Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਉੱਘੇ ਸਮਾਜ ਸੇਵਕ ਡਾ. ਐਸ.ਪੀ.ਓਬਰਾਏ ਵੱਲੋਂ ਜਲੰਧਰ ਜਿਲ੍ਹੇ 'ਚ ਰਾਹਤ ਕਾਰਜ ਜਾਰੀ

ਹੁਣ ਹੜ੍ਹ ਪੀੜਤਾਂ ਲਈ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਤੇ ਹੋਰ ਲੋੜੀਂਦਾ ਸਮਾਨ ਭੇਜਿਆ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਜਲੰਧਰ , 31 Jul 2023

ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ  ਕੁਝ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ,ਜਿਸ ਕਾਰਨ ਵੱਡੇ ਪੱਧਰ ਤੇ ਫ਼ਸਲਾਂ ਬਰਬਾਦ ਹੋਣ ਦੇ ਨਾਲ-ਨਾਲ ਆਮ ਜੀਵਨ ਵੀ ਅਸਤ ਵਿਅਸਤ ਹੋਇਆ ਪਿਆ ਹੈ। ਇਸ ਮੁਸ਼ਕਿਲ ਘੜੀ ਦੌਰਾਨ ਲੋੜਵੰਦਾਂ ਦੇ ਮਸੀਹੇ ਵੱਜੋਂ ਜਾਣੇ ਜਾਂਦੇ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ ਤੇ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਤੇ ਹੋਰ ਲੋੜੀਂਦਾ ਸਮਾਨ ਭੇਜਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਪੀ. ਓਬਰਾਏ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਕਾਰਨ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਪੰਜਾਬ ਦਾ ਵੱਡਾ ਹਿੱਸਾ ਇਸ ਸਮੇਂ ਪਾਣੀ ਦੀ ਮਾਰ ਹੇਠ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਸ ਮੁਸ਼ਕਿਲ ਸਮੇਂ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਹੈ। ਇਹਨਾਂ ਹਲਾਤਾਂ ਨੂੰ ਬਿਹਤਰ ਬਣਾਉਣ ਲਈ ਜਿਸ ਤਰ੍ਹਾਂ ਦੀ ਸਹਾਇਤਾ ਦੀ ਜ਼ਰੂਰਤ ਹੋਵੇਗੀ ਟਰੱਸਟ ਉਹ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਪ੍ਰਸ਼ਾਸਨ ਤੇ ਲੋਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਵੇਗਾ। 

ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਸਤਲੁਜ ਕੰਢੇ ਵਾਲੇ ਪ੍ਰਭਾਵਿਤ ਖੇਤਰਾਂ ਤੋਂ ਟਰੱਸਟ ਦੀ ਜਲੰਧਰ ਇਕਾਈ ਦੇ ਮੈਂਬਰਾਂ ਵੱਲੋਂ ਜ਼ਮੀਨੀ ਪੱਧਰ ਤੇ ਲੋੜੀਂਦੇ ਸਮਾਨ ਦੀ ਭੇਜੀ ਗਈ ਲਿਸਟ ਅਨੁਸਾਰ ਲੋੜੀਂਦੀਆਂ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ, ਓਡੋਮੋਸ, ਸੈਨਟਰੀ ਪੈਡ ਆਦਿ ਜ਼ਰੂਰੀ ਵਸਤਾਂ ਲੋੜਵੰਦਾਂ ਤੱਕ ਪੁੱਜਦਾ ਕਰ ਦਿੱਤੀਆਂ ਗਈਆਂ ਹਨ। 

ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵਕ ਗੁਰਨਾਮ ਸਿੰਘ ਅਤੇ ਮਾਸਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਡਾਕਟਰ ਓਬਰਾਏ ਵੱਲੋਂ ਭਾਰੀ ਮਾਤਰਾ ਵਿੱਚ ਪਸ਼ੂਆਂ ਦੀਆਂ ਦਵਾਈਆਂ,ਮੱਛਰਦਾਨੀਆਂ, ਓਡੋਮੋਸ ਅਤੇ ਔਰਤਾਂ ਦੀ ਵਰਤੋਂ ਲਈ ਜੋ ਸੈਨਟਰੀ ਪੈਡ ਆਦਿ ਭੇਜੇ ਗਏ ਸਨ ਉਹ ਅੱਜ ਸਤਲੁਜ ਦੇ ਕੰਢੇ ਵੱਸੇ ਬੂੜੇਵਾਲ, ਬਾਗੀਆਂ ਖੁਰਦ, ਹਜ਼ਾਤੇਵਾਲ, ਸ਼ੇਰੇ ਵਾਲਾ, ਕੰਨੀਆਂ ਖੁਰਦ  ਕੰਨੀਆਂ ਆਦਿ ਪਿੰਡਾਂ ਵਿੱਚ ਘਰ-ਘਰ ਜਾ ਕੇ ਤਕਸੀਮ ਕਰ ਦਿੱਤੇ ਗਏ ਹਨ। 

ਉਨ੍ਹਾਂ ਡਾਕਟਰ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਜਿੰਨੀ ਮਾਤਰਾ ਵਿੱਚ ਸਹਾਇਤਾ ਦੀ ਮੰਗ ਕੀਤੀ ਗਈ ਸੀ ਉਸ ਤੋਂ ਕਿਤੇ ਵੱਡੇ ਪੱਧਰ ਤੇ ਟਰੱਸਟ ਵੱਲੋਂ ਰਾਹਤ ਸਮੱਗਰੀ ਸਾਨੂੰ ਭੇਜੀ ਗਈ ਹੈ। ਇਸ ਮੌਕੇ ਦੀਪਕ ਸੂਦ ਆਗੂ ਆਮ ਆਦਮੀ ਪਾਰਟੀ, ਕਾਮਰੇਡ ਮਿਹਰ ਸਿੰਘ ਖੁਰਲਾਪੁਰ, ਕਾਮਰੇਡ ਗੁਰਚਰਨ ਸਿੰਘ ਵੀ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD