Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਸ਼ਰਧਾਂਜਲੀਆਂ ਭੇਂਟ

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਮਾਣ ਰਹੇ ਹਾਂ ਆਜ਼ਾਦੀ ਦਾ ਨਿੱਘ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harmeet Singh Pathanmajra, Jassi Sohian Wala, Ajit Pal Singh Kohli, Gurlal Singh Ghanaur, Gurdev Singh Dev Maan, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਸਨੌਰ/ਪਟਿਆਲਾ , 31 Jul 2023

ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਸਨੌਰ ਵਿਖੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਕੁਲਵੰਤ ਸਿੰਘ, ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਸ਼ਹੀਦ ਊਧਮ ਸਿੰਘ ਪਾਰਕ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਸ਼ਹੀਦ ਊਧਮ ਸਿੰਘ ਵੱਲੋਂ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ 'ਚ ਸਮੋਈ ਬੈਠਾ ਹੈ। 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗ਼ੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਸੰਭਾਲਣ ਲਈ ਜਦੋਂ ਸਹੁੰ ਚੱਕੀ ਸੀ ਤਾਂ ਉਨ੍ਹਾਂ ਨੇ ਵੀ ਸ਼ਹੀਦਾਂ ਦੀ ਧਰਤੀ ਤੋਂ ਹੀ ਹਲਫ਼ ਲੈਕੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਝ ਕਰਨ ਗੁਜ਼ਰਨ ਵਾਲਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਂਦਾ ਹੈ।

ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਨੇ ਪੁੱਜੀਆਂ ਸ਼ਖਸੀਅਤਾਂ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਉਨ੍ਹਾਂ ਇਸ ਮੌਕੇ ਪਾਰਕ ਦੇ ਰੱਖ ਰਖਾਅ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੂਰੇ ਹਲਕੇ ਦੇ ਵਿਕਾਸ ਲਈ ਮੁੱਖ ਮੰਤਰੀ ਖੁਦ ਦਿਲਚਸਪੀ ਲੈਕੇ ਇਲਾਕੇ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕਰ ਰਹੇ ਹਨ। ਇਸ ਮੌਕੇ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ।

ਇਸ ਮੌਕੇ ਸਿਮਰਨਜੀਤ ਕੌਰ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਡਾ. ਓਕਾਰ ਸਿੰਘ, ਐਸ.ਪੀ. ਸਰਫ਼ਰਾਜ਼ ਆਲਮ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਅਮਰਦੀਪ ਸਿੰਘ ਸੰਘੇੜਾ, ਜਰਨੈਲ ਸਿੰਘ ਰਾਜਪੂਤ, ਪਰਦੀਪ ਜੋਸਨ, ਬਲਜਿੰਦਰ ਸਿੰਘ ਨੰਦਗੜ, ਨਰਿੰਦਰ ਸਿੰਘ ਤੱਖਰ, ਜੱਗੀ ਸੰਘੇੜਾ, ਸੁਖਵਿੰਦਰ ਸਿੰਘ, ਮਨਿੰਦਰ ਸਿੰਘ ਫਰਾਂਸਵਾਲਾ, ਹਰਪ੍ਰੀਤ ਚੱਠਾ, ਗੁਰਮੀਤ ਸਿੰਘ ਭੁਨਰਹੇੜੀ, ਸੱਜਣ ਸਿੰਘ ਸਰੋਆ, ਹੈਪੀ, ਅਮਨ ਢੋਟ, ਪ੍ਰੀਤਪਾਲ ਸਿੰਘ, ਮਨਮੀਤ ਸਿੰਘ, ਅਮ੍ਰਿਤ ਚੌਰਾ, ਯੁਵਰਾਜ ਸਿੰਘ, ਸ਼ਾਮ ਸਿੰਘ, ਰਣਧੀਰ ਧੀਰੂ, ਡਾ. ਗੋਲਡੀ, ਮੁਲਖਰਾਜ, ਬਲਜੀਤ ਸਿੰਘ, ਰਜਤ ਕਪੂਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harmeet Singh Pathanmajra , Jassi Sohian Wala , Ajit Pal Singh Kohli , Gurlal Singh Ghanaur , Gurdev Singh Dev Maan , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD