Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ

Health, Fazilka, Civil Surgeon Dr. Satish Goyal

Web Admin

Web Admin

5 Dariya News

ਫਾਜ਼ਿਲਕਾ , 31 Jul 2023

Last updated on: Jul 31, 2023, 00:00 IST

ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ,ਇੱਕ ਵਿਸ਼ਵਵਿਆਪੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਜਲਦੀ ਸ਼ੁਰੂਆਤ ਕੀਤੀ ਜਾ ਸਕੇ। ਇਸ ਹਫ਼ਤੇ ਦਾ ਮੁੱਖ ਉਦੇਸ਼ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਤ ਕਰਨਾ ਹੈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸੁਰੱਖਿਅਤ ਕਰਨ ਸਬੰਧੀ ਜਾਗਰੂਕ ਕਰਨਾ ਹੈ।

ਸਿਵਲ ਸਰਜਨ ਫਾਜ਼ਿਲਕਾ ਅਤੇ ਹੋਰ ਅਧਿਕਾਰੀਆ ਨੇ ਇਸ ਸੰਬਧੀ ਪੋਸਟਰ ਜਾਰੀ ਕਰਦੇ ਹੋਏ ਸਮੂਹ ਸਟਾਫ ਨੂੰ ਪੂਰਾ ਹਫ਼ਤਾ ਲੋਕਾ ਨੂੰ ਜਾਗਰੂਕ ਕਰਨ ਦੀਆ ਹਦਾਇਤਾਂ ਜਾਰੀ ਕੀਤੀਆ। ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਬਾਰੇ ਕਿਸੇ ਵੀ ਕਿਸਮ ਦੀ ਗਲਤ ਧਾਰਨਾ ਨੂੰ ਦੂਰ ਕਰਨ ਲਈ ਇੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

 ਹਫ਼ਤਾ ਭਰ ਚਲਾਈ ਜਾਣ ਵਾਲੀ ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕਰ ਰਿਹਾ ਹੈ । ਜਿਲਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ ਨੇ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਜਨਮ ਦੇ ਪਹਿਲੇ 6 ਮਹੀਨੇ ਕੇਵਲ ਮਾਂ ਦਾ ਦੁੱਧ ਪਿਲਾਉਣ ਅਤੇ ਘੱਟੋ ਘੱਟ 2 ਸਾਲ ਜਾਂ ਇਸ ਤੋਂ ਵੱਧ ਉਮਰ ਤੱਕ ਹੋਰ ਖੁਰਾਕ ਦੇ ਨਾਲ਼ ਮਾਂ ਦਾ ਦੁੱਧ ਜਾਰੀ ਰੱਖਣ ਨਾਲ ਨਵਜੰਮੇ ਬੱਚਿਆਂ ਅਤੇ ਮਾਵਾਂ ਨੂੰ ਬਹੁਤ ਲਾਭ ਹੁੰਦੇ ਹਨ। 

ਮਾਂ ਦਾ ਦੁੱਧ ਕਈ ਬਿਮਾਰੀਆਂ ਦੇ ਵਿਰੁੱਧ ਖਾਸ ਤੌਰ ਤੇ ਪ੍ਰਭਾਵਸ਼ਾਲੀ ਹੁੰਦਾ ਹੈ ਕਿਉਂਕਿ ਇਹ ਮਾਂ ਤੋਂ ਐਂਟੀਬਾਡੀਜ਼ ਨੂੰ ਸਿੱਧੇ ਬੱਚੇ ਵਿੱਚ ਤਬਦੀਲ ਕਰਕੇ ਰੋਗ-ਪ੍ਰਤੀਰੋਧੀ ਪ੍ਰਣਾਲੀ ਨੂੰ ਮਜ਼ਬੂਤ ਕਰਦਾ ਹੈ। ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਹੀ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ । ਮਾਂ ਦੇ ਦੁੱਧ ਦੇ ਵਿਕਲਪਾਂ, ਵਪਾਰਕ ਫਾਰਮੂਲਾ ਭੋਜਨ ਆਦਿ ਦੇ ਪ੍ਰਚਾਰ ਤੋਂ ਬਚਣ 'ਤੇ ਵੀ ਜ਼ੋਰ ਦਿੱਤਾ ਜਾਵੇ ਅਤੇ ਇਸ ਹਫ਼ਤੇ ਦੌਰਾਨ ਬੋਤਲ ਰਾਹੀਂ ਦੁੱਧ ਪਿਲਾਉਣ 'ਤੇ ਰੋਕ ਲਗਾਉਣ ਬਾਰੇ ਜਾਗਰੂਕਤਾ ਵੀ ਕੀਤੀ ਜਾਣੀ ਹੈ।

ਵਿਸ਼ਵ ਸਤਨਪਾਨ ਹਫ਼ਤੇ ਦੇ ਸੰਬੰਧ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ, ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਕਿਹਾ ਕਿ ਇਸ ਦੌਰਾਨ ਨਾਰਮਲ ਡਲਿਵਰੀ ਲਈ ਅੱਧੇ ਘੰਟੇ ਦੇ ਅੰਦਰ ਅਤੇ ਸਿਜ਼ੇਰੀਅਨ ਡਲਿਵਰੀ ਲਈ ਦੋ ਘੰਟਿਆਂ ਦੇ ਅੰਦਰ ਮਾਂ ਦਾ ਦੁੱਧ ਪਿਲਾਉਣ ਦੀ ਸ਼ੁਰੂਆਤ ਨੂੰ ਯਕੀਨੀ ਬਣਾਉਣ 'ਤੇ ਧਿਆਨ ਕੇਂਦ੍ਰਿਤ ਕਰਕੇ ਮਨਾਉਣ ਦਾ ਫੈਸਲਾ ਕੀਤਾ ਹੈ। 

ਇਸ ਤੋਂ ਇਲਾਵਾ ਮਾਂ ਦੇ ਪਹਿਲੇ ਗਾੜ੍ਹੇ ਦੁੱਧ (ਕੋਲੋਸਟ੍ਰਮ) ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ । ਇਸ ਸੰਬਧੀ ਸਮੂਹ ਸਟਾਫ ਅਤੇ ਲੇਬਰ ਰੂਮ  ਸਟਾਫ ਨੂੰ ਹਿਦਾਇਤ ਦਿੱਤੀ ਗਈ ਹੈ। ਇਸ ਦੌਰਾਨ ਮਾਸ ਮੀਡੀਆ ਅਫ਼ਸਰ ਦਿਵੇਸ਼ ਕੁਮਾਰ, ਹਰਮੀਤ ਸਿੰਘ, ਫਾਰਮੇਸੀ ਅਫ਼ਸਰ ਮਦਨ ਲਾਲ ਹਾਜਰ ਸੀ।

 

Tags: Health , Fazilka , Civil Surgeon Dr. Satish Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD