ ਦੀ ਰੋਕਥਾਮ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮਾਂ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪਿੰਡ ਚਟੌਲੀ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੇ ਪਿੰਡ ਦੇ ਵੱਖ ਵੱਖ ਹਿੱਸਿਆਂ ਵਿਚ ਜਾ ਕੇ ਜਾਗਰੂਕਤਾ ਦਾ ਹੋਕਾ ਦਿਤਾ। 

ਰੈਲੀ ਦੌਰਾਨ ਵਿਦਿਆਰਥੀਆਂ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਅਧਿਕਾਰੀਆਂ ਨੇ ਆਖਿਆ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਇਸ ਬੀਮਾਰੀ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। 

ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। 

ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਹਰਿੰਦਰ, ਡਾ. ਸੰਜੋਤ, ਨਵਨੀਤ ਕੌਰ, ਅਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਤੇ ਹੋਰ ਸਟਾਫ਼ ਮੌਜੂਦ ਸੀ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। 

ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

 

Tags: Health , Dr. Alakjot Kaur , Senior Medical Officer Kharar , Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD