Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐੱਸ. ਡੀ. ਐੱਮ. ਦੀਪਕ ਭਾਟੀਆ ਨੇ ਪਿੰਡ ਸਭਰਾ ਨੇੜੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਤੋਂ ਬਚਾਉਣ ਲਈ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

Taran Taran, S. D. M. Deepak Bhatia

Web Admin

Web Admin

5 Dariya News

ਤਰਨ ਤਾਰਨ , 30 Jul 2023

Last updated on: Jul 30, 2023, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਵੱਲੋਂ ਸਬ-ਡਵੀਜ਼ਨ ਪੱਟੀ ਦੇ ਪਿੰਡ ਸਭਰਾ ਨੇੜੇ ਦਰਿਆ ਸਤਲੁਜ ਦੇ ਕੰਢੇ ਬਣੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ।ਇਸ ਮੌਕੇ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਸ੍ਰੀ ਦੀਪਕ ਭਾਟੀਆਂ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਨਰੇਗਾ ਕਾਮਿਆਂ ਦੇ ਸਹਿਯੋਗ ਨਾਲ ਮਿੱਟੀ ਦੇ ਬੋਰਿਆਂ ਨੂੰ ਧੁੱਸੀ ਬੰਨ੍ਹ ਦੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਾਲਿਆਂ ਦੇ ਸਹਿਯੋਗ ਨਾਲ ਜੇ. ਸੀ. ਬੀਜ਼ ਅਤੇ ਟਰ੍ਰੈਕਟਰ-ਟਰਾਲੀਆਂ 24 ਘੰਟੇ ਤਾਇਨਾਤ ਹਨ ਅਤੇ ਮਗਨਰੇਗਾ ਕਾਮਿਆਂ ਰਾਹੀਂ ਮਿੱਟੀ ਦੇ ਬੋਰੇ ਭਰਵਾ ਕੇ ਰੱਖੇ ਜਾ ਰਹੇ ਹਨ ਤਾਂ ਜੋ ਲੋੜ ਪੈਣ ਤੇ ਇਨ੍ਹਾਂ ਨੂੰ ਵਰਤੋਂ ਵਿੱਚ ਲਿਆਂਦਾ ਜਾ ਸਕੇ।

ਜ਼ਿਕਰਯੋਗ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਲਿਆਂ ਦੀ ਸਹਾਇਤਾ ਦੇ ਨਾਲ ਲੋਕਾਂ ਦੀ ਜਾਨ-ਮਾਲ ਦੀ ਰਾਖੀ ਤੋਂ ਇਲਾਵਾ ਹੜ੍ਹ ਪੀੜਤਾਂ ਦੀ ਸਿਹਤ ਸਹੂਲਤ ਲਈ ਸਿਵਲ ਹਸਪਤਾਲ ਦੀਆਂ ਟੀਮਾਂ ਵਲੋਂ ਲੋਕਾਂ ਦੀ ਚੈਕਿੰਗ  ਕਰ ਦਵਾਈ ਮੁਹੱਈਆ ਕਰਵਾਏ ਜਾਣ ਦੇ ਨਾਲ ਪਸ਼ੂ ਧਨ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਦੇ ਲਈ ਪਸ਼ੂ ਪਾਲਣ ਵਿਭਾਗ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਵੀ ਪਿੰਡ-ਪਿੰਡ ਜਾ ਕੇ ਪਸ਼ੂਆਂ ਦੀ ਜਾਂਚ ਯਕੀਨੀ ਬਣਾਈ ਜਾ ਰਹੀ ਹੈ।

 

Tags: Taran Taran , S. D. M. Deepak Bhatia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD