Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸੁਸ਼ਮਾ ਜੌਨੇਸਟ ਵਿਖੇ ਅੱਗ ਦੀ ਘਟਨਾ - ਡੀ ਸੀ ਆਸ਼ਿਕਾ ਜੈਨ ਨੇ ਲਿਆ ਗੰਭੀਰ ਨੋਟਿਸ, ਜ਼ੀਰਕਪੁਰ ਐਮ ਸੀ ਦੇ ਫਾਇਰ ਅਫਸਰ ਤੋਂ ਰਿਪੋਰਟ ਮੰਗੀ

ਘਟਨਾ ਦੇ ਮੱਦੇਨਜ਼ਰ ਆਰ.ਡਬਲਯੂ.ਏ./ਸਾਂਭ ਸੰਭਾਲ ਏਜੰਸੀਆਂ ਨੂੰ ਜਾਰੀ ਕੀਤੇ ਜਾਣਗੇ ਵਿਸਤ੍ਰਿਤ ਦਿਸ਼ਾ-ਨਿਰਦੇਸ਼

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ/ਜ਼ੀਰਕਪੁਰ , 30 Jul 2023

Last updated on: Jul 30, 2023, 00:00 IST

ਜ਼ੀਰਕਪੁਰ ਵਿਖੇ ਸੁਸ਼ਮਾ ਜੋਇਨੈਸਟ ਅਪਾਰਟਮੈਂਟਸ ਵਿਖੇ ਵਾਪਰੀ ਅੱਗ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਗ ਲੱਗਣ ਦੇ ਕਾਰਨਾਂ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ 'ਤੇ ਅੱਗ ਲੱਗਣ ਦੀ ਘਟਨਾ ਨੂੰ ਚੇਤਾਵਨੀ ਵਜੋਂ ਲਿਆ ਜਾਣਾ ਚਾਹੀਦਾ ਹੈ। 

ਉਨ੍ਹਾਂ ਨੇ  ਜ਼ੋਰ ਦੇ ਕੇ ਕਿਹਾ ਕਿ ਅੱਗ ਤੋਂ ਸੁਰੱਖਿਆ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ/ਡਿਵੈਲਪਰਾਂ/ਸਾਂਭ ਸੰਭਾਲ ਏਜੰਸੀਆਂ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਐੱਸ ਡੀ ਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੂੰ  ਤੁਰੰਤ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਲਈ ਸਬ ਡਵੀਜ਼ਨਲ ਅਧਿਕਾਰੀਆਂ ਦੀ ਟੀਮ ਭੇਜਣ ਦੇ ਨਿਰਦੇਸ਼ ਦਿੱਤੇ ਗਏ। 

ਨਾਇਬ ਤਹਿਸੀਲਦਾਰ ਜ਼ੀਰਕਪੁਰ ਜਸਕਰਨ ਸਿੰਘ, ਐਮ ਸੀ ਫਾਇਰ ਅਫ਼ਸਰ ਜਸਵੰਤ ਸਿੰਘ ਅਤੇ ਸਾਂਭ ਸੰਭਾਲ ਏਜੰਸੀ ਦੇ ਨੁਮਾਇੰਦੇ ਭੁਪਿੰਦਰ ਸਿੰਘ ਦੀ ਸਾਂਝੀ ਟੀਮ ਨੇ ਅੱਜ ਫਲੈਟ ਦਾ ਦੌਰਾ ਕੀਤਾ। ਅਧਿਕਾਰੀਆਂ ਦੀ ਟੀਮ ਨੇ ਉੱਥੇ ਅੱਗ ਬੁਝਾਊ ਪ੍ਰਬੰਧਾਂ ਦੀ ਜਾਂਚ ਕੀਤੀ। 

ਉਨ੍ਹਾਂ ਅੱਗੇ ਕਿਹਾ ਕਿ ਅੱਗ ਲੱਗਣ ਦੀ ਘਟਨਾ ਦੇ ਕਾਰਨਾਂ ਦੀ ਪੂਰੀ ਰਿਪੋਰਟ ਭਲਕੇ ਤੱਕ ਐਮ ਸੀ ਫਾਇਰ ਅਫਸਰ ਤੋਂ ਮੰਗੀ ਗਈ ਹੈ।  ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਮਾਮੂਲੀ ਜਖਮੀ ਹੋਇਆ ਵਿਅਕਤੀ ਇਲਾਜ ਬਾਅਦ ਘਰ ਪਰਤ ਆਇਆ ਹੈ ਅਤੇ ਹਾਲਤ ਠੀਕ ਹੈ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜਿਲ੍ਹੇ ਵਿੱਚ ਅਪਾਰਟਮੈਂਟ ਕਲਚਰ ਦੇ ਵਧਣ ਦੇ ਮੱਦੇਨਜ਼ਰ 7ਵੀਂ ਮੰਜ਼ਿਲ 'ਤੇ ਵੀ ਅਜਿਹੀ ਘਟਨਾ ਵਾਪਰਨਾ ਚਿੰਤਾਜਨਕ ਹੈ।  ਉਨ੍ਹਾਂ ਕਿਹਾ ਕਿ ਅਪਾਰਟਮੈਂਟ ਦੇ ਵਸਨੀਕਾਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ ਅਤੇ ਭਲਕੇ ਰਿਪੋਰਟ ਮਿਲਣ ਤੋਂ ਬਾਅਦ ਇਹ ਯਕੀਨੀ ਬਣਾਉਣ ਲਈ ਕਿ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ/ਡਿਵੈਲਪਰਾਂ ਨੂੰ ਤਜਰਬੇਕਾਰ ਸਟਾਫ ਦੀ ਭਰਤੀ ਕਰਕੇ ਅਜਿਹੀਆਂ ਅੱਗ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਢੁਕਵੇਂ ਅੱਗ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। 

ਇਸ ਤੋਂ ਇਲਾਵਾ ਅੱਗ ਬੁਝਾਊ ਵਿਭਾਗ ਨੂੰ ਇੰਨੀ ਉੱਚੀ ਮੰਜ਼ਿਲ 'ਤੇ ਅੱਗ ਲੱਗਣ ਦੀ ਅਜਿਹੀ ਘਟਨਾ ਨਾਲ ਨਜਿੱਠਣ ਲਈ ਆਪਣੇ ਅੱਗ ਬੁਝਾਊ ਪ੍ਰਬੰਧਾਂ ਵਿੱਚ ਵੀ ਵਾਧਾ ਕਰਨ ਲਈ ਕਿਹਾ ਗਿਆ ਹੈ ਅਤੇ ਐਮ ਸੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਨਿਯਮਤ ਤੌਰ 'ਤੇ ਨਿਰੀਖਣ ਕਰਨ ਕਿਉਂ ਜੋ ਲੋਕ ਸਾਡੀ ਸਭ ਤੋਂ ਵੱਡੀ ਤਰਜੀਹ ਹਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD