Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਵੀਡਿਓ ਕਾਨਫਰੰਸ ਰਾਹੀ ਮਿਸ਼ਨ ਡਾਇਰੈਕਟਰ ਨੂੰ ਸਿਹਤ ਸੇਵਾਵਾਂ ਤੋਂ ਕਰਵਾਇਆ ਜਾਣੂ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 31 Jul 2023

Last updated on: Jul 31, 2023, 00:00 IST

ਜਿਲ੍ਹਾ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਅਧੀਨ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਪ੍ਰਗਤੀ ਬਾਰੇ ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਅਭਿਨਵ ਤ੍ਰਿੱਖਾ (ਆਈ.ਏ.ਐਸ) ਵੱਲੋਂ ਵੀਡਿਓ ਕਾਨਫਰੰਸ ਰਾਹੀ ਮੀਟਿੰਗ ਕਰਕੇ ਜਾਣਿਆ ਗਿਆ।ਇਸ ਸਬੰਧੀ ਮਿਸ਼ਨ ਡਾਇਰੈਕਟਰ ਨੂੰ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਜਿਲ੍ਹੇ ਦੇ ਸਾਰੇ ਪ੍ਰੋਗਰਾਮਾਂ ਦੀ ਪ੍ਰਗਤੀ ਤੇ ਵੱਖ—ਵੱਖ ਪ੍ਰੋਗਰਾਮਾਂ ਲਈ ਆਏ ਫੰਡਾਂ ਦੇ ਖਰਚ ਦੇ ਸਟੇਟਸ ਬਾਰੇ ਜਾਣਕਾਰੀ ਦਿੱਤੀ ਗਈ। 

ਮੀਟਿੰਗ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਕਿਹਾ ਕਿ ਮਿਸ਼ਨ ਡਾਇਰੈਕਟਰ ਵੱਲੋ ਸਾਰੇ ਪ੍ਰੋਗਰਾਮਾਂ ਦੀ ਸਮੀਖਿਆਂ ਕੀਤੀ ਗਈ, ਜਿਸ ਵਿਚ ਜਿਲ੍ਹੇ ਦੀ ਰਿਪੋਰਟ ਬਿਲਕੁੱਲ ਸਹੀ ਪਾਈ ਗਈ ਹੈ ਤੇ ਮਿਸ਼ਨ ਡਾਇਰੈਕਟਰ ਵੱਲੋਂ ਤਸ਼ੱਲੀ ਪ੍ਰਗਟ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਅੰਗਹੀਣ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਦਾ ਟੀਚਾ ਪੂਰਾ ਕਰਨ ਦੀ ਹਦਇਤ ਜਾਰੀ ਕੀਤੀ ਗਈ ਹੈ, ਜਿਲ੍ਹੇ ਅਧੀਨ 91,000 ਆਭਾ ਆਈ.ਡੀ. ਬਣਾਈਆ ਗਈਆਂ ਹਨ ਤੇ ਹੋਰ ਆਈ.ਡੀ. ਬਣਾਉਣ ਦਾ ਟੀਚਾ ਦਿੱਤਾ ਗਿਆ, ਉਨ੍ਹਾਂ ਕਿਹਾ ਕਿ ਆਭਾ ਆਈ.ਡੀ. ਬਣਾਉਣ ਲਈ ਸਿਹਤ ਸੰਸਥਾਵਾਂ ਰਾਹੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਆਭਾ ਆਈ.ਡੀ. ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਆਭਾ ਨੰਬਰ ਜਨਰੇਟ ਕਰਕੇ ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੱਖ ਸਕਦਾ ਹੈ।ਉੁਹਨਾਂ ਕਿਹਾ ਕਿ ਆਪਣੇ ਮੋਬਾਇਲ ਵਿੱਚ ਪਲੇ ਸਟੋਰ ਵਿੱਚ ਜਾ ਕੇ ਆਭਾ ਐਪ ਨੂੰ ਆਪਣੇ ਮੋਬਾਇਲ ਵਿੱਚ ਡਾਉਨਲੋਡ ਕਰਕੇ ਆਪਣੇ ਅਧਾਰ ਨੰਬਰ ਜਾਂ ਮੋਬਾਇਲ ਨੰਬਰ ਨਾਲ ਆਯੂਸ਼ਮਾਨ ਭਾਰਤ ਹੈਲਥ ਅਕਾਉਂਟ ਬਣਾ  ਸਕਦਾ ਹੈ।

ਉੁਹਨਾਂ ਕਿਹਾ ਕਿ ਆਭਾ ਆਈ.ਡੀ ਨੰਬਰ ਜਨਰੇਟ ਹੋਣ ਤੇ ਸਿਹਤ ਨਾਲ ਸਬੰਧਤ ਸਾਰੇ ਵੇਰਵੇ ਅਤੇ ਰਿਪੋਰਟਾਂ ਇੱਕ ਹੀ ਥਾਂ ਤੇ ਮੋਬਾਇਲ ਐਪਲ਼ੀਕੇਸ਼ਨ ਵਿੱਚ ਸਕੈਨ ਕਰਕੇ ਰੱਖੀਆਂ ਜਾ ਸਕਦੀਆਂ ਹਨ ਅਤੇ ਬਿਮਾਰ ਹੋਣ ਦੀ ਸੂਰਤ ਵਿੱਚ ਡਾਕਟਰ ਨੂੰ ਦਿਖਾਉਣ ਲਈ ਮਰੀਜ ਨੂੰ ਰਿਪੋਰਟਾਂ ਦੀ ਹਾਰਡ ਕਾਪੀ ਚੁੱਕਣ ਦੀ ਜਰੂਰਤ ਨਹੀਂ ਹੋਵੇਗੀ ਬਲਕਿ ਮਰੀਜ ਆਭਾ ਆਈ.ਡੀ ਨਾਲ ਸਿਹਤ ਸਬੰਧੀ ਸਾਰੀਆਂ ਰਿਪੋਰਟਾਂ ਆਪਣੇ ਡਾਕਟਰ ਨੂੰ ਦਿਖਾ ਸਕੇਗਾ।

ਇਸ ਨਾਲ ਪੁਰਾਣਾ ਰਿਕਾਰਡ ਦੇਖ ਕੇ ਡਾਕਟਰ ਨੂੰ ਇਲਾਜ ਕਰਨਾ ਵੀ ਸੋਖਾ ਹੋਵੇਗਾ।ਕੋਈ ਵੀ ਵਿਅਕਤੀ ਜਨਰੇਟ ਹੋਏ ਆਭਾ ਨੰਬਰ ਜਿਸ ਉਪਰ ਉਸਦਾ ਨਾਮ ਅਤੇ ਆਈ.ਡੀ.ਨੰਬਰ ਮੋਜੂਦ ਹੋਵੇਗਾ, ਦਾ ਪ੍ਰਿੰਟ ਕਰਵਾ ਕੇ ਉਸ ਨੂੰ ਲੈਮੀਨੇਸ਼ਨ ਕਰਵਾ ਕੇ ਆਪਣੇ ਕੋਲ ਰੱਖ ਸਕਦਾ ਹੈ।ਉੁਹਨਾਂ ਕਿਹਾ ਕਿ ਹਸਪਤਾਲਾ ਵਿੱਚ ਅਜਿਹੇ ਬੈਨਰ/ਪੋਸਟਰ ਲਗਾਉਣ ਨਾਲ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾਉਣ ਆਏ ਮਰੀਜਾਂ ਨੂੰ ਇਹ ਕਾਰਡ ਬਣਾਉਣ ਦੇ ਲਾਭ ਨੂੰ ਸਮਝਦੇ ਹੋਏ ਕੋਡ ਸਕੈਨ ਕਰਕੇ ਆਪਣਾ ਆਭਾ ਨੰਬਰ ਜਨਰੇਟ ਕਰਨ ਵਿੱਚ ਅਸਾਨੀ ਹੋਵੇਗੀ ।

ਇਸ ਮੌਕੇ ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ ਸਵੱਪਨਜੀਤ ਕੌਰ, ਜਿਲ੍ਹਾ ਟੀਕਾਕਰਣ ਅਫਸਰ ਰਾਜੇਸ਼ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰੀਤਾ, ਡੀ.ਪੀ.ਐਮ. ਕੀਤਿਸ਼ ਸੀਮਾ, ਏ.ਓ. ਅਮਿਤ ਜੈਨ ਅਤੇ ਵਿੱਕੀ ਵਰਮਾਂ ਹਾਜ਼ਰ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD